ਖਾਸ ਖਬਰਾਂ » ਸਿਆਸੀ ਖਬਰਾਂ

ਅਫਜਲ ਗੁਰੂ ਦੀ ਬਰਸੀ ਮਨਾਉਣ ਵਾਲਾ ਵਿਦਿਆਰਥੀ ਦੇਸ਼ ਧ੍ਰੋਹ ਦੇ ਕੇਸ ਵਿੱਚ ਗ੍ਰਿਫਤਾਰ

February 13, 2016 | By

ਦਿੱਲੀ: ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿੱਚ 9 ਫਰਵਰੀ ਵਾਲੇ ਦਿਨ ਅਫਜਲ ਗੁਰੂ ਦੀ ਬਰਸੀ ਮਨਾਉਣ ਵਾਲੇ ਵਿਦਿਆਰਥੀਆਂ ਵਿੱਚੋਂ ਵਿਦਿਆਰਥੀ ਆਗੂ ਕਨਹੀਆਂ ਕੁਮਾਰ ਨੂੰ ਦਿੱਲੀ ਪੁਲਿਸ ਵੱਲੋਂ ਬੀਤੇ ਕੱਲ੍ਹ ਦੇਸ਼ ਧ੍ਰੋਹ ਦੇ ਕੇਸ ਵਿੱਚ ਯੂਨੀਵਰਸਿਟੀ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

ਵਿਦਿਆਰਥੀ ਆਗੂ ਕਨਹੀਆ ਕੁਮਾਰ ਨੂੰ ਦੇਸ਼ ਧ੍ਰੋਹ ਦੇ ਕੇਸ ਵਿੱਚ ਕੀਤਾ ਗਿਆ ਗ੍ਰਿਫਤਾਰ

ਵਿਦਿਆਰਥੀ ਆਗੂ ਕਨਹੀਆ ਕੁਮਾਰ ਨੂੰ ਦੇਸ਼ ਧ੍ਰੋਹ ਦੇ ਕੇਸ ਵਿੱਚ ਕੀਤਾ ਗਿਆ ਗ੍ਰਿਫਤਾਰ

ਜਿਕਰਯੌਗ ਹੈ ਕਿ ਦਿੱਲੀ ਪੁਲਿਸ ਵੱਲੋਂ ਬੀਤੇ ਵੀਰਵਾਰ ਪੂਰਬੀ ਦਿੱਲੀ ਤੋਂ ਬੀ.ਜੇ.ਪੀ ਐਮ.ਐਲ.ਏ ਮਹੇਸ਼ ਗਿਰੀ ਦੀ ਸ਼ਿਕਾਇਤ ਤੇ ਅਣਪਛਾਤੇ ਵਿਅਕਤੀਆਂ ਖਿਲਾਫ ਦੇਸ਼ ਧ੍ਰੋਹ ਦੀ ਧਾਰਾ(124-ਏ) ਅਤੇ (120-ਬੀ) ਤਹਿਤ ਕੇਸ ਦਰਜ ਕੀਤਾ ਗਿਆ ਸੀ। ਬੀ.ਜੇ.ਪੀ ਦੇ ਵਿਦਿਆਰਥੀ ਸੰਗਠਨ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਵੱਲੋਂ ਅਫਜਲ ਗੁਰੂ ਦੀ ਬਰਸੀ ਮਨਾਏ ਜਾਣ ਦਾ ਵਿਰੋਧ ਕੀਤਾ ਜਾ ਰਿਹਾ ਸੀ।

ਅਫਜਲ ਗੁਰੂ ਦੀ ਬਰਸੀ ਮਨਾਏ ਜਾਣ ਦਾ ਵਿਰੋਧ ਕਰਦੇ ਹੋਏ ਏਬੀਵੀਪੀ ਦੇ ਵਿਦਿਆਰਥੀ

ਅਫਜਲ ਗੁਰੂ ਦੀ ਬਰਸੀ ਮਨਾਏ ਜਾਣ ਦਾ ਵਿਰੋਧ ਕਰਦੇ ਹੋਏ ਏਬੀਵੀਪੀ ਦੇ ਵਿਦਿਆਰਥੀ

ਕਸ਼ਮੀਰੀ ਨਾਗਰਿਕ ਅਫਜਲ ਗੁਰੂ ਨੂੰ ਭਾਰਤੀ ਰਾਜ ਵੱਲੋਂ 9 ਫਰਵਰੀ, 2012 ਨੂੰ ਫਾਂਸੀ ਦੀ ਸਜਾ ਦੇ ਦਿੱਤੀ ਗਈ ਸੀ, ਜਿਸ ਦਾ ਸਮਾਜ ਦੇ ਹਰ ਵਰਗ ਵਿੱਚੋਂ ਕਈ ਸਖਸ਼ੀਅਤਾਂ ਨੇ ਵਿਰੋਧ ਕੀਤਾ ਸੀ ਤੇ ਇਸ ਨੂੰ ਭਾਰਤੀ ਰਾਜ ਵੱਲੋਂ ਕੀਤਾ ਗਿਆ “ਕਨੂੰਨੀ ਕਤਲ” ਦੱਸਿਆ ਸੀ।

ਜਿਕਰਯੋਗ ਹੈ ਕਿ ਇਸ ਮਾਮਲੇ ਸੰਬੰਧੀ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਸੀ ਕਿ ਜੇ ਕੋਈ ਭਾਰਤ ਦੀ ਏਕਤਾ ਅਤੇ ਅਖੰਡਤਾ ਵਿਰੁਧ ਕਿਸੇ ਤਰ੍ਹਾਂ ਦੀ ਗੱਲ ਵੀ ਸਹਿਣ ਨਹੀਂ ਕੀਤੀ ਜਾਵੇਗੀ ਤੇ ਅਜਿਹਾ ਕਰਨਾ ਵਾਲਿਆਂ ਤੇ ਸਖਤ ਕਾਰਵਾਈ ਕੀਤੀ ਜਾਵੇਗੀ।

ਯੂਨੀਵਰਸਿਟੀ ਕੈਂਪਸ ਤੋਂ ਗ੍ਰਿਫਤਾਰੀ ਤੋਂ ਬਾਅਦ ਕੁਮਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਸ ਨੇ ਕਿਹਾ ਕਿ ਉਹ ਕਸ਼ਮੀਰ ਨੂੰ ਭਾਰਤ ਦਾ ਅਟੁੱਟ ਅੰਗ ਮੰਨਦਾ ਹੈ ਤੇ ਬੀਤੇ ਮੰਗਲਵਾਰ ਨੂੰ ਯੂਨੀਵਰਸਿਟੀ ਵਿੱਚ ਹੋਏ ਪ੍ਰਦਰਸ਼ਨ ਦੌਰਾਨ ਲੱਗੇ ਨਾਅਰਿਆਂ ਨਾਲ ਉਸ ਦਾ ਕੋਈ ਸੰਬੰਧ ਨਹੀਂ।

ਪੁਲਿਸ ਨੇ ਅਦਾਲਤ ਤੋਂ ਕੁਮਾਰ ਦੇ ਪਾਕਿਸਤਾਨ ਅਤੇ ਕਸ਼ਮੀਰ ਨਾਲ ਸੰਬੰਧ ਹੋਣ ਦੇ ਸ਼ੱਕ ਤੇ ਪੰਜ ਦਿਨਾਂ ਰਿਮਾਂਡ ਦੀ ਮੰਗ ਕੀਤੀ ਪਰ ਅਦਾਲਤ ਨੇ ਕੁਮਾਰ ਦਾ ਤਿੰਨ ਦਿਨਾਂ ਰਿਮਾਂਡ ਦੇ ਕੇ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ।

ਇਸ ਘਟਨਾ ਦੇ ਸੰਬੰਧ ਵਿੱਚ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ 8 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਵਿਦਿਆਰਥੀ ਆਗੂ ਦੀ ਗ੍ਰਿਫਤਾਰੀ ਦਾ ਵਿਦਿਆਰਥੀ ਸੰਗਠਨ, ਕਨੂੰਨੀ ਮਾਹਿਰਾਂ ਅਤੇ ਵਿਰੋਧੀ ਰਾਜਨੀਤਿਕ ਪਾਰਟੀਆਂ ਵੱਲੋਂ ਵੀ ਵਿਰੋਧ ਕੀਤਾ ਜਾ ਰਿਹਾ ਹੈ, ਜਦਕਿ ਭਾਜਪਾ ਦੇ ਵਿਦਿਆਰਥੀ ਸੰਗਠਨ ਨੇ ਇਸ ਗ੍ਰਿਫਤਾਰੀ ਲਈ ਪੁਲਿਸ ਦਾ ਧੰਨਵਾਦ ਕੀਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,