ਸਿਆਸੀ ਖਬਰਾਂ

ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਕਨ੍ਹਈਆ ਕੁਮਾਰ ਅਤੇ ਪ੍ਰੋ. ਗਿਲਾਨੀ ਨੂੰ ਰਿਹਾਅ ਕਰਨ ਦੀ ਮੰਗ ਕੀਤੀ

By ਸਿੱਖ ਸਿਆਸਤ ਬਿਊਰੋ

February 18, 2016

ਲੰਡਨ (17 ਫਰਵਰੀ, 2016): ਅਫਜ਼ਲ ਗੁਰੂ ਅਤੇ ਮਕਬੂਲ ਬੱਟ ਦੀ ਬਰਸੀ ‘ਤੇ ਭਾਰਤ ਵਿਰੋਧੀ ਨਾਅਰੇ ਲਾਉਣ ਦੇ ਦੋਸ਼ਾਂ ਅਧੀਨ ਦੇਸ਼ ਧਰੋਹ ਦੇ ਕੇਸ ਵਿੱਚ ਗ੍ਰਿਫਤਾਰ ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਅਤੇ ਦਿੱਲੀ ਯੁਨੀਵਰਸਿਟੀ ਦੇ ਸਬਾਕਾ ਪ੍ਰੋ. ਐੱਸ ਏ ਆਰ ਗਿਲਾਨੀ ਦੀ ਰਿਹਾਈ ਦੀ ਮੰਗ ਕਰਦਿਆਂ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਉਨ੍ਹਾਂ ‘ਤੇ ਲਾਏ ਦੇਸ਼ ਧ੍ਰੋਹ ਦੇ ਦੋਸ਼ਾਂ ਨੂੰ ਵਾਪਸ ਲੈਣਾ ਚਾਹੀਦਾ ਹੈ।

ਐਮਨੈਸਟੀ ਇੰਟਰਨੈਸ਼ਨਲ ਇੰਡੀਆ ਦੇ ਪ੍ਰੋਗਰਾਮਾਂ ਸਬੰਧੀ ਡਾਇਰੈਕਟਰ ਤਾਰਾ ਰਾਓ ਨੇ ਕਿਹਾ ਕਿ ਅਦਾਲਤਾਂ ਦੇ ਅੰਦਰ ਹੋਏ ਹਿੰਸਕ ਹਮਲਿਆਂ ਤੋਂ ਲੋਕਾਂ ਦੀ ਸੁਰੱਖਿਆ ਕਰਨ ਵਿਚ ਪੁਲਿਸ ਦਾ ਨਾਕਾਮਯਾਬ ਹੋਣਾ ਰਹੱਸਮਈ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਤੇ ਸਰਕਾਰ ‘ਅਸਹਿਮਤੀ ਲਈ ਭਿਆਨਕ ਅਸਹਿਣਸ਼ੀਲਤਾ’ ਵਿਖਾ ਰਹੀ ਹੈ।  ਪੁਲਿਸ ਨੂੰ 15 ਫਰਵਰੀ ਨੂੰ ਕਨ੍ਹਈਆ ਦੀ ਸੁਣਵਾਈ ਦੌਰਾਨ ਅਦਾਲਤ ‘ਚ ਵਕੀਲਾਂ ਵੱਲੋਂ ਪੱਤਰਕਾਰਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਕੀਤੀ ਗਈ ਕੁੱਟਮਾਰ ਦੇ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: