Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਬੱਤ ਖਾਲਸੇ ਦੇ 40 ਸਾਲ ਬਾਅਦ ਮੁੜ ਹੋਵੇਗਾ ਸੰਘਰਸ਼ੀ ਸਿੱਖਾਂ ਦਾ ਇਕੱਠ

ਸਰਬੱਤ ਖਾਲਸੇ ਦੇ 40 ਸਾਲ ਬਾਅਦ ਮੁੜ ਹੋਵੇਗਾ ਸੰਘਰਸ਼ੀ ਸਿੱਖਾਂ ਦਾ ਇਕੱਠ

ਅੰਮ੍ਰਿਤਸਰ – ਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਮੌਕੇ ਚਾਰ ਸੰਘਰਸ਼ਮਈ ਜਥੇਬੰਦੀਆਂ ਵੱਲੋਂ 29 ਅਪ੍ਰੈਲ 2026 ਨੂੰ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ ਉਪਰੰਤ ਸੰਘਰਸ਼ ਦੀ ਭਵਿੱਖ ਦੀ ਰਣਨੀਤੀ ਨੂੰ ਦਰਸਾਉਂਦਾ ਨੀਤੀਗਤ ਦਸਤਾਵੇਜ਼ ਸਕੱਤਰੇਤ ਦੇ ਬਾਹਰ ਜਾਰੀ ਕੀਤਾ ਜਾਵੇਗਾ। ਇਹ ਫੈਸਲਾ ਚਾਰ ਸਿੱਖ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਸੀਨੀਅਰ ਨੁਮਾਇੰਦਿਆਂ ਦੀ ਮੀਟਿੰਗ ਵਿੱਚ ਕੀਤਾ ਗਿਆ । ਇਸ ਮੀਟਿੰਗ ਵਿੱਚ ਦਲ ਖਾਲਸਾ ਵੱਲੋਂ ਕੰਵਰਪਾਲ ਸਿੰਘ ਤੇ ਪਰਮਜੀਤ ਸਿੰਘ ਟਾਂਡਾ ,ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਇਮਾਨ ਸਿੰਘ ਮਾਨ, ਤੇ ਪ੍ਰੋਫੈਸਰ ਮਹਿੰਦਰ ਪਾਲ ਸਿੰਘ, ਪੰਚ ਪ੍ਰਧਾਨੀ ਜਥੇ ਵਲੋਂ ਭਾਈ ਮਨਧੀਰ ਸਿੰਘ ਤੇ ਪਰਮਜੀਤ ਸਿੰਘ ਗਾਜੀ , ਜਥੇਦਾਰ ਹਵਾਰਾ ਕਮੇਟੀ ਵੱਲੋਂ ਭਾਈ ਭੁਪਿੰਦਰ ਸਿੰਘ ਭਲਵਾਨ ਅਤੇ ਮਹਾਬੀਰ ਸਿੰਘ ਤੋਂ ਇਲਾਵਾ ਅਕਾਲ ਫੈਡਰੇਸ਼ਨ ਤੋਂ ਭਾਈ ਨਰਾਇਣ ਸਿੰਘ ਚੌੜਾ ਹਾਜ਼ਰ ਸਨ।

ਦਲ ਖਾਲਸਾ ਦੇ ਦਫਤਰ ‘ਚ ਹੋਈ ਸਿੱਖ ਜਥੇਬੰਦੀਆਂ ਦੀ ਮੀਟਿੰਗ

ਜਾਰੀ ਬਿਆਨ ‘ਚ ਕੰਵਰਪਾਲ ਸਿੰਘ ਨੇ ਦੱਸਿਆ ਕਿ 29 ਅਪ੍ਰੈਲ 1986 ਨੂੰ ਸਰਬੱਤ ਖਾਲਸਾ ਦੁਆਰਾ ਚੁਣੀ ਗਈ ਪੰਜ ਮੈਂਬਰੀ ਪੰਥਕ ਕਮੇਟੀ ਨੇ ਦਰਬਾਰ ਸਮੂਹ ਅੰਦਰ ਖ਼ਾਲਿਸਤਾਨ ਐਲਾਨਨਾਮਾ ਜਾਰੀ ਕੀਤਾ ਸੀ ਜਿਸ ਦੀ 40ਵੀਂ ਵਰ੍ਹੇਗੰਢ ਪੰਥਕ ਭਾਵਨਾਵਾਂ ਤੇ ਜਜ਼ਬਿਆਂ ਅਨੁਸਾਰ ਮਨਾਈ ਜਾਵੇਗੀ। ਉਹਨਾਂ ਕਿਹਾ ਕਿ ਹਜਾਰਾਂ ਜਾਂਬਾਜ ਸਿੰਘਾਂ, ਬੀਬੀਆਂ ਤੇ ਭੁਝੰਗੀਆਂ ਦੀ ਸ਼ਹਾਦਤਾਂ ਨੂੰ ਸ਼ਰਧਾਂਜਲੀ ਦੇਣ ਅਤੇ ਖਾਲਿਸਤਾਨ ਲਈ ਮਿਥੇ ਰਾਜਸੀ ਨਿਸ਼ਾਨੇ’ ਪ੍ਰਤੀ ਆਪਣਾ ਦ੍ਰਿੜ੍ਹ ਨਿਸਚਾ ਪ੍ਰਗਟਾਉਣ ਅਤੇ ਨਿਸ਼ਾਨੇ ਦੀ ਪੂਰਤੀ ਲਈ ਲੜੇ ਜਾ ਰਹੇ ਸੰਘਰਸ਼ ਦੀ ਨਿਰੰਤਰਤਾ ਲਈ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਹੋਵੇਗੀ । ਇਸ ਸਮਾਗਮ ਦੀ ਆਰੰਭਤਾ ਮਿਤੀ 29 ਅਪ੍ਰੈਲ 2026 ਨੂੰ ਸਵੇਰੇ 11 ਵਜੇ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਆਰੰਭ ਹੋਵੇਗਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ 12 ਵਜੇ ਅਰਦਾਸ ਹੋਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।
ਦਲ ਖ਼ਾਲਸਾ ਨੇ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ, ਅਟਾਰੀ-ਵਾਹਗਾ ਰਾਹੀਂ ਵਪਾਰ ਬਹਾਲ ਕਰਨ ਅਤੇ ਵਿਦੇਸ਼ਾਂ ਵਿੱਚ ਸਿੱਖ ਸਿਆਸੀ ਕਾਰਕੁਨਾਂ ਨੂੰ ਨਿਸ਼ਾਨਾ ਬਣਾਏ
ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਇੰਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ 27 ਜੂਨ 2026 ਦਿਨ ਸ਼ਨਿੱਚਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 36 ਸਥਿਤ ਪੀਪਲਸ ਕਨਵੈਂਸ਼ਨ ਸੈਂਟਰ ਵਿਖੇ “ਅਕਾਲ ਤਖਤ: ਸਿਧਾਂਤ ਅਤੇ ਸੰਸਥਾਨ” ਵਿਸ਼ੇ ਉੱਪਰ ਇੱਕ ਵਿਚਾਰ ਚਰਚਾ ਕਰਵਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: