ਜਲੰਧਰ: ਹਿੰਦੂਵਾਦੀ ਜਥੇਬੰਦੀ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਆਗੂ ਜਗਦੀਸ਼ ਗਗਨੇਜਾ ‘ਤੇ ਜਲੰਧਰ ਦੇ ਜੋਤੀ ਚੌਂਕ ਨੇੜੇ ਹੋਏ ਹਮਲੇ ਦੇ ਸਬੰਧ ਵਿਚ ਪੁਲਿਸ ਵਲੋਂ ਦੋ ਸ਼ੱਕੀ ਮੋਟਰਸਾਈਕਲ ਸਵਾਰਾਂ ਦੇ ‘ਸੀ.ਸੀ.ਟੀ.ਵੀ. ਚਿੱਤਰ’ ਜਾਰੀ ਕੀਤੇ ਗਏ ਹਨ।
ਇਸੇ ਦੌਰਾਨ ਸੁਖਬੀਰ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਆਰ.ਐਸ.ਐਸ. ਦੇ ਆਗੂਆਂ ਨੂੰ ਡੀ.ਐਮ.ਸੀ. ਮਿਲੇ। ਜ਼ਿਕਰਯੋਗ ਹੈ ਕਿ ਜਗਦੀਸ਼ ਗਗਨੇਜਾ ਦੀ ਹਾਲਤ ਨਾਜ਼ੁਕ ਹੋਣ ਕਰਕੇ ਉਸਨੂੰ ਜਲੰਧਰ ਤੋਂ ਲੁਧਿਆਣਾ ਡੀ.ਐਮ.ਸੀ. ਭੇਜ ਦਿੱਤਾ ਗਿਆ ਸੀ।
ਮੀਡੀਆ ਰਿਪੋਰਟਾਂ ਮੁਤਾਬਕ, ਪੁਲਿਸ ਹਾਲੇ ਤਕ ਗਗਨੇਜਾ ਦੇ ਹਮਲਾਵਰਾਂ ਦਾ ਕੋਈ ਸੁਰਾਗ ਨਹੀਂ ਲਾ ਸਕੀ।