ਚੰਡੀਗੜ੍ਹ –  ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਸਸਕਾਰ ਅਤੇ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਅਦਾਲਤ ਵੱਲੋਂ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਇਸ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਅਤੇ ਕਾਨੂੰਨੀ ਟੀਮ ਵੱਲੋਂ ਅੰਮ੍ਰਿਤਸਰ ਦੀ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।

Bibi Charn Kaur
ਮਾਤਾ ਚਰਨ ਕੌਰ

ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ਤੋਂ ਬਾਅਦ ਪਰਿਵਾਰ ਨੇ ਅਦਾਲਤ ਤੱਕ ਪਹੁੰਚ ਕਰਦਿਆਂ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਸੀ। ਅਦਾਲਤ ਨੇ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇੱਕ ਦਿਨ ਦੀ ਅਸਥਾਈ ਰਿਹਾਈ ਨੂੰ ਮਨਜ਼ੂਰੀ ਦੇ ਦਿੱਤੀ।

ਜ਼ਿਕਰਯੋਗ ਹੈ ਕਿ 84 ਸਾਲਾ ਮਾਤਾ ਚਰਨ ਕੌਰ ਲੰਮੇ ਸਮੇਂ ਤੋਂ ਬਿਮਾਰ ਸਨ ਅਤੇ ਬੀਤੇ ਦਿਨੀਂ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ।

Comments

comments