Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Akal Takht Sahib

ਏ. ਆਈ ਵੀਡੀਓ ਅਤੇ ਫ਼ਿਲਮਾਂ ਵਿੱਚ ਗੁਰੂ ਸਾਹਿਬਾਨ ਦੀ ਛਵੀ ਦਰਸਾਉਣ ‘ਤੇ ਪਾਬੰਦੀ

ਏ. ਆਈ ਵੀਡੀਓ ਅਤੇ ਫ਼ਿਲਮਾਂ ਵਿੱਚ ਗੁਰੂ ਸਾਹਿਬਾਨ ਦੀ ਛਵੀ ਦਰਸਾਉਣ ‘ਤੇ ਪਾਬੰਦੀ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਯੁਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕ ਅਹਿਮ ਇਕੱਤਰਤਾ ਹੋਈ । ਇਕੱਤਰਤਾ ਤੋਂ ਬਾਅਦ ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਪੱਤਰਕਾਰ ਵਾਰਤਾ ਕਰਦਿਆਂ ਪੰਥਕ ਫ਼ੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।

ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਮੀਡੀਆ ਨੂੰ ਸੰਬੋਧਨ ਕਰਦੇ ਹੋਏ।

ਇਕੱਤਰਤਾ ਵਿੱਚ ਆਧੁਨਿਕ ਤਕਨੀਕ ਨਾਲ ਬਣ ਰਹੀਆਂ ਏ. ਆਈ ਵੀਡੀਓ ਅਤੇ ਕ੍ਰਿਤ੍ਰਿਮ ਫ਼ਿਲਮਾਂ ‘ਤੇ ਵੀ ਚਰਚਾ ਕੀਤੀ ਗਈ। ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਕਿਸੇ ਵੀ ਫ਼ਿਲਮ ਜਾਂ ਵੀਡੀਓ ਵਿੱਚ ਗੁਰੂ ਸਾਹਿਬਾਨ ਜਾਂ ਉਨ੍ਹਾਂ ਦੇ ਪਰਿਵਾਰ ਦੀ ਛਵੀ ਦਰਸਾਉਣ ਦੀ ਮਨਾਹੀ ਹੈ। ਇਹ ਫ਼ੈਸਲਾ ਸਿੱਖ ਮਰਯਾਦਾ ਅਤੇ ਪੰਥਕ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

ਸ. ਮਲਕੀਤ ਸਿੰਘ ਭਵਾਨੀਗੜ੍ਹ

ਇਸ ਫ਼ੈਸਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸਿੱਖ ਸਫ਼ਾ ਵਿੱਚ ਸਰਗਰਮ ਸਿੱਖ ਜਥਾ ਮਾਲਵਾ ਦੇ ਸ. ਮਲਕੀਤ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਗੁਰਮਤਿ ਰਵਾਇਤ ਅਨੁਸਾਰ ਗੁਰੂ ਸਾਹਿਬਾਨ ਦੇ ਮਾਤਾ-ਪਿਤਾ, ਗੁਰੂ ਕੇ ਮਹਿਲ, ਸਾਹਿਬਜ਼ਾਦੇ, ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਿਤ ਮਹਾਨ ਗੁਰਸਿੱਖਾਂ ਅਤੇ ਸ਼ਹੀਦਾਂ ਦੀਆਂ ਮੂਰਤਾਂ ਬਣਾਉਣ, ਉਨ੍ਹਾਂ ਦੀਆਂ ਨਕਲਾਂ ਲਾਹੁਣ, ਸਵਾਂਗ ਰਚਣ ਜਾਂ ਗੁਰੂ ਬਿੰਬ ਦੀ ਪੇਸ਼ਕਾਰੀ/ਪਰਦੇਕਾਰੀ ਕਰਨ ‘ਤੇ ਸਖ਼ਤ ਪਾਬੰਦੀ ਹੈ।ਉਨ੍ਹਾਂ ਕਿਹਾ ਕਿ ਸਾਲ 2005 ਵਿੱਚ ਆਈ ਕਾਰਟੂਨ ਫ਼ਿਲਮ ‘ਸਾਹਿਬਜ਼ਾਦੇ’ ਤਕਨੀਕ ਦੇ ਨਾਂ ‘ਤੇ ਇਸ ਕੁਰਾਹੇ ਵੱਲ ਚੁੱਕਿਆ ਗਿਆ ਗੈਰ-ਸਿਧਾਂਤਕ ਕਦਮ ਸੀ, ਜਿਸ ਤੋਂ ਬਾਅਦ ਅਜਿਹੀਆਂ ਫ਼ਿਲਮਾਂ ਦੀ ਲੜੀ ਸ਼ੁਰੂ ਹੋ ਗਈ। ਇਸ ਵਿੱਚ ਚਾਰ ਸਾਹਿਬਜ਼ਾਦੇ, ਭਾਈ ਮੂਲਾ ਖੱਤਰੀ, ਭਾਈ ਤਾਰੂ ਸਿੰਘ, ਨਾਨਕ ਸ਼ਾਹ ਫਕੀਰ, ਦਾਸਤਾਨ-ਏ-ਮੀਰੀ ਪੀਰੀ ਅਤੇ ਮਦਰਹੁੱਡ ਵਰਗੀਆਂ ਫ਼ਿਲਮਾਂ ਸ਼ਾਮਲ ਹਨ।

ਸ. ਮਲਕੀਤ ਸਿੰਘ ਨੇ ਸੁਝਾਅ ਦਿੰਦਿਆਂ ਕਿਹਾ ਕਿ ਇਹ ਫੈਸਲਾ ਬੇਸ਼ੱਕ ਦਰੁਸਤ ਹੈ ਪਰ ਇਹ ਸਮਾਂ ਬੀਤ ਜਾਣ ਬਾਅਦ ਲਿਆ ਗਿਆ ਫੈਸਲਾ ਹੈ। ਸਿੱਖਾਂ ‘ਚ ਜੋ ਗੁਰਮਤੇ ਅਨੁਸਾਰ ਫੈਸਲੇ ਲੈਣ ਦੀ ਰਵਾਇਤ ਹੈ ਉਸਨੂੰ ਲਾਗੂ ਕਰ ਕੇ ਹੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਫੈਸਲੇ ਲੈਣੇ ਚਾਹੀਦੇ ਹਨ। ਪਹਿਲਾਂ ਤੋਂ ਜਾਰੀ ਹੋ ਚੁੱਕੀਆਂ ਫ਼ਿਲਮਾਂ ਅਤੇ ਸ਼ਹੀਦੀ ਸਭਾਵਾਂ ਦੌਰਾਨ ਪਰਦਿਆਂ ‘ਤੇ ਦਿਖਾਈਆਂ ਜਾਂਦੀਆਂ ਐਨੀਮੇਸ਼ਨ ਫ਼ਿਲਮਾਂ ਦੇ ਸਬੰਧ ‘ਚ ਵੀ ਸਪੱਸ਼ਟ ਅਤੇ ਠੋਸ ਫ਼ੈਸਲਾ ਲੈਣ ਦੀ ਲੋੜ ਹੈ। ਉਹਨਾਂ ਕਿਹਾ ਕਿ ਕਈ ਥਾਵਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੁਦ ਚਾਰ ਸਾਹਿਬਜ਼ਾਦੇ ਫਿਲਮ ਪਿੰਡਾਂ ਵਿੱਚ ਸਭਾ ਦੌਰਾਨ ਵਿਖਾਈ ਜਾ ਰਹੀ ਹੈ ਇਸ ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ। ਸਿੱਖ ਪੰਥ ਗੁਰ-ਸ਼ਬਦ ਅਤੇ ਸਿੱਖ ਇਤਿਹਾਸ ਦੇ ਪ੍ਰਚਾਰ-ਪ੍ਰਸਾਰ ਦਾ ਸਮਰਥਕ ਹੈ, ਪਰ ਪ੍ਰਚਾਰ ਦੇ ਨਾਂ ‘ਤੇ ਖ਼ਾਲਸਾਈ ਰਵਾਇਤਾਂ ਦੀ ਉਲੰਘਣਾ ਕਰਨਾ ਅਤੇ ਸਿੱਖਾਂ ਨੂੰ ਬੁੱਤ-ਪ੍ਰਸਤੀ ਦੇ ਕੁਰਾਹੇ ਵੱਲ ਧੱਕਣਾ ਸਰਾਸਰ ਗਲਤ ਹੈ, ਜੋ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਲਏ ਗਏ ਫੈਸਲੇ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: