Site icon Sikh Siyasat News

ਜੂਨ ’84 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਰੰਭ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇਥੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਅਕਾਲ ਤਖਤ ਸਾਹਿਬ ਵਿਖੇ ਅਖੰਡ ਪਾਠ ਦੀ ਅਰੰਭਤਾ ਦੀ ਅਰਦਾਸ ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਅਕਾਲ ਤਖ਼ਤ ਸਾਹਿਬ ਨੇ ਕੀਤੀ ਤੇ ਹੁਕਮਨਾਮਾ ਭਾਈ ਸੁਖਵਿੰਦਰ ਸਿੰਘ ਗ੍ਰੰਥੀ ਅਕਾਲ ਤਖ਼ਤ ਸਾਹਿਬ ਨੇ ਲਿਆ। ਅਕਾਲ ਤਖਤ ਸਾਹਿਬ ਦੀ ਪਹਿਲੀ ਮੰਜ਼ਿਲ ਵਿਖੇ ਰੱਖੇ ਗਏ ਅਖੰਡ ਪਾਠ ਦੇ ਭੋਗ 6 ਜੂਨ ਨੂੰ ਪੈਣਗੇ।

ਜੂਨ ’84 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਰੰਭ

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਮਗਵਿੰਦਰ ਸਿੰਘ ਖਾਪੜਖੇੜੀ, ਭਗਵੰਤ ਸਿੰਘ ਸਿਆਲਕਾ, ਅਜੈਬ ਸਿੰਘ ਅਭਿਆਸੀ, ਚਰਨਜੀਤ ਸਿੰਘ ਜੱਸੋਵਾਲ, ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਸਪੁੱਤਰ ਭਾਈ ਈਸ਼ਰ ਸਿੰਘ, ਕਰਨੈਲ ਸਿੰਘ ਪੀਰ ਮੁਹੰਮਦ, ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸੁਲੱਖਣ ਸਿੰਘ ਮੈਨੇਜਰ ਦਰਬਾਰ ਸਾਹਿਬ ਤੋਂ ਇਲਾਵਾ ਸਿੱਖ ਸੰਗਤਾਂ ਮੌਜੂਦ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version