ਚੰਡੀਗੜ੍ਹ: ਹਰਿਆਣੇ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੂੰ ਚਿੱਠੀ ਲਿਖ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਵਿਚਕਾਰ ਢਾਈ ਮਹੀਨੇ ਤੋਂ ਬੰਦ ਪਈ ਗੱਲਬਾਤ ਨੂੰ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ।
ਅਨਿਲ ਵਿੱਜ ਨੇ ਕਿਹਾ ਕਿ ਕਿਸਾਨ ਅਤੇ ਕੇਂਦਰ ਸਰਕਾਰ ਵਿਚਕਾਰ ਪਿਛਲੇ ਲੰਬੇ ਸਮੇਂ ਤੋਂ ਗੱਲਬਾਤ ਨਹੀਂ ਹੋ ਰਹੀ ਹੈ ਜੇਕਰ ਇਹ ਗੱਲਬਾਤ ਮੁੜ ਸ਼ੁਰੂ ਕੀਤੀ ਜਾਂਦੀ ਹੈ ਤਾਂ ਇਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਸਕਦੇ ਹਨ।