ਸਿਆਸੀ ਖਬਰਾਂ

‘ਆਪ’ ਦਾ ਅਧਿਕਾਰਤ ਬਿਆਨ;”ਜਨਤਾ ਦਾ ਫਤਵਾ ਖਿੜੇ ਮੱਥੇ ਪ੍ਰਵਾਨ, ਹਾਰ ਦੇ ਕਾਰਨਾਂ ਦੀ ਕੀਤੀ ਜਾਵੇਗੀ ਸਮੀਖਿਆ”

March 12, 2017 | By

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਵਿਚ ਜਨਤਾ ਵਲੋਂ ਦਿੱਤੇ ਫਤਵੇ ਦਾ ਸਨਮਾਨ ਕਰਦੀ ਹੈ ਅਤੇ ਕਿਹਾ ਕਿ ਲੋਕਤੰਤਰ ਵਿਚ ਜਨਤਾ ਦਾ ਫੈਸਲਾ ਸਰਵ ਉੱਚ ਹੈ ਅਤੇ ਆਮ ਆਦਮੀ ਪਾਰਟੀ ਇਸਨੂੰ ਖਿੜੇ ਮੱਥੇ ਸਵੀਕਾਰ ਕਰਦੀ ਹੈ।

ਆਮ ਆਦਮੀ ਪਾਰਟੀ, ਪੰਜਾਬ ਦੇ ਕਨਵੀਨਰ; ਗੁਰਪ੍ਰੀਤ ਸਿੰਘ ਘੁੱਗੀ (ਫਾਈਲ ਫੋਟੋ)

ਆਮ ਆਦਮੀ ਪਾਰਟੀ, ਪੰਜਾਬ ਦੇ ਕਨਵੀਨਰ; ਗੁਰਪ੍ਰੀਤ ਸਿੰਘ ਘੁੱਗੀ (ਫਾਈਲ ਫੋਟੋ)

ਸ਼ਨੀਵਾਰ ਨੂੰ ਪਾਰਟੀ ਵਲੋਂ ਜਾਰੀ ਪ੍ਰੈਸ ਬਿਆਨ ਵਿਚ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਪਾਰਟੀ ਹਾਰ ਦੇ ਕਾਰਨਾਂ ਦੀ ਸਮੀਖਿਆ ਕਰੇਗੀ ਅਤੇ ਸਾਹਮਣੇ ਆਉਣ ਵਾਲੀਆਂ ਕਮੀਆਂ ਨੂੰ ਭਵਿੱਖ ਵਿਚ ਦੂਰ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਅਤੇ ਦੇਸ਼ ਦੀ ਰਾਤਨੀਤਿਕ ਵਿਵਸਥਾ ਵਿਚ ਸਫਾਈ ਕਰਨ ਲਈ ਜੋ 3 ਸਾਲ ਪਹਿਲਾਂ ਇਨਕਲਾਬੀ ਅੰਦੋਲਨ ਸ਼ੁਰੂ ਕੀਤਾ ਸੀ ਉਹ ਜਾਰੀ ਰਹੇਗਾ। ਗੁਰਪ੍ਰੀਤ ਸਿੰਘ ਵੜੈਚ ਨੇ ਪਾਰਟੀ ਦੇ ਹਰ ਇਕ ਵਲੰਟੀਅਰ, ਸਮਰਥੱਕ ਅਤੇ ਆਗੂਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇੰਨੇ ਥੋੜੇ ਸਮੇਂ ਵਿਚ ਵੱਡੀਆਂ ਰਿਵਾਇਤੀ ਪਾਰਟੀਆਂ ਨੂੰ ਚੁਣੌਤੀ ਦੇ ਕੇ ਪੰਜਾਬ ਵਿਧਾਨ ਸਭਾ ਵਿਚ ਮੁੱਖ ਵਿਰੋਧੀ ਧਿਰ ਵਜੋਂ ਜੋ ਸਥਾਨ ਆਮ ਆਦਮੀ ਪਾਰਟੀ ਨੂੰ ਮਿਲਿਆ ਹੈ ਉਸ ਲਈ ਪੰਜਾਬ ਦੀ ਜਨਤਾ, ਪਾਰਟੀ ਦੇ ਵਲੰਟੀਅਰ ਅਤੇ ਆਗੂ ਵਧਾਈ ਦੇ ਪਾਤਰ ਹਨ। ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਵਿਰੋਧੀ ਧਿਰ ਵਜੋਂ ਆਪਣੇ ਫਰਜ਼ਾਂ ਨੂੰ ਜ਼ਿੰਮੇਵਾਰੀ ਨਾਲ ਨਿਭਾਏਗੀ।

ਗੁਰਪ੍ਰੀਤ ਸਿੰਘ ਵੜੈਚ (ਘੁੱਗੀ) ਨੇ ਪੰਜਾਬ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਕਰਕੇ ਕਾਂਗਰਸ ਨੇ ਸੱਤਾ ਹਾਸਿਲ ਕੀਤੀ ਹੈ ਉਨ੍ਹਾਂ ਉਤੇ ਖਰਾ ਉਤਰੇਗੀ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Aam Aadmi Party’s official statement on Punjab Results 2017 …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , ,