March 23, 2012 | By ਪਰਦੀਪ ਸਿੰਘ
ਅੰਮ੍ਰਿਤਸਰ (22 ਮਾਰਚ, 2012): ਸ੍ਰੀ ਅਕਾਲ ਤਖਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕੱਲ੍ਹ 23 ਮਾਰਚ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਕਰਾਉਣ ਲਈ ਮੰਗੇ ਸੁਝਾਵਾਂ ਉਪਰੰਤ ਰੱਖੀ ਮੀਟਿੰਗ ਦੇ ਸਥਾਨ ਵਿਚ ਤਬਦੀਲੀ ਕੀਤੀ ਹੈ। ਇਹ ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ ਦੀ ਬਜਾਏ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਹੋਵੇਗੀ।
ਸਿੰਘ ਸਾਹਿਬ ਕਿਹਾ ਕਿ ਭਾਈ ਰਾਜੋਆਣਾ ਦੀ ਫਾਂਸੀ ਦਾ ਮਾਮਲਾ ਕਾਫੀ ਸੰਗੀਨ ਰੂਪ ਧਾਰਨ ਕਰ ਚੁੱਕਾ ਹੈ। ਇਸ ਸਬੰਧੀ ਸਮੂਹ ਜਥੇਬੰਦੀਆਂ ਦੀ ਰਾਇ ਲੈਣੀ ਜ਼ਰੂਰੀ ਹੈ। ਸਿੰਘ ਸਾਹਿਬ ਅਨੁਸਾਰ ਇਹ ਮੀਟਿੰਗ ਸਵੇਰੇ 11 ਵਜੇ ਹੋਵੇਗੀ। ਤਿੰਨ ਵਜੇ ਤੱਕ ਜਥੇਬੰਦੀਆ ਤੋਂ ਸੁਝਾਅ ਲੈਣ ਉਪਰੰਤ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਵੇਗੀ ਜਿਸ ਵਿਚ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ। ਸਿੰਘ ਸਾਹਿਬ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾਂ ਨੂੰ ਫਾਂਸੀ ਤੋਂ ਬਚਾਉਣ ਲਈ ਬੇਅੰਤ ਸਿੰਘ ਪਰਿਵਾਰ ਨੂੰ ਕੋਈ ਅਪੀਲ ਨਹੀਂ ਕੀਤੀ ਗਈ।
Related Topics: Akal Takhat Sahib, Bhai Balwant Singh Rajoana, Sikh organisations