ਮਹਿਰੌਲੀ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ (ਫਾਈਲ ਫੋਟੋ)

ਸਿਆਸੀ ਖਬਰਾਂ

ਮਲੇਰਕੋਟਲਾ ਕੁਰਾਨ ਬੇਅਦਬੀ ਕੇਸ: ਵਿਧਾਇਕ ਨਰੇਸ਼ ਯਾਦਤ ‘ਤੇ ਦੰਗਾ ਭੜਕਾਉਣ ਦਾ ਕੇਸ ਦਰਜ

By ਸਿੱਖ ਸਿਆਸਤ ਬਿਊਰੋ

July 04, 2016

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਨਰੇਸ਼ ਯਾਦਵ ਨੂੰ ਪੰਜਾਬ ਪੁਲਿਸ ਨੇ 5 ਜੁਲਾਈ ਨੂੰ ਤਲਬ ਕੀਤਾ ਹੈ। ਯਾਦਵ ਉੱਤੇ ਮਲੇਰਕੋਟਲਾ ‘ਚ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਸੰਗਰੂਰ ਪੁਲਿਸ ਨੇ ਸੰਮਨ ਜਾਰੀ ਕਰਕੇ ਉਨ੍ਹਾਂ ਨੂੰ ਪਟਿਆਲਾ ਸੀ.ਆਈ.ਏ. ਸਟਾਫ ਵਿੱਚ ਪੇਸ਼ ਹੋਣ ਲਈ ਕਿਹਾ ਹੈ।

ਕਾਬਲੇਗੌਰ ਹੈ ਕਿ ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਮਲੇਰਕੋਟਲਾ ਵਿੱਚ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਦਾ ਹੱਥ ਸੀ। ਪੁਲਿਸ ਮੁਤਾਬਕ ਇਹ ਗੰਭੀਰ ਇਲਜ਼ਾਮ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਵਿਜੇ ਕੁਮਾਰ ਨੇ ਲਾਏ ਹਨ। ਇਸ ਤੋਂ ਬਾਅਦ ਪੁਲਿਸ ਨੇ ‘ਆਪ’ ਵਿਧਾਇਕ ‘ਤੇ ਦੰਗਾ ਭੜਕਾਉਣ ਦਾ ਕੇਸ ਦਰਜ ਕਰ ਲਿਆ ਸੀ।

ਪੁਲਿਸ ਮੁਤਾਬਕ ਕੁਰਾਨ ਸ਼ਰੀਫ ਬੇਅਦਬੀ ਮਾਮਲੇ ‘ਚ ਗ੍ਰਿਫਤਾਰ ਮੁਲਜ਼ਮ ਵਿਜੇ ਕੁਮਾਰ ਨੇ ਇਸ ਪੂਰੀ ਘਟਨਾ ਲਈ ਦਿੱਲੀ ਦੇ ਮਹਰੌਲੀ ਤੋਂ ‘ਆਪ’ ਵਿਧਾਇਕ ਨਰੇਸ਼ ਯਾਦਵ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਵਿਜੇ ਮੁਤਾਬਕ ਉਹ ਨਰੇਸ਼ ਨੂੰ ਪਹਿਲਾਂ ਤੋਂ ਜਾਣਦਾ ਸੀ। ਬਿਜ਼ਨਸ ਵਿੱਚ ਨੁਕਸਾਨ ਹੋਣ ਕਾਰਨ ਉਸ ਨੂੰ ਪੈਸਿਆਂ ਦੀ ਲੋੜ ਸੀ। ਅਜਿਹੇ ਵਿੱਚ ਨਰੇਸ਼ ਨੇ ਮੋਟੀ ਰਕਮ ਬਦਲੇ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਕਿਹਾ ਸੀ।

ਉੱਧਰ, ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਅੱਜ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨਾਲ ਮੁਲਾਕਾਤ ਕੀਤੀ। ‘ਆਪ’ ਲੀਡਰਾਂ ਨੇ ਮੁਲਾਕਾਤ ਤੋਂ ਬਾਅਦ ਦੱਸਿਆ ਕਿ ਡੀਜੀਪੀ ਕੋਲ ਸਾਰੇ ਤੱਥ ਰੱਖੇ ਗਏ ਹਨ। ਉਨ੍ਹਾਂ ਨੇ ਨਿਰਪੱਖ ਜਾਂਚ ਦਾ ਭਰੋਸਾ ਦਿਵਾਇਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: