June 23, 2015 | By ਸਿੱਖ ਸਿਆਸਤ ਬਿਊਰੋ
ਸੰਗਰੂਰ (22 ਜੂਨ, 2015): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਸਪਸ਼ਟ ਕੀਤਾ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਹਿੱਸਾ ਨਹੀਂ ਲਏਗੀ । ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਦਿੱਲੀ ਵਾਂਗ ਪੰਜਾਬ ਵਿਚ ਵੀ ਅਕਾਲੀ ਭਾਜਪਾ ਗਠਜੋੜ ਦਾ ਸਫਾਇਆ ਹੋ ਜਾਵੇਗਾ ।
ਉਨ੍ਹਾਂ ਕਿਹਾ ਹੈ ਕਿ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿਚ ਫਸ ਕੇ ਬਰਬਾਦ ਹੋ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਨੂੰ ਨਸ਼ੇੜੀ ਹੋਣ ਦਾ ਲਗਾਇਆ ਜਾ ਰਿਹਾ ਇਲਜ਼ਾਮ ਝੂਠਾ ਹੈ ਪਰ ਸ. ਬਾਦਲ ਦੀ ਮੌਜੂਦਗੀ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਨਾ ਦਿਵਸ ਸਮਾਰੋਹ ਵਿਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਛੱਡਣ ਦੀਆਂ ਅਪੀਲਾਂ ਕਰ ਕੇ ਗਏ ਹਨ ।
ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਵਿਚ ਨਸ਼ਿਆਂ, ਕਿਸਾਨ ਖੁਦਕੁਸ਼ੀਆਂ ਅਤੇ ਰੇਤ ਮਾਫ਼ੀਏ ਦੇ ਮੁੱਦੇ ਸੰਸਦ ‘ਚ ੳਠਾਉਣਗੇ । ਉਨ੍ਹਾਂ ਕੇਂਦਰ ਦੀ ਸਿਆਸਤ ਵਿਚੋਂ ਪੰਜਾਬ ਦੀ ਸਿਆਸਤ ਵਿਚ ਪਰਤਨ ਦੀ ਸੰਭਾਵਨਾ ਬਾਰੇ ਪੁੱਛੇ ਜਾਣ ‘ਤੇ ਮਾਨ ਨੇ ਕਿਹਾ ਕਿ ਇਹ ਫ਼ੈਸਲਾ ਪਾਰਟੀ ਨੇ ਕਰਨਾ ਹੈ ।
ਉਨ੍ਹਾਂ ਦੱਸਿਆ ਕਿ 24 ਜੂਨ ਨੰੂ ਲੁਧਿਆਣਾ ਵਿਚ ਮੀਟਿੰਗ ਬੁਲਾਈ ਗਈ ਹੈ ਜਿਸ ਵਿਚ ਪਾਰਟੀ ਦੇ ਕੇਂਦਰੀ ਆਗੂ ਵੀ ਸ਼ਾਮਲ ਹੋਣਗੇ ਅਤੇ ਜਥੇਬੰਦਕ ਢਾਂਚਾ ਉਲੀਕ ਦਿੱਤਾ ਜਾਵੇਗਾ । ਇਸ ਮੌਕੇ ਪਾਰਟੀ ਦੇ ਆਗੂ ਸ. ਦਲਵੀਰ ਸਿੰਘ ਢਿੱਲੋਂ, ਅਬਜਿੰਦਰ ਸੰਘਾ ਅਤੇ ਬਚਨ ਬੇਦਿਲ ਵੀ ਮੌਜੂਦ ਸਨ ।
Related Topics: Aam Aadmi Party, Bhagwant Maan