Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Dr. Bhimrao Ramji Ambedkar [File Photo]

ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਨਿੰਦਣਯੋਗ: ਅਜੇਪਾਲ ਸਿੰਘ ਬਰਾੜ

ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਨਿੰਦਣਯੋਗ: ਅਜੇਪਾਲ ਸਿੰਘ ਬਰਾੜ

ਮੌਹਾਲੀ: ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਜਲੰਧਰ ਦੇ ਇੱਕ ਪਿੰਡ ਵਿੱਚ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ, ਚਿੰਤਾਜਨਕ ਅਤੇ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ।

Dr. Bhimrao Ramji Ambedkar [File Photo]
ਡਾ. ਭੀਮ ਰਾਓ ਅੰਬੇਡਕਰ

ਸ. ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਸਿਰਫ਼ ਕਿਸੇ ਇੱਕ ਵਰਗ ਜਾਂ ਭਾਈਚਾਰੇ ਦੇ ਆਗੂ ਨਹੀਂ, ਸਗੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਦੇਸ਼ ਦੇ ਲੋਕਤੰਤਰਿਕ ਢਾਂਚੇ ਦੇ  ਨਿਰਮਾਤਾ ਸਨ। ਉਨ੍ਹਾਂ ਨੇ ਆਪਣੀ ਦੂਰਅੰਦੇਸ਼ੀ ਸੋਚ ਰਾਹੀਂ ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਸਮੇਤ ਹਰ ਨਾਗਰਿਕ ਨੂੰ ਬਰਾਬਰੀ, ਨਿਆਂ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਹੱਕ ਦਿਵਾਉਣ ਵਿੱਚ ਇਤਿਹਾਸਕ ਭੂਮਿਕਾ ਨਿਭਾਈ।

ਉਨ੍ਹਾਂ ਕਿਹਾ ਕਿ ਬੁੱਤ ਨਾਲ ਛੇੜਛਾੜ ਨੂੰ ਕਿਸੇ ਵੀ ਕੀਮਤ ’ਤੇ ਆਮ ਘਟਨਾ ਸਮਝ ਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ ਅਤੇ ਇਸ ਪਿੱਛੇ ਜਿਹੜੇ ਵੀ ਲੋਕ ਹਨ, ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ।

ਅਜੇਪਾਲ ਸਿੰਘ ਬਰਾੜ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ, ਡੂੰਘਾਈ ਨਾਲ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਸਿਰਫ਼ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ ਵਿਅਕਤੀਆਂ ਤੱਕ ਸੀਮਤ ਨਾ ਰਹੇ, ਸਗੋਂ ਇਸ ਘਟਨਾ ਦੇ ਪਿੱਛੇ ਕਿਸੇ ਸਾਜ਼ਿਸ਼ ਜਾਂ ਹੋਰ ਮੰਤਵ ਦੀ ਵੀ ਪੂਰੀ ਪੜਤਾਲ ਕੀਤੀ ਜਾਵੇ।

Ajaypal Singh Brar Misl Satluj
ਸਰਦਾਰ ਅਜੇਪਾਲ ਸਿੰਘ ਬਰਾੜ (ਪ੍ਰਧਾਨ ਮਿਸਲ ਸਤਲੁਜ)

ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ “ਜਿਹੜਾ ਵੀ ਵਿਅਕਤੀ ਸਮਾਜ ਦੀਆਂ ਸਤਿਕਾਰਯੋਗ ਸ਼ਖ਼ਸੀਅਤਾਂ ਦੇ ਬੁੱਤਾਂ ਜਾਂ ਯਾਦਗਾਰਾਂ ਨੂੰ ਨਿਸ਼ਾਨਾ ਬਣਾਉਂਦਾ ਹੈ, ਉਹ ਸਿਰਫ਼ ਪੱਥਰ ਜਾਂ ਧਾਤ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ, ਬਲਕਿ ਸਮਾਜ ਦੀ ਸਾਂਝੀ ਭਾਵਨਾ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਚੁਣੌਤੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦੀ ਨਰਮੀ ਨਹੀਂ ਵਰਤੀ ਜਾਣੀ ਚਾਹੀਦੀ।”

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ’ਤੇ ਆਪਣਾ ਰੋਸ ਜ਼ਾਹਰ ਕਰਦੇ ਹੋਏ ਸ਼ਾਂਤੀ, ਸੰਜਮ ਅਤੇ ਆਪਸੀ ਭਾਈਚਾਰਾ ਕਾਇਮ ਰੱਖਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ, ਭੜਕਾਊ ਬਿਆਨਬਾਜ਼ੀ ਜਾਂ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਕਾਰਵਾਈ ਸਮੱਸਿਆ ਦਾ ਹੱਲ ਨਹੀਂ, ਸਗੋਂ ਸਮਾਜ ਵਿੱਚ ਤਣਾਅ ਵਧਾਉਣ ਦਾ ਕਾਰਨ ਬਣ ਸਕਦੀ ਹੈ।

ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ “ਡਾ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੇ ਬੁੱਤਾਂ ਦੀ ਰੱਖਿਆ ਕਰਨ ਦੇ ਨਾਲ-ਨਾਲ ਉਨ੍ਹਾਂ ਵੱਲੋਂ ਦਿਖਾਏ ਸੰਵਿਧਾਨਕ ਰਸਤੇ ’ਤੇ ਚੱਲਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਕਿਸੇ ਵੀ ਮਹਾਨ ਸ਼ਖ਼ਸੀਅਤ ਦੇ ਸਨਮਾਨ ਅਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਾਨੂੰਨ ਦਾ ਡਰ ਮਹਿਸੂਸ ਹੋਵੇ।”

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਟੀਚਿੰਗ ਪੋਸਟਾਂ ਵਿੱਚ ਐੱਸ.ਸੀ./ਬੀ.ਸੀ. ਵਰਗਾਂ ਲਈ ਰਾਖਵੇਂਕਰਨ ਦਾ ਮਸਲਾ ਲੰਮੇ ਸਮੇਂ ਤੋਂ ਲਟਕਿਆ ਹੋਣ ’ਤੇ ਚਿੰਤਾ ਪ੍ਰਗਟਾਈ ਹੈ।
ਦਿਨੋ ਦਿਨ ਗਹਿਰਾ ਰਹੇ ਪੰਜਾਬ ਦੇ ਜਲ ਸੰਕਟ ਬਾਰੇ ਵੱਖ-ਵੱਖ ਪਹਿਲੂਆਂ ਤੋਂ ਵਿਚਾਰ ਵਟਾਂਦਰਾ ਕਰਨ ਲਈ ਵਿਦਿਆਰਥੀ ਜਥੇਬੰਦੀ ਸੱਥ ਵੱਲੋਂ ਭਲਕੇ ਮਿਤੀ 19-04-2023 ਦਿਨ ਬੁੱਧਵਾਰ ਨੂੰ ਸੈਨੇਟ ਹਾਲ ਪੰਜਾਬੀ ਯੂਨੀਵਰਸਿਟੀ
ਦਿਨੋ ਦਿਨ ਗਹਿਰਾ ਰਹੇ ਪੰਜਾਬ ਦੇ ਜਲ ਸੰਕਟ ਬਾਰੇ ਵੱਖ-ਵੱਖ ਪਹਿਲੂਆਂ ਤੋਂ ਵਿਚਾਰ ਵਟਾਂਦਰਾ ਕਰਨ ਲਈ ਵਿਦਿਆਰਥੀ ਜਥੇਬੰਦੀ ਸੱਥ ਵੱਲੋਂ ਭਲਕੇ ਮਿਤੀ 19-04-2023 ਦਿਨ ਬੁੱਧਵਾਰ ਨੂੰ ਸੈਨੇਟ ਹਾਲ ਪੰਜਾਬੀ ਯੂਨੀਵਰਸਿਟੀ
ਪੰਜਾਬ ਸਰਕਾਰ ਵੱਲੋਂ ਲੰਘੇ ਕੱਲ 1 ਪੀ.ਸੀ.ਐਸ. ਅਤੇ 13 ਆਈ. ਏ. ਐਸ. ਅਫਸਰਾਂ ਦੇ ਤਬਾਦਲੇ ਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ। ਸਰਕਾਰੀ ਨੁਮਾਇੰਦੇ ਨੇ ਕਿਹਾ ਕਿ ਇਹ ਹੁਕਮ ਤੁਰੰਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: