ਸਿਆਸੀ ਖਬਰਾਂ

ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਫਤ ਪਾਣੀ ਅਤੇ ਬਿਜਲੀ ‘ਤੇ 50 ਫੀਸਦੀ ਸਬਸਿਡੀ ਦੇਣ ਦਾ ਕੀਤਾ ਐਲਾਨ

February 26, 2015 | By

ਨਵੀਂ ਦਿੱਲੀ(25 ਫਰਵਰੀ, 2015): ਦਿੱਲ਼ੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਦੌਰਾਨ ਲੋਕਾਂ ਨੂੰ ਰਾਹਤ ਦੇਣ ਵਾਲੇ ਫ਼ੈਸਲੇ ਲੈਦਿਆਂ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਆਪਣੇ ਦੋ ਵੱਡੇ ਵਾਅਦੇ ਪੂਰੇ ਕਰਦਿਆਂ 400 ਯੂਨਿਟ ਤੱਕ ਬਿਜਲੀ ਦੀ ਮਾਸਿਕ ਖਪਤ ’ਤੇ 50 ਫੀਸਦੀ ਸਬਸਿਡੀ ਅਤੇ ਹਰ ਘਰ ਨੂੰ 20 ਹਜ਼ਾਰ ਲਿਟਰ ਪਾਣੀ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਅਸੀਂ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਬਾਕੀਆਂ ਨੂੰ ਵੀ ਪੂਰੇ ਕਰਾਂਗੇ।

ਦਿੱਲ਼ੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਦਿੱਲ਼ੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਮੁਫ਼ਤ ਪਾਣੀ ਅਤੇ ਬਿਜਲੀ ’ਤੇ ਸਬਸਿਡੀ ਦਾ ਫ਼ੈਸਲਾ ਪਹਿਲੀ ਮਾਰਚ ਤੋਂ ਲਾਗੂ ਹੋਵੇਗਾ। ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੇ ਖਪਤਕਾਰ 400 ਯੂਨਿਟ ਤੋਂ ਘੱਟ ਬਿਜਲੀ ਦੀ ਵਰਤੋਂ ਕਰਨਗੇ, ਉਨ੍ਹਾਂ ਦੇ ਬਿਜਲੀ ਬਿੱਲ ਅੱਧੇ ਰਹਿ ਜਾਣਗੇ। ਇਸ ਯੋਜਨਾ ਨਾਲ ਕਰੀਬ 36 ਲੱਖ ਜਾਂ 90 ਫੀਸਦੀ ਖਪਤਕਾਰਾਂ ਨੂੰ ਲਾਭ ਪੁੱਜੇਗਾ।

ਸ੍ਰੀ ਸਿਸੋਦੀਆ ਨੇ ਕਿਹਾ ਕਿ ਸਾਰੇ ਘਰਾਂ, ਜਿਨ੍ਹਾਂ ’ਚ ਚਾਲੂ ਪਾਣੀ ਦੇ ਮੀਟਰ ਹਨ, ਨੂੰ 20 ਹਜ਼ਾਰ ਲਿਟਰ ਮੁਫ਼ਤ ਪਾਣੀ ਸਪਲਾਈ ਹੋਵੇਗਾ। ਇਸ ਨਾਲ ਕਰੀਬ 18 ਲੱਖ ਪਰਿਵਾਰਾਂ ਨੂੰ ਫ਼ਾਇਦਾ ਮਿਲੇਗਾ। ਜੇਕਰ ਮਹੀਨੇ ’ਚ ਪਾਣੀ ਦੀ ਖਪਤ 20 ਹਜ਼ਾਰ ਲਿਟਰ ਤੋਂ ਉੱਪਰ ਹੁੰਦੀ ਹੈ ਤਾਂ ਉਸ ਵਿਅਕਤੀ ਨੂੰ ਪੂਰਾ ਬਿੱਲ ਭਰਨਾ ਪਵੇਗਾ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੰਪਟਰੋਲਰ ਐਂਡ ਆਡੀਟਰ ਜਨਰਲ (ਕੈਗ) ਸ਼ਸ਼ੀਕਾਂਤ ਸ਼ਰਮਾ ਨਾਲ ਮੁਲਾਕਾਤ ਕਰਕੇ ਪ੍ਰਾਈਵੇਟ ਬਿਜਲੀ ਕੰਪਨੀਆਂ ਦੇ ਖ਼ਾਤਿਆਂ ਦੀ ਪੜਤਾਲ ਬਾਰੇ ਵਿਚਾਰ-ਵਟਾਂਦਰਾ ਕੀਤਾ। ‘ਆਪ’ ਸਰਕਾਰ ਨੇ ਆਪਣੇ ਪਹਿਲੇ ਕਾਰਜਕਾਲ ਦੌਰਾਨ ਇਨ੍ਹਾਂ ਕੰਪਨੀਆਂ ਦੇ ਖ਼ਾਤਿਆਂ ਦੀ ਆਡੀਟਿੰਗ ਦੇ ਹੁਕਮ ਦਿੱਤੇ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,