Site icon Sikh Siyasat News

ਐਡਵੋਕੇਟ ਫੂਲਕਾ ਨੇ ਵਿਧਾਨ ਸਭਾ ਤੋਂ ਅਸਤੀਫਾ ਦਿੱਤਾ ਤੇ ਕਾਂਗਰਸ ਸਰਕਾਰ ਦੇ 5 ਮੰਤਰੀਆਂ ਦੇ ਅਸਤੀਫੇ ਮੰਗੇ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ ਤੇ ਦਾਖਾ ਹਲਕੇ ਤੋਂ ਐਮ. ਐਲ. ਏ. ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਅੱਜ ਪੰਜਾਬ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ।

ਉਹਨਾਂ ਨੇ ਵਿਧਾਨ ਸਭਾ ਦੇ ਸਪੀਕਰ ਦੇ ਨਾਂ ਲਿਖੇ ਅਸਤੀਫੇ ਵਿੱਚ ਕਿਹਾ ਹੈ ਕਿ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ਵਿੱਚ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਅਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਖਿਲਾਫ ਕਾਰਵਾਈ ਕਰਨ ਤੋਂ ਨਾਕਾਮ ਰਹੀ ਹੈ ਤੇ ਸਰਕਾਰ ਨੇ ਬੇਅਦਬੀ ਮਾਮਲਿਆਂ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਿਰੁਧ ਵੀ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ।

ਸਿਰਦਾਰ ਹਰਵਿੰਦਰ ਸਿੰਘ ਫੂਲਕਾ

ਉਹਨਾਂ ਕਿਹਾ ਕਿ 28 ਅਗਸਤ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਈ ਬਹਿਸ ਮੌਕੇ ਪੰਜਾਬ ਸਰਕਾਰ ਦੇ ਪੰਜ ਮੰਤਰੀਆਂ ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਨੇ ਲੰਮੇ-ਲੰਮੇ ਭਾਸ਼ਣ ਦੇ ਕੇ ਬਾਦਲ ਅਤੇ ਸੁਮੇਧ ਸੈਣੀ ਵਿਰੁਧ ਕਾਰਵਾਈ ਕਰਨ ਦੇ ਦਾਅਵੇ ਕੀਤੇ ਸਨ ਪਰ ਇਹ ਦਾਅਵੇ ਝੂਠੇ ਸਾਬਤ ਹੋਏ ਹਨ।

ਉਹਨਾਂ ਕਿਹਾ ਕਿ ਇਹਨਾਂ ਪੰਜਾਬ ਮੰਤਰੀਆਂ ਨੂੰ ਆਪਣੇ ਅਹੁਦਿਆਂ ਉੱਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ।

ਐਡਵੋਕੇਟ ਐਚ. ਐਸ. ਫੂਲਕਾ ਵੱਲੋਂ ਸਪੀਕਰ ਨੂੰ ਭੇਜੀ ਗਈ ਅਸਤੀਫੇ ਦੀ ਚਿੱਠੀ ਹੇਠਾਂ ਸਿੱਖ ਸਿਆਸਤ ਦੇ ਪਾਠਕਾਂ ਲਈ ਸਾਂਝੀ ਕੀਤੀ ਜਾ ਰਹੀ ਹੈ:-

Download (PDF, 204KB)


ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version