ਖਾਸ ਖਬਰਾਂ » ਪੰਜਾਬ ਦੀ ਰਾਜਨੀਤੀ » ਸਿੱਖ ਖਬਰਾਂ

ਆਪ ਨੇ 12ਵੀਂ ਦੀ ਇਤਿਹਾਸ ਦੀ ਕਿਤਾਬ ਵਿਚੋਂ ਸਿੱਖ ਇਤਿਹਾਸ ਕੱਟਣ ਦੀ ਕੀਤੀ ਨਿਖੇਧੀ, ਜਾਂਚ ਦੀ ਕੀਤੀ ਮੰਗ

April 29, 2018 | By

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਕੈਪਟਨ ਅਮਰਿਦੰਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਕਾਂਗਰਸ ਸਰਕਾਰ ਦੁਆਰਾ 12ਵੀਂ ਦੀ ਇਤਿਹਾਸ ਦੀ ਕਿਤਾਬ ਵਿਚੋਂ ਸਿੱਖ ਗੁਰੂਆਂ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ 23 ਪਾਠ ਕੱਟਣ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ‘ਆਪ’ ਨੇ ਕਾਂਗਰਸ ਸਰਕਾਰ ਦੇ ਇਸ ਕਦਮ ਨੂੰ ਸਿੱਖ ਗੁਰੂਆਂ ਅਤੇ ਸਿੱਖ ਇਤਿਹਾਸ ਦਾ ਅਪਮਾਨ ਕਰਾਰ ਦਿੱਤਾ ਹੈ ਅਤੇ ਮੰਗ ਕੀਤੀ ਹੈ ਕਿ ਸਰਕਾਰ ਬਿਨਾ ਕਿਸੇ ਦੇਰੀ ਤੋਂ ਇਸ ਗਲਤੀ ਦਾ ਸੁਧਾਰ ਕਰੇ।

ਸਿੱਖਿਆ ਬੋਰਡ ਵੱਲੋਂ ਛਪਾਈ ਅਧੀਨ ਇਤਿਹਾਸ ਦੀ ਪਾਠ ਪੁਸਤਕ ਦਾ ਸਰਵਰਕ

‘ਆਪ’ ਵਲੋਂ ਜਾਰੀ ਕੀਤੇ ਸਾਂਝੇ ਬਿਆਨ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਸਰਬਜੀਤ ਕੌਰ ਮਾਣੂਕੇ, ਪਿਰਮਲ ਸਿੰਘ ਖਾਲਸਾ, ਜਗਦੇਵ ਸਿੰਘ ਕਮਾਲੂ, ਜੈ ਕਿਸ਼ਨ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ ਅਤੇ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਸਰਕਾਰ ਦੁਆਰਾ ਸਿੱਖ ਗੁਰੂਆਂ ਅਤੇ ਉਹਨਾਂ ਦੀਆਂ ਸਿੱਖਿਆਵਾਂ, ਐਂਗਲੋ-ਸਿੱਖ ਲੜਾਈਆਂ, ਬਾਬਾ ਬੰਦਾ ਸਿੰਘ ਬਹਾਦਰ, ਮਹਾਰਾਜਾ ਰਣਜੀਤ ਸਿੰਘ ਦਾ ਰਾਜ, ਸਿੱਖਾਂ ਦਾ ਮੁਗਲਾਂ ਅਤੇ ਅਹਿਮਦ ਸ਼ਾਹ ਅਬਦਾਲੀ ਖਿਲਾਫ ਸੰਘਰਸ਼, ਸਿੱਖ ਮਿਸਲਾਂ ਦੀ ਜਨਮ ਅਤੇ ਵਿਕਾਸ ਆਦਿ ਨੂੰ ਕੱਟਣ ਦਾ ਫੈਸਲਾ ਨਿੰਦਣਯੋਗ ਹੈ ਅਤੇ ਇਸ ਨਾਲ ਪੰਜਾਬ ਦੇ ਨੌਜਵਾਨ, ਪੰਜਾਬ ਦੇ ਮਾਣ ਮੱਤੇ ਇਤਿਹਾਸ ਅਤੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਦੂਰ ਹੋ ਜਾਣਗੇ।

‘ਆਪ’ ਵਿਧਾਇਕਾਂ ਨੇ ਕਿਹਾ ਕਿ ਸਰਕਾਰ ਦਾ ਇਸ ਸੰਬੰਧੀ ਬਿਆਨ ਕਿ ਅਜਿਹਾ ਐਨਸੀਈਆਰਟੀ ਦੇ ਸਲੇਬਸ ਨਾਲ ਬਰਾਬਰੀ ਕਰਨ ਲਈ ਕੀਤਾ ਗਿਆ ਹੈ ਵੀ ਨਾ ਮੰਨਣ ਯੋਗ ਹੈ। ਉਨਾਂ ਕਿਹਾ ਕਿ ਸਰਕਾਰ ਦੇ ਅਨੁਸਾਰ ਇਹਨਾਂ ਵਿਚੋਂ ਅਨੇਕਾਂ ਵਿਸ਼ੇ 11ਵੀਂ ਕਲਾਸ ਵਿਚ ਪੜਾਏ ਜਾਣਗੇ ਵੀ ਕੋਈ ਖਾਸ ਪ੍ਰਭਾਵ ਨਹੀਂ ਰਖਦਾ ਕਿਉਂ ਜੋ ਅਨੇਕਾਂ ਸਕੂਲ 12ਵੀਂ ਕਲਾਸ ਦੇ ਅੱਧੇ ਸਲੇਬਸ ਨੂੰ ਹੀ 11ਵੀਂ ਕਲਾਸ ਵਿਚ ਪੜਾਉਂਦੇ ਹਨ।

ਵਿਧਾਇਕਾਂ ਨੇ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਚੈਪਟਰ ਕੱਟਣ ਵਾਲੇ ਅਧਿਕਾਰੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨਾਂ ਮੁੱਖ ਮੰਤਰੀ ਪਾਸੋਂ ਮੰਗ ਕੀਤੀ ਕਿ ਬਿਨਾ ਕਿਸੇ ਦੇਰੀ ਤੋਂ ਸਮਾਂਬੱਧ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਜਾ ਦਿੱਤੀ ਜਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,