Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
A view of stage during Vichar Goshti on Akali Dal's structural and policy reforms (3 August 2025)

ਅਕਾਲੀ ਦਲ ਦੀ ਨੀਤੀ ਅਤੇ ਵਿਧੀ ਵਿਧਾਨ ਬਾਰੇ ਤਿੰਨ ਦਿਨਾਂ ਗੋਸ਼ਟੀ ਗੰਭੀਰ ਵਿਚਾਰਾਂ ਨਾਲ ਸਮਾਪਤ

ਅਕਾਲੀ ਦਲ ਦੀ ਨੀਤੀ ਅਤੇ ਵਿਧੀ ਵਿਧਾਨ ਬਾਰੇ ਤਿੰਨ ਦਿਨਾਂ ਗੋਸ਼ਟੀ ਗੰਭੀਰ ਵਿਚਾਰਾਂ ਨਾਲ ਸਮਾਪਤ

ਸੰਗਰੂਰ/ਮਸਤੂਆਣਾ: ਅਕਾਲੀ ਦਲ ਦੀ ਪੁਨਰ ਸੁਰਜੀਤੀ ਦੇ ਵਿਧੀ ਵਿਧਾਨ ਤੇ ਨੀਤੀ ਸਬੰਧੀ ਵਿਸ਼ੇ ਨੂੰ ਮੁੱਖ ਰੱਖਦਿਆਂ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਵਲੋਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਵਿਚਾਰ ਗੋਸ਼ਟੀ ਕਰਵਾਈ ਗਈ। ਆਖਰੀ ਦਿਨ (3 ਅਗਸਤ ਨੂੰ) ਵੀ ਬੁਲਾਰਿਆਂ ਅਤੇ ਸਰੋਤਿਆਂ ਨਾਲ ਭਰਭੂਰ ਰਿਹਾ, ਜਿਸ ਵਿਚ ਦੂਰੋਂ ਨੇੜਿਓਂ ਆਮ ਖਾਸ ਚਿਹਰੇ ਬੁਲਾਰਿਆਂ ਦੇ ਵਿਚਾਰ ਸੁਣਨ ਲਈ ਖਾਸ ਤੌਰ ਤੇ ਪੁੱਜੇ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵੱਖ ਵੱਖ ਸਮੇਂ ਹਿੱਸਾ ਰਹੇ ਵਿਚਾਰਕਾਂ ਨੇ ਅਕਾਲੀ ਦਲ ਦੀਆਂ ਖਾਮੀਆਂ ਉਜਾਗਰ ਕਰਕੇ ਦੱਸੀਆਂ।

A view of stage during Vichar Goshti on Akali Dal's structural and policy reforms (3 August 2025)
ਤਿੰਨ ਰੋਜ਼ਾ ਵਿਚਾਰ-ਗੋਸ਼ਟੀ ਦੇ ਤੀਜੇ ਦਿਨ ਮੰਚ ‘ਤੇ ਬੈਠੇ ਬੁਲਾਰਿਆਂ ਦੀ ਤਸਵੀਰ | 3 ਅਗਸਤ 2025

ਤੀਸਰੇ ਦਿਨ ਦੀ ਵਿਚਾਰ ਗੋਸ਼ਟੀ ਦੀ ਆਰੰਭਤਾ ਵੀ ਨਾਮ ਸਿਮਰਨ ਤੋਂ ਹੋਈ, ਉਪਰੰਤ ਡਾ.ਗੁਰਵੀਰ ਸਿੰਘ ਨੇ ਗੋਸ਼ਟੀ ਦੇ ਮਨੋਰਥ ਸਬੰਧੀ ਆਏ ਪਤਵੰਤਿਆਂ ਨਾਲ ਸਾਂਝ ਪਾਈ। ਇਸ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਭਾਈ ਭੁਪਿੰਦਰ ਸਿੰਘ ਗਰੇਵਾਲ ਵਲੋਂ ਨਿਭਾਈ ਗਈ। ਬੁਲਾਰੇ ਵਜੋਂ ਸ੍ਰ. ਹਰਪਿੰਦਰ ਸਿੰਘ ਕੋਟਕਪੂਰਾ ਅਤੇ ਪਰਮਜੀਤ ਸਿੰਘ ਮੰਡ ਦਲ ਖਾਲਸਾ ਨੇ ਕਿਹਾ ਕਿ ਜੇਕਰ ਅਕਾਲੀ ਦਲ ਦੀ ਪੁਨਰਸੁਰਜੀਤੀ ਕਰਨੀ ਹੈ ਤਾਂ ਦਿੱਲੀ ਤਖਤ ਦੀ ਜਗ੍ਹਾ ਅਧੀਨਗੀ ਸ੍ਰੀ ਅਕਾਲ ਤਖਤ ਸਾਹਿਬ ਦੀ ਕਬੂਲ ਕਰਨੀ ਪੈਣੀ ਹੈ, ਵੋਟ ਸਿਆਸਤ ਅਤੇ ਅਕਾਲੀ ਸਿਆਸਤ ਦਾ ਦਾਇਰਾ ਵੱਖ ਵੱਖ ਰਹੇਗਾ। ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਅਕਾਲੀ ਦਲ ਦੇ ਨਿਘਾਰ ਦਾ ਕਾਰਨ ਸਿਧਾਤਾਂ ਤੋਂ ਸੱਖਣਾ ਹੋਣਾ ਹੈ। ਕੰਵਰਜੀਤ ਸਿੰਘ ਸਿੱਧੂ (ਭਾਸ਼ਾ ਵਿਭਾਗ ਫਰੀਦਕੋਟ) ਨੇ ਵਿਚਾਰ ਦਿੱਤਾ ਕਿ ਪੰਥਕ ਪ੍ਰਬੰਧ ਅਨੁਸਾਰ ਚੁਣਿਆ ਅਕਾਲੀ ਦਲ ਵੀ ਵਿਧਾਨ ਸਭਾ ਚੋਣਾਂ ਲੜਨ ਵਾਲੀ ਪਾਰਟੀ ਬਣਕੇ ਪੰਥਕ ਖਾਸੇ ਤੇ ਕਾਇਮ ਨਹੀਂ ਰਹਿ ਸਕਦਾ। ਹਰਦੀਪ ਸਿੰਘ ਡਿਬਡਿਬਾ ਅਤੇ ਭਾਈ ਜਸਪਾਲ ਸਿੰਘ ਮੰਝਪੁਰ ਜੀ ਨੇ ਸੁਝਾਅ ਦਿੱਤਾ ਕਿ ਪੰਥਕ ਪ੍ਰਚਲਿਤ ਸਬਦ (ਅਕਾਲੀ) ਨੂੰ ਨਾ ਵਰਤਿਆ ਜਾਵੇ, ਭਾਵੇਂ ਪਾਰਟੀ ਕੋਈ ਵੀ ਬਣੇ। ਭਾਈ ਮਨਧੀਰ ਸਿੰਘ ਪੰਥ ਸੇਵਕ ਜਥਾ ਦੁਆਬਾ ਨੇ ਦੱਸਿਆ ਕਿ ਵੋਟ ਪ੍ਰਣਾਲੀ ਰਾਹੀਂ ਪੰਥ ਦੀ ਤਰਜਮਾਨੀ ਨਹੀਂ ਹੋ ਸਕਦੀ, ਨਿਆਰੀ ਹੋਂਦ ਲਈ ਵੱਖਰੀ ਜਥੇਬੰਦੀ ਚਾਹੀਦੀ ਹੈ। ਸੀਨੀਅਰ ਪੱਤਰਕਾਰ ਹਮੀਰ ਸਿੰਘ ਨੇ ਕਿਹਾ ਕਿ ਵੋਟ ਸਿਆਸਤ ਹੀ ਸਾਰੀ ਸਿਆਸਤ ਨਹੀਂ ਹੁੰਦੀ, ਕੁਝ ਵੀ ਨਵਾਂ ਬਣਾਉਣ ਤੋਂ ਪਹਿਲਾਂ ਸਾਨੂੰ ਸਿਆਸਤ ਨੂੰ ਚੰਗੀ ਤਰ੍ਹਾਂ ਸਮਝਣ ਦੀ ਲੋੜ ਹੈ।

Three-Day Conference on Akali Dal’s Policy and Structural Reforms Concludes with Deep Deliberations
ਤੀਜੇ ਦਿਨ ਦੀ ਵਿਚਾਰ ਗੋਸ਼ਟੀ ਦੌਰਾਨ ਬੁਲਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ

ਇਨ੍ਹਾਂ ਤੋਂ ਇਲਾਵਾ ਡਾ. ਪਰਮਵੀਰ ਸਿੰਘ (ਪੰਜਾਬੀ ਯੂਨੀਵਰਸਿਟੀ, ਪਟਿਆਲਾ), ਈਮਾਨ ਸਿੰਘ ਖਾਰਾ (ਵਾਰਿਸ ਪੰਜਾਬ ਦੇ), ਗੁਰਦੀਪ ਸਿੰਘ ਬਠਿੰਡਾ, ਡਾ. ਜਮਸੇਦ ਅਲੀ ਖਾਨ (ਪੰਜਾਬੀ ਯੂਨੀਵਰਸਿਟੀ, ਪਟਿਆਲਾ), ਭਾਈ ਮੋਹਕਮ ਸਿੰਘ, ਕਰਨੈਲ ਸਿੰਘ ਪੰਜੋਲੀ, ਸਾਬਕਾ ਸਿੱਖ ਫੈਡਰੇਸ਼ਨ ਆਗੂ ਸ੍ਰ. ਕੁਲਦੀਪ ਸਿੰਘ, ਭਾਈ ਮੋਹਕਮ ਸਿੰਘ (ਦਮਦਮੀ ਟਕਸਾਲ) ਆਦਿ ਬੁਲਾਰਿਆਂ ਨੇ ਆਪਣੇ ਵਿਚਾਰ ਰੱਖੇ ਅਤੇ ਵੱਡੀ ਗਿਣਤੀ ਸਰੋਤੇ ਵਿਚਾਰਵਾਨਾਂ ਦੇ ਵਿਚਾਰ ਸੁਨਣ ਲਈ ਹਾਜ਼ਰ ਰਹੇ।


ਇਹ ਵੀ ਪੜ੍ਹੋ :

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਤਿੰਨ ਸਿੱਖ ਨੌਜਵਾਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ ਅਤੇ ਉਨ੍ਹਾਂ ਦੀ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ (ਸਸਪੈਂਡ) ਕਰ ਦਿੱਤਾ ਹੈ। ਰਾਹਤ ਪਾਉਣ ਵਾਲੇ
ਨਵਾਂਸ਼ਹਿਰ ਦੀ ਵਿਸ਼ੇਸ਼ ਯੂ.ਏ.ਪੀ.ਏ ਅਦਾਲਤ ਨੇ ਤਕਰੀਬਨ 9 ਸਾਲ ਪੁਰਾਣੇ ਮੁਕੰਦਪੁਰ ਕੇਸ ਦਾ ਫੈਸਲਾ ਸੁਣਾਉਂਦਿਆਂ 7 ਵਿਅਕਤੀਆਂ ਨੂੰ ਅੱਤਵਾਦ ਅਤੇ ਸਾਜ਼ਿਸ਼ ਦੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: