ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉੱਚ ਆਗੂਆਂ ਦਾ ਬਚਾਅ ਕਰਨ ਦਾ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੂੰ ਬਾਦਲਾਂ ਖਿਲਾਫ ਮੁਕਦਮਾਂ ਦਰਜ਼ ਕਰਕੇ ਕਾਰਵਾਈ ਕਰਨੀ ਚਾਹੀਦੀ ਹੈ।
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਲੇਖੇ ਵਿੱਚ ਸਾਹਮਣੇ ਆਏ ਤੱਥਾਂ ਦਾ ਹਵਾਲਾ ਦੇਂਦਿਆਂ ਆਪ ਆਗੂਆਂ ਨੇ ਕਿਹਾ ਕਿ ਇਸ ਲੇਖੇ ਵਿੱਚ ਸਾਹਮਣੇ ਆਏ ਤੱਥਾਂ ਤੋਂ ਪਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਖਿਲਾਫ ਮਾਮਲਾ ਦਰਜ਼ ਨਾ ਕਰਕੇ ਅਮਰਿੰਦਰ ਸਿੰਘ ਨੇ ਵਿਖਾ ਦਿੱਤਾ ਹੈ ਕਿ ਉਹ ਬਾਦਲਾਂ ਦੇ ਬਚਾਅ ਲਈ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ।
ਆਪ ਆਗੂਆਂ ਨੇ ਕਿਹਾ ਕਿ ਉਹ ਭਲਕੇ (2 ਸਤੰਬਰ) ਨੂੰ ਹੋ ਰਹੀ ਪਾਰਟੀ ਆਗੂਆਂ ਦੀ ਇਕੱਤਰਤਾ ਵਿੱਚ ਇਹ ਫੈਸਲਾ ਕਰਨਗੇ ਕਿ ਉਹਨਾਂ ਨੇ ਪੰਚਾਇਤੀ ਅਦਾਰਿਆਂ ਦੀਆਂ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ਉੱਤੇ ਲੜਨੀਆਂ ਹਨ ਜਾਂ ਨਹੀਂ।