ਖਾਸ ਖਬਰਾਂ

ਮੁੱਖ ਮੰਤਰੀ ਬੇਅੰਤ ਦੇ ਪੋਤੇ ਗੁਰਇਕਬਾਲ ਦੀ ਡੀਐਸਪੀ ਵਜੋਂ ਨਿਯੁਕਤੀ ਦਾ ਮਾਮਲਾ ਹਾਈ ਕੋਰਟ ਪੁੱਜਾ

By ਸਿੱਖ ਸਿਆਸਤ ਬਿਊਰੋ

October 12, 2017

ਚੰਡੀਗੜ੍ਹ: ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਬੇਅੰਤ ਦੇ ਕਤਲ ਤੋਂ 22 ਸਾਲਾਂ ਬਾਅਦ ਉਸ ਦੇ ਪੋਤੇ ਗੁਰਇਕਬਾਲ ਕੋਟਲੀ ਨੂੰ ‘ਤਰਸ’ ਦੇ ਆਧਾਰ ’ਤੇ ਦਿੱਤੀ ਗਈ ਪੰਜਾਬ ਪੁਲਿਸ ਵਿੱਚ ਵਿਵਾਦਤ ਡੀਐਸਪੀ ਦੀ ਨੌਕਰੀ ਦਾ ਮੁੱਦਾ ਹਾਈ ਕੋਰਟ ਪਹੁੰਚ ਗਿਆ ਹੈ। ਇਸ ਅਹੁਦੇ ਲਈ ਗੁਰਇਕਬਾਲ ਦੇ ਅਯੋਗ ਹੋਣ ਬਾਰੇ ਪਟੀਸ਼ਨ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਰਾਕੇਸ਼ ਕੁਮਾਰ ਜੈਨ ਨੇ ਅਗਲੀ ਸੁਣਵਾਈ 5 ਦਸੰਬਰ ਤੈਅ ਕੀਤੀ ਹੈ।

ਇਸ ਨਿਯੁਕਤੀ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਤਰਨਤਾਰਨ ਦੇ ਪ੍ਰਵੀਨ ਕੁਮਾਰ ਨੇ ਦਾਅਵਾ ਕੀਤਾ ਕਿ ਕਿਸੇ ਵੀ ਹਾਲਤ ’ਚ ਉਸ ਦੇ ਪਰਿਵਾਰ ਨੂੰ ਤਰਸ ਦੇ ਆਧਾਰ ’ਤੇ ਨੌਕਰੀ ਦੀ ਲੋੜ ਨਹੀਂ ਹੈ ਕਿਉਂਕਿ ਉਸ ਦਾ ਪਰਿਵਾਰ ਆਰਥਕ ਅਤੇ ਸਿਆਸੀ ਤੌਰ ‘ਤੇ ਕਾਫੀ ਅਸਰ ਰਸੂਖ ਵਾਲਾ ਹੈ।

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਮੈਂਬਰ ਪਟੀਸ਼ਨਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਹ ਅਤੇ ਉਨ੍ਹਾਂ ਦੀ ਜਥੇਬੰਦੀ ਸਿੱਖ ਕਤਲੇਆਮ ਦੇ ਪੀੜਤਾਂ ਦੀ ਭਲਾਈ ਲਈ ਕੰਮ ਕਰਦੇ ਹਨ। ਪ੍ਰਵੀਨ ਕੁਮਾਰ ਨੇ ਦੱਸਿਆ ਕਿ ਗੁਰਇਕਬਾਲ ਕੋਟਲੀ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਛੋਟਾ ਭਰਾ ਹੈ ਅਤੇ ਖੰਨਾ ਤੋਂ ਵਿਧਾਇਕ ਗੁਰਕੀਰਤ ਕੋਟਲੀ ਉਸ ਦੇ ਤਾਏ ਦਾ ਪੁੱਤ ਹੈ।

ਸਬੰਧਤ ਖ਼ਬਰ: ਜਿਹੜੀ ਡਿਗਰੀ ਦੂਜਿਆਂ ਲਈ ਗ਼ੈਰਕਾਨੂੰਨੀ, ਗੁਰਇਕਬਾਲ ਕੋਟਲੀ ਲਈ ਉਸੇ ਆਧਾਰ ‘ਤੇ ਡੀਐਸਪੀ ਦੀ ਨੌਕਰੀ …

ਮੁੱਖ ਮੰਤਰੀ ਦਫ਼ਤਰ ਵਿਚਲੇ ਸੂਤਰਾਂ ਦੇ ਹਵਾਲੇ ਨਾਲ ਪਟੀਸ਼ਨਰ ਨੇ ਦਾਅਵਾ ਕੀਤਾ ਕਿ ਗੁਰਇਕਬਾਲ ਦੀ ਨਿਯੁਕਤੀ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਮਨਜ਼ੂਰੀ ਦਿੱਤੀ ਹੈ। ਇਸ ਨਿਯੁਕਤੀ ਲਈ ਨਿਯਮਾਂ ਨੂੰ ਛਿੱਕੇ ਟੰਗਿਆ ਗਿਆ ਹੈ। ਪੰਜਾਬ ’ਚ ਡੀਐਸਪੀ ਦੀ ਸਿੱਧੀ ਭਰਤੀ ਲਈ ਵੱਧ ਤੋਂ ਵੱਧ ਉਮਰ 28 ਸਾਲ ਹੈ, ਜਿਸ ਦੀ ਉਲੰਘਣਾ ਹੋਈ ਹੈ। ਉਸ ਨੇ ਕਿਹਾ ਕਿ ਇਸ ਨਿਯੁਕਤੀ ’ਤੇ ਵਿੱਤ ਵਿਭਾਗ ਨੇ ਵੀ ਇਤਰਾਜ਼ ਕੀਤਾ ਸੀ ਕਿ ਇਹ ਨਿਯੁਕਤੀ ਕਾਨੂੰਨੀ ਤੌਰ ’ਤੇ ਜਾਇਜ਼ ਨਹੀਂ ਹੋ ਸਕਦੀ।

ਸਬੰਧਤ ਖ਼ਬਰ: ਮੁੱਖ ਮੰਤਰੀ ਬੇਅੰਤ ਦੇ ਪੋਤਰੇ ਨੂੰ ਨੌਕਰੀ ਦੇ ਕੇ ਕੈਪਟਨ ਸਰਕਾਰ ਬਣੀ ਜੰਗਲ ਰਾਜ ਦੀ ਹਾਮੀ: ਖਾਲੜਾ ਮਿਸ਼ਨ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: