ਚੋਣਵੀਆਂ ਵੀਡੀਓ

ਰਾਜਸੀ ਲਹਿਰਾਂ ਅਤੇ ਸੰਘਰਸ਼ਾਂ ਬਾਰੇ ਸ. ਜਸਵੰਤ ਸਿੰਘ ਕੰਵਲ ਦੀ ਪਹੁੰਚ ਤੇ ਨਜ਼ਰੀਆ: ਭਾਈ ਅਜਮੇਰ ਸਿੰਘ

By ਸਿੱਖ ਸਿਆਸਤ ਬਿਊਰੋ

February 20, 2020

ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਅਤੇ ਸਾਹਿਤਕਾਰ ਸਰਦਾਰ ਜਸਵੰਤ ਸਿੰਘ ਕੰਵਲ ਲੰਘੇ ਦਿਨੀਂ (1 ਫਰਵਰੀ 2020 ਨੂੰ) ਚਲਾਣਾ ਕਰ ਗਏ ਸਨ। 15 ਫਰਵਰੀ 2020 ਨੂੰ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਸੈਕਟਰ 28, ਚੰਡੀਗੜ੍ਹ ਵਿਖੇ ਉਨ੍ਹਾਂ ਦੀ ਯਾਦ ਵਿੱਚ ਇੱਕ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਵੱਖ-ਵੱਖ ਬੁਲਾਰਿਆਂ ਅਤੇ ਵਿਦਵਾਨਾਂ ਵੱਲੋਂ ਸਰਦਾਰ ਜਸਵੰਤ ਸਿੰਘ ਕੰਵਲ ਦੀ ਸ਼ਖਸੀਅਤ ਅਤੇ ਉਨ੍ਹਾਂ ਦੇ ਸਾਹਿਤ ਨਾਲ ਜੁੜੇ ਅਹਿਮ ਪੱਖਾਂ ਬਾਰੇ ਵਿਚਾਰ ਚਰਚਾ ਕੀਤੀ ਗਈ।

ਇਸ ਮੌਕੇ ਉੱਤੇ ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲੇਖਕ ਭਾਈ ਅਜਮੇਰ ਸਿੰਘ ਵੱਲੋਂ ਰਾਜਸੀ ਲਹਿਰਾਂ ਅਤੇ ਸੰਘਰਸ਼ਾਂ ਬਾਰੇ ਸਰਦਾਰ ਜਸਵੰਤ ਸਿੰਘ ਕੰਵਲ ਦੀ ਪਹੁੰਚ ਅਤੇ ਨਜ਼ਰੀਆ ਵਿਸ਼ੇ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਗਏ। ਭਾਈ ਅਜਮੇਰ ਸਿੰਘ ਦੀ ਤਕਰੀਰ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਅਤੇ ਇੱਥੇ ਮੁੜ ਸਾਂਝੀ ਕੀਤੀ ਜਾ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: