Site icon Sikh Siyasat News

ਵੱਖਰੀ ਹਰਿਆਣਾ ਕਮੇਟੀ ਲਈ ਦਿੱਤੇ ਹਲਫੀਆ ਬਿਆਨ ਫਰਜ਼ੀ: ਮੱਕੜ

ਕਰਨਾਲ (9 ਜੁਲਾਈ  2014): ਅਵਤਾਰ ਸਿੰਘ ਮੱਕੜ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਅੱਜ ਇੱਥੇ ਡੇਰਾ ਕਾਰ ਸੇਵਾ ਵਿੱਖੇ ਵੱਖਰੀ ਗੁਰਦੁਆਰਾ ਕਮੇਟੀ ਦੇ ਮਸਲੇ ‘ਤੇ ਹਰਿਆਣਾ ਸਰਕਾਰ ਦੇ ਐਲਾਨ ਦੇ ਖਿਲਾਫ਼ ਕੱਢੇ ਜਾ ਰਹੇ ਰੋਸ ਮਾਰਚ ਤੋਂ ਪਹਿਲਾਂ ਪੱਤਰਕਾਰਾਂ ਨਾਲ ਗਲੱਬਾਤ ਕਰਦਿਆਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਹੁੱਡਾ ਸੌੜੇ ਸਿਆਸੀ ਹਿੱਤਾ ਲਈ ਸਿੱਖਾਂ ਵਿੱਚ ਵੰਡੀਆਂ ਪਾ ਰਹੇ ਹਨ।

 ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਜਿਨ੍ਹਾਂ ਹਲਫੀਆਂ ਬਿਆਨਾਂ ਦੇ ਆਧਾਰ ‘ਤੇ ਸਿੱਖਾਂ ਦੀਆਂ ਭਾਵਨਾਵਾਂ ਦਾ ਹਵਾਲਾ ਦੇ ਕੇ ਵੱਖਰੀ ਕਮੇਟੀ ਦਾ ਐਲਾਨ ਕਰਨ ਦੀ ਗੱਲ ਕਰ ਰਹੇ ਹਨ ਉਹ ਹਲਫੀਆਂ ਬਿਆਨ ਸਾਰੇ ਹੀ ਫ਼ਰਜ਼ੀ ਹਨ।

ਉਨ੍ਹਾਂ ਕਿਹਾ ਕਿ ਸਾਲ 2004 ਵਿਚ ਆਪਣੇ ਚੋਣ ਮਨੋਰਥ ਪੱਤਰ ਵਿਚ ਵੱਖਰੀ ਕਮੇਟੀ ਬਣਾਉਣ ਦਾ ਵਾਅਦਾ ਕਰਨ ਵਾਲੀ ਕਾਂਗਰਸ ਨੇ ਹੁੱਡਾ ਨੂੰ ਮੁੱਖ ਮੰਤਰੀ ਬਣਾਉਣ ਤੋਂ ਬਾਅਦ ਉਸ ਸਮੇਂ ਦੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਹਰਮੋਹਿੰਦਰ ਸਿੰਘ ਚੱਠਾ ਦੀ ਅਗਵਾਈ ਵਿਚ ਇਸ ਸਬੰਧ ਵਿਚ ਬਣਾਈ ਗਈ ਕਮੇਟੀ ਨੇ ਹਰਿਆਣਾ ਦੇ ਸਿੱਖਾਂ ਤੋਂ ਇਸ ਸਬੰਧ ਵਿਚ ਹਲਫੀਆ ਬਿਆਨ ਦੇਣ ਲਈ ਕਿਹਾ ਸੀ ਪਰ ਹਰਿਆਣਾ ਦੇ ਸਿੱਖਾਂ ਨੇ ਵੱਖਰੀ ਕਮੇਟੀ ਦਾ ਕੋਈ ਹੁੰਗਾਰਾ ਨਹੀਂ ਭਰਿਆ ਸੀ ਜਿਸ ਤੋਂ ਬਾਅਦ ਇਸ ਸਬੰਧ ਵਿਚ ਫ਼ਰਜ਼ੀ ਹਲਫੀਆ ਬਿਆਨ ਹਰਿਆਣਾ ਦੇ ਸਿੱਖਾਂ ਤੋਂ ਜਬਰਦਸਤੀ ਲਏ ਗਏ ਜੋ ਕਿ ਸਾਲ 2007 ਵਿਚ ਕਮੇਟੀ ਦੇ ਪ੍ਰਧਾਨ ਨੇ ਹੀ 1 ਲੱਖ 17 ਹਜ਼ਾਰ ਪ੍ਰਾਪਤ ਹੋਣ ਦਾ ਬਿਆਨ ਦਿੱਤਾ ਸੀ ਜਿਸ ਬਾਰੇ ਹੁਣ ਢਾਈ ਲੱਖ ਹਲਫੀਆ ਬਿਆਨ ਪ੍ਰਾਪਤ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version