ਸਿੱਖ ਖਬਰਾਂ

ਸਿੱਖ ਨਸਲਕੁਸ਼ੀ ਮਾਮਲੇ ਵਿੱਚ ਅਮਰੀਕੀ ਅਦਾਲਤ ਨੇ ਸੰਮਨ ਅਮਿਤਾਬ ਬਚਨ ਦੇ ਮੈਨੇਜਰ ਨੂੰ ਸੌਂਪੇ

February 26, 2015 | By

ਵਾਸ਼ਿੰਗਟਨ( 25 ਫਰਵਰੀ, 2015): ਨਵੰਬਰ 1984 ਵਿਚ ਭਾਰਤ ਦੀ ਸਿਖ ਅਬਾਦੀ ’ਤੇ ਸੰਗਠਿਤ ਹਮਲੇ ਕਰਵਾਉਣ, ਭੜਕਾਉਣ, ਸ਼ਮੂਲੀਅਤ ਕਰਨ, ਸਾਜਿਸ਼ ਰਚਣ, ਸ਼ਹਿ ਦੇਣ ਦੇ ਦੋਸ਼ਾਂ ਤਹਿਤ ਭਾਰਤ ਦੇ ਫਿਲਮ ਸਟਾਰ ਅਮਿਤਾਭ ਬਚਨ ਖਿਲਾਫ ਲਾਸ ਏਂਜਲਸ ਦੀ ਫੈਡਰਲ ਅਦਾਲਤ ਵੱਲੋਂ ਅਮਿਤਾਭ ਬੱਚਨ ਨੂੰ ਜਾਰੀ ਸੰਮਨ ਉਨ੍ਹਾਂ ਦੇ ਹਾਲੀਵੁੱਡ ‘ਚ ਮੈਨੇਜਰ ਨੂੰ ਸੌਂਪ ਦਿੱਤੇ ਗਏ ਹਨ।

Amitab

ਅਮਿਤਾਭ ਬੱਚਨ

ਸਿੱਖ ਹਿੱਤਾਂ ਲਈ ਕੰਮ ਕਰ ਰਹੀ ਨਿਊਯਾਰਕ ਆਧਾਰਿਤ ਸਿੱਖ ਜੱਥੇਬੰਦੀ ਸਿੱਖਸ ਫਾਰ ਜਸਟਿਸ ਨੇ ਪਟੀਸ਼ਨ ਦਾਖਲ ਕਰਕੇ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ‘ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ 1984 ‘ਚ ‘ਖੂਨ ਬਦਲੇ ਖੂਨ’ ਦਾ ਨਾਅਰਾ ਬੁਲੰਦ ਕਰਕੇ ਸਿੱਖਾਂ ਖ਼ਿਲਾਫ਼ ਹਿੰਸਾ ਨੂੰ ਭੜਕਾਇਆ ਸੀ, ਜਿਸ ਵਿੱਚ ਭਾਰਤ ਦੀ ਰਾਜਧਾਨੀ ਦਿੱਲੀ ਸਮੇਤ ਭਾਰਤ ਦੇ ਵੱਖਵੱਖ ਸ਼ਹਿਰਾਂ ਵਿੱਚ ਹਜ਼ਾਰਾਂ ਬੇਦੋਸ਼ੇ ਸਿੱਖਾਂ ਦਾ ਦਿਨ ਦਿਹਾੜੇ ਪੁਲਿਸ ਅਤੇ ਪ੍ਰਸ਼ਾਸ਼ਨ ਦੀ ਮਿਲੀ ਭੁਗਤ ਨਾਲ ਕਤਲ ਕਰ ਦਿੱਤਾ ਗਿਆ ਸੀ।

ਬੱਚਨ ਦੇ ਹਾਲੀਵੁੱਡ ‘ਚ ਮੈਨੇਜਰ ਡੇਵਿਡ ਏ ਉਂਗੇਰ ਨੂੰ ਸੰਘੀ ਅਦਾਲਤ ਦੇ ਸੰਮਨਾਂ ਅਤੇ ਸਿੱਖ ਜਥੇਬੰਦੀ ਵੱਲੋਂ ਕੀਤੀ ਗਈ ਸ਼ਿਕਾਇਤ ਦੀਆਂ ਕਾਪੀਆਂ 23 ਫਰਵਰੀ ਨੂੰ ਸੌਂਪ ਦਿੱਤੀਆਂ ਗਈਆਂ ਹਨ। ਉਂਗੇਰ ਮਸ਼ਹੂਰ ਟੇਲੈਂਟ ਏਜੰਟ ਹਨ ਅਤੇ ‘ਥ੍ਰੀ ਸਿਕਸ ਜ਼ੀਰੋ ਗਰੁੱਪ’ ਦੇ ਸਹਿਮਾਲਕ ਹਨ।

ਸੰਘੀ ਨਿਯਮਾਂ ਮੁਤਾਬਕ  ਬੱਚਨ ਕੋਲ ਮਨੁੱਖੀ ਹੱਕਾਂ ਦੇ ਘਾਣ ਦੇ ਲੱਗੇ ਦੋਸ਼ਾਂ ਦਾ ਜਵਾਬ ਦੇਣ ਲਈ 21 ਦਿਨਾਂ ਦਾ ਸਮਾਂ ਹੈ।

ਹੁਣ ਤੱਕ ਸਿੱਖ ਜਥੇਬੰਦੀ ਕਈ ਭਾਰਤੀ ਆਗੂਆਂ ਖ਼ਿਲਾਫ਼ ਮਨੁੱਖੀ ਅਧਿਕਾਰਾਂ ਦੇ ਘਾਣ ਦੇ ਮਾਮਲੇ ਦਾਇਰ ਕਰ ਚੁੱਕੀ ਹੈ। ਇਨ੍ਹਾਂ ਆਗੂਆਂ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੀ ਸ਼ਾਮਲ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,