ਚੰਡੀਗੜ੍ਹ: ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕਾਂ ਨੇ ਕੈਬਨਟ ਮੰਤਰੀ ਰਾਣਾ ਗੁਰਜੀਤ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ (2 ਜੂਨ) ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ, ਆਪ ਪੰਜਾਬ ਪ੍ਰਧਾਨ ਭਗਵੰਤ ਮਾਨ, ਮੀਤ ਪ੍ਰਧਾਨ ਅਮਨ ਅਰੋੜਾ, ਚੀਫ ਵ੍ਹਿਪ ਸੁਖਪਾਲ ਸਿੰਘ ਖਹਿਰਾ ਅਤੇ ਲੋਕ ਇਨਸਾਫ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਫਦ ਦੀ ਅਗਵਾਈ ਕੀਤੀ।
ਇਨ੍ਹਾਂ ਵਿਧਾਇਕਾਂ ਨੇ ਕੈਬਿਨੇਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਅਸਿੱਧੇ ਢੰਗ ਨਾਲ ਰੇਤੇ ਦੀ ਬੋਲੀ ਵਿਚ ਕੀਤੀਆਂ ਬੇਨਿਯਮੀਆਂ ਕਾਰਨ ਪੈਦਾ ਹੋਏ ਹਾਲਾਤਾਂ ਵਿਚ ਦਖਲ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਬਣਦਿਆਂ ਹੀ ਵੱਖ-ਵੱਖ ਵਿਵਾਦ ਪੈਦਾ ਹੁੰਦੇ ਰਹੇ ਹਨ ਅਤੇ ਹੁਣ ਪਿਛਲੇ ਦਿਨੀਂ ਰੇਤੇ ਦੀਆਂ ਖੱਡਾਂ ਦੀ ਕੀਤੀ ਗਈ ਈ-ਬੋਲੀ ਦੇ ਦੌਰਾਨ ਕੈਬਿਨੇਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਬੇਨਾਮੀ ਧੰਨ ਰਾਹੀਂ ਨਿਯਮਾਂ ਦੇ ਉਲਟ ਜਾ ਕੇ ਪ੍ਰਾਪਤ ਕੀਤੀਆਂ ਖੱਡਾਂ ਭ੍ਰਿਸ਼ਟਾਚਾਰ ਦੀ ਲੜੀ ਵਿਚ ਅਗਲਾ ਪੜਾਅ ਹਨ।
ਸਬੰਧਤ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Judicial Probe To Give Rana Gurjit Will Get Clean Chit, Says Sukhpal Singh Khaira …
ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਕ ਮੈਂਬਰੀ ਸੇਵਾਮੁਕਤ ਜੱਜ ਦੇ ਕਮਿਸ਼ਨ ਵਲੋਂ ਇਸ ਕੇਸ ਦੀ ਘੌਖ ਕਰਨਾ ਕੋਈ ਮਾਈਨੇ ਨਹੀਂ ਰੱਖਦਾ ਕਿਉਂ ਜੋ ਸੰਬੰਧਿਤ ਜੱਜ ਦੇ ਰਾਣਾ ਗੁਰਜੀਤ ਦੇ ਪਰਿਵਾਰ ਨਾਲ ਨਿੱਜੀ ਸੰਬੰਧ ਹਨ ਅਜਿਹੇ ਹਾਲਾਤਾਂ ਵਿਚ ਇਸ ਕੇਸ ਦੀ ਜਾਂਚ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਨੂੰ ਸੌਂਪੀ ਜਾਣੀ ਚਾਹੀਦੀ ਹੈ।
ਸਬੰਧਤ ਖ਼ਬਰ:
ਮੰਤਰੀ ਰਾਣਾ ਗੁਰਜੀਤ ਖਿਲਾਫ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਜਸਟਿਸ ਜੇ.ਐਸ. ਨਾਰੰਗ ਕਰਨਗੇ …