ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਆਮ ਆਦਮੀ ਪਾਰਟੀ ਅਗਲੇ ਮਹੀਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰੇਗੀ: ਖਹਿਰਾ

April 10, 2016 | By

ਸਮਰਾਲਾ: ਪੰਜਾਬ ਦੀ ਸਿਆਸਤ ਵਿੱਚ ਬੜੀ ਤੇਜ਼ੀ ਨਾਲ ਉੱਭਰ ਕੇ ਸਾਹਮਣੇ ਆਈ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸ਼ਬਾ 2017 ਦੀਆਂ ਆ ਰਹੀਆਂ ਚੋਣਾਂ ਲਈ ਅਗਲੇ ਮਹੀਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦੇਵੇਗੀ ਪਾਰਟੀ ਦੇ ਮੁੱਖ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਅਗਲੇ ਮਹੀਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦੇਵੇਗੀ ਅਤੇ ਪਾਰਟੀ ਬੇਦਾਗ਼ ਉਮੀਦਵਾਰ ਹੀ ਚੋਣ ਮੈਦਾਨ ਵਿਚ ਉਤਾਰੇਗੀ ।

ਸੁਖਪਾਲ ਸਿੰਘ ਖਹਿਰਾ (ਪੁਰਾਣੀ ਫੋਟੋ)

ਸੁਖਪਾਲ ਸਿੰਘ ਖਹਿਰਾ (ਪੁਰਾਣੀ ਫੋਟੋ)

ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਇਹ ਵੀ ਫ਼ੈਸਲਾ ਕੀਤਾ ਗਿਆ ਹੈ ਕਿ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਦੀ ਰਾਏ ਮੁਤਾਬਿਕ ਪੰਜਾਬ ਦੇ 10 ਮੁੱਦਿਆਂ ਨੂੰ ਲੈ ਕੇ ਚੋਣ ਮੈਨੀਫ਼ੈਸਟੋ ਜਾਰੀ ਕਰੇਗੀ । ਉਨ੍ਹਾਂ ਕਿਹਾ ਕਿ ਪੰਜਾਬ ਵਿਚ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਕੋਈ ਵੀ ਮਤਭੇਦ ਨਹੀਂ ਤੇ ਪਾਰਟੀ ਦੇ ਵਲੰਟੀਅਰ ਇਕਮੁੱਠ ਹੋ ਕੇ ਪੰਜਾਬ ਦੀਆਂ ਦੋਵੇਂ ਦੁਸ਼ਮਣ ਸਿਆਸੀ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਜ਼ਬਦਸਤ ਚੋਣ ਮੁਹਿੰਮ ਚਲਾਉਣਗੇ ।

ਪੰਜਾਬ ਅੰਦਰ ਝੂਠ ਦੀ ਰਾਜਨੀਤੀ ਕਰਨ ਵਾਲ਼ੇ ਲੋਕਾਂ ਦੀਆਂ ਗੱਪਾਂ ਦਾ ਉਨ੍ਹਾਂ ‘ਤੇ ਕੋਈ ਅਸਰ ਨਹੀਂ ।ਉਨ੍ਹਾਂ ਕਿਹਾ ਕਿ ਉਹ ਕੇਜਰੀਵਾਲ ਸਰਕਾਰ ਨੂੰ ਪਿਆਓ ਦੇ ਹੱਕ ਵਿਚ ਖੜ੍ਹਨ ਦੀ ਅਪੀਲ ਕਰਨਗੇ । ਉਨ੍ਹਾਂ ਸਤਲੁਜ ਜਮੁਨਾ ਲਿੰਕ ਨਹਿਰ ਬਾਰੇ ਵੀ ‘ਆਪ’ ਦਾ ਸਟੈਂਡ ਸਪਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੇ ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦੇਵੇਗੀ ।

ਸ. ਖਹਿਰਾ ਨੇ ਕਿਹਾ ਕਿ ਸਤਲੁਜ ਜਮੁਨਾ ਲਿੰਕ ਨਹਿਰ ਨੂੰ ਲੈ ਕੇ ਅਕਾਲੀ-ਕਾਂਗਰਸੀ ਸਿਰਫ ਰਾਜਨੀਤੀ ਕਰ ਰਹੇ ਹਨ ।ਉਨ੍ਹਾਂ ਇਸ ਮੌਕੇ ਸਰਕਾਰ ਨੂੰ ਚਿਤਵਾਨੀ ਦਿੱਤੀ ਕਿ ਜੇਕਰ ਨਾਮਧਾਰੀ ਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਜਲਦੀ ਨਾ ਫੜਿਆ ਗਿਆ ਤਾਂ ‘ਆਪ’ ਇਸ ਮਾਮਲੇ ਨੂੰ ਲੈ ਕੇ ਕੋਈ ਵੱਡਾ ਐਕਸ਼ਨ ਲਵੇਗੀ ।ਸ. ਖਹਿਰਾ ਨੇ ਕਿਹਾ ਆਮ ਆਦਮੀ ਪਾਰਟੀ ‘ਪੰਜਾਬ ਡਾਇਲਾਗ’ ਪ੍ਰੋਗਰਾਮ ਲੈ ਕੇ ਆ ਰਹੀ ਹੈ, ਜਿਸਦੇ ਆਧਾਰ ‘ਤੇ ਪਾਰਟੀ ਲੋਕਾਂ ਦੇ ਸੁਝਾਅ ਲੈ ਕੇ ਆਪਣਾ ਮੈਨੀਫੈਸਟੋ ਜਾਰੀ ਕੀਤਾ ਜਾਵੇਗਾ ।

ਉਨ੍ਹਾਂ ਦਿੱਲੀ ਦੇ ਸੀਸ ਗੰਜ ਗੁਰਦੁਆਰਾ ਸਾਹਿਬ ਦੇ ਬਾਹਰ ਬਣੇ ਪਿਆਓ ਤੋੜਨ ਦੀ ਕਾਰਵਾਈ ਨੂੰ ਆਪ ਸਰਕਾਰ ਦੇ ਗਲ਼ ਮੜ੍ਹਨ ਦੀ ਸੌੜੀ ਸਿਆਸੀ ਰਾਜਨੀਤੀ ਦੀ ਨਿੰਦਾ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਅਧੀਨ ਆਉਂਦੀ ਦਿੱਲੀ ਪੁਲਿਸ ਵੱਲੋਂ ਇਹ ਕਾਰਵਾਈ ਕਰਕੇ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਦਿੱਲੀ ਪੜ੍ਹੇ-ਲਿਖ਼ੇ ਵਰਗ ਦੀ ਰਾਜਧਾਨੀ ਹੈ ।

ਇਸ ਮੌਕੇ ਉਨ੍ਹਾਂ ਨਾਲ ਆਪ ਆਗੂ ਸਰਬੰਸ ਸਿੰਘ ਮਾਣਕੀ, ਪਰਮਜੀਤ ਸਿੰਘ ਢਿੱਲੋਂ, ਐਡਵੋਕੇਟ ਦਲਜੀਤ ਸਿੰਘ ਸ਼ਾਹੀ, ਜਗਤਾਰ ਸਿੰਘ ਦਿਆਲਪੁਰਾ, ਸੰਤੋਖ ਸਿੰਘ ਨਾਗਰਾ, ਸੁਜਾਨ ਸਿੰਘ ਮੰਜਾਲੀ, ਸੁਖਵਿੰਦਰ ਸਿੰਘ ਮਾਛੀਵਾੜਾ, ਕੌਸਲਰ ਸੁੰਦਰ ਕਲਿਆਣ, ਡਾ. ਯੋਗੇਸ਼ ਸ਼ਰਮਾ, ਮੈਡਮ ਸੋਨੀਆ ਸਮਰਾਲਾ ਸਮੇਤ ਅਨੇਕਾਂ ਪਾਰਟੀ ਵਰਕਰ ਹਾਜ਼ਰ ਸਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,