Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਨੌਜਵਾਨ ਦੇ ਕੇਸ ਕਤਲ ਕਰਨ ਦੀ ਘਟਨਾ ਦੋਵਾ ਕੌਮਾਂ ਵਿੱਚ ਫ਼ਸਾਦ ਕਰਵਾਉਣ ਦੀ ਸ਼ਾਜ਼ਿਸ : ਸਿੱਖ ਫਾਰ ਹਿਊਮਨ ਰਾਈਟਸ

ਮੁਹਾਲੀ (29 ਜੁਲਾਈ , 2010) : ਸ੍ਰੀ ਨਗਰ ਵਿੱਚ ਕੁਝ ਸ਼ਰਾਰਤੀ ਅਨਸਰਾਂ ਵਲੋਂ ਇਕ ਸਿੱਖ ਨੌਜਵਾਨ ਦੇ ਕੇਸ ਕਤਲ ਕੀਤੇ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਸਿੱਖਜ਼ ਫਾਰ ਹਿਊਮਨ ਰਾਈਟਸ ਨੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਸਿੱਖਜ਼ ਫਾਰ ਹਿਊਮਨ ਰਾਈਟਸ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਤੇ ਮੈਂਬਰ ਸੰਦੀਪ ਸਿੰਘ ਕਨੇਡੀਅਨ ਨੇ ਕਿਹਾ ਹੈ ਕਿ ਸਿੱਖ ਅਤੇ ਮੁਸਲਿਮ ਸਬੰਧ ਪਿਛਲੇ ਲੰਮੇ ਸਮੇਂ ਤੋਂ ਸਦਭਾਵਨਾ ਪੂਰਨ ਚੱਲੇ ਆ ਰਹੇ ਹਨ ਦੋਵਾਂ ਵਿੱਚੋਂ ਕਿਸੇ ਵੀ ਕੌਮ ਨੇ ਕਦੇ ਵੀ ਇਕ ਦੂਜੇ ਦੇ ਨਿੱਜੀ ਮਾਮਲਿਆਂ ਵਿਚ ਦਖ਼ਲ ਨਹੀਂ ਦਿੱਤਾ। ਇਸ ਲਈ ਇਹ ਕਾਰਵਾਈ ਦੋਵਾਂ ਕੌਮਾਂ ਦੇ ਆਪਸੀ ਸਬੰਧਾਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸੇ ਮਕਸਦ ਨਾਲ ਸਿੱਖ ਅਤੇ ਮੁਸਲਿਮ ਵਿਰੋਧੀ ਸ਼ਕਤੀਆਂ ਨੇ ਉਕਤ ਨੌਜਵਾਨਾਂ ਨੂੰ ਵਰਤ ਕੇ ਇਹ ਕਾਰਾ ਕਰਵਾਇਆ ਹੈ। ਸਿੱਖ ਮੁਸਲਿਮ ਫਸਾਦ ਕਰਵਾ ਕੇ ਕਸ਼ਮੀਰ ਦੇ ਲੋਕਾਂ ਵਲੋਂ ਚਲ ਰਹੇ ਵਿਰੋਧ ਪ੍ਰਦਰਸ਼ਨਾਂ ਦਾ ਰੁੱਖ ਮੋੜਣ  ਦੇ ਇਰਾਦੇ ਨਾਲ ਹੀ ਇਹ ਘਟਨਾ ਕਰਵਾਈ ਹੋ ਸਕਦੀ ਹੈ। ਇਸ ਲਈ ਸਮੂਹ ਮੁਸਲਿਮ ਸੰਸਥਾਵਾਂ ਅਤੇ ਮੁਸਲਿਮ ਆਗੂਆਂ ਨੂੰ ਚਾਹੀਦਾ ਹੈ ਕਿ ਇਸ ਕਾਰੇ ਦੇ ਵਿਰੁੱਧ ਆ ਖੜ੍ਹਨ ਅਤੇ ਦੋਸ਼ੀਆਂ ਨੂੰ ਸ਼ਜ਼ਾਵਾਂ ਦਿਵਾਉਣ ਲਈ ਅਪਣਾ ਬਣਦਾ ਰੋਲ ਅਦਾ ਕਰਨ ਤਾਂ ਜੋ ਦੋਵਾਂ ਕੌਮਾਂ ਵਿਚ ਪਾੜ ਪਾਉਣ ਦੀ ਦੁਸ਼ਮਣ ਤਾਕਤਾਂ ਦੀਆ ਸ਼ਾਜ਼ਿਸਾਂ ਨੂੰ ਅਸਫਲ ਕੀਤਾ ਜਾ ਸਕੇ। ਉਨ੍ਹਾਂ ਦੋਵਾਂ ਕੌਮਾਂ ਨੂੰ ਸੱਦਾ ਦਿੱਤਾ ਕਿ ਆਪਸੀ ਸਦਭਾਵਨਾ ਦਾ ਮਾਹੌਲ ਪਹਿਲਾਂ ਦੀ ਤਰ੍ਹਾਂ ਹੀ ਬਣਾ ਕੇ ਰੱਖਣ ਤਾਂ ਜੋ ਵਿਰੋਧੀ ਅਪਣੇ ਮਨਸੂਬਿਆਂ ਵਿਚ ਸਫ਼ਲ ਨਾ ਹੋ ਸਕਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਨੁੱਖੀ ਅਧਿਕਾਰ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਜਸਟਿਸ ਕਾਟਜੂ ਕਮਿਸ਼ਨ ਵਲੋਂ ਬੀਤੇ ਵਰ੍ਹੇ ੧੪ ਅਕਤੂਬਰ ਨੂੰ ਵਾਪਰੇ ਬਹਿਬਲ ਕਲਾਂ ਗੋਲੀ ਕਾਂਡ ਦੀ ਕੀਤੀ ਜਾਂਚ ਦੀ ਰਿਪੋਰਟ ਸੌਂਪ ਦਿੱਤੀ ਹੈ ਅਤੇ
ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਸ਼ਰਮਨਾਕ ਘਟਨਾ ਤੋਂ ਬਾਅਦ ਬਹਿਬਲ ਕਲਾਂ ਵਿੱਚ ਪੁਲਿਸ ਗੋਲੀ ਨਾਲ ਮਾਰੇ ਗਏ ੨ ਸਿੱਖ ਪ੍ਰਦਰਸ਼ਨਕਾਰੀਆਂ ਦੀ ਮੌਤ ਦੀ ਜਾਂਚ ਕਰਨ ਲਈ ਪੰਜਾਬ
ਦਲ ਖਾਲਸਾ ਦਾ ਆਰ.ਐਸ.ਐਸ ਨੂੰ ਜਵਾਬ: ਪਾਕਿਸਤਾਨ, ਬੰਗਲਾਦੇਸ਼ ਅਤੇ ਭਾਰਤ ਇੱਕ ਪ੍ਰਭੂਸੱਤਾ ਸੰਪੰਨ ਮੁਲਕ ਹਨ ਅਤੇ ਇਸੇ ਤਰਾਂ ਹੀ ਪੰਜਾਬ ਅਤੇ ਕਸ਼ਮੀਰ ਦੇ ਲੋਕ ਵੀ ਆਪਣਾ ਆਜ਼ਾਦ ਮੁਲਕ ਸਿਰਜਣ ਦਾ
ਅੱਜ ਚੰਡੀਗੜ੍ਹ ਦੇ ਸੈਕਟਰ 30 ਸਥਿਤ ਭਾਈ ਮੱਖਣ ਸ਼ਾਹ ਲੁਬਾਣਾ ਹਾਲ ਵਿੱਚ ਸਿੱਖਸ ਫਾਰ ਹਿਊਮਨ ਰਾਈਟਸ ਅਤੇ ਸਿੱਖ ਯੂਥ ਆਫ ਪੰਜਾਬ ਵੱਲੋਂ ਲਾਇਰਜ਼ ਫਾਰ ਹਿਊਮਨ ਰਾਈਟਸ ਅਤੇ ਪੰਜਾਬ ਮਨੁੱਖੀ ਅਧਿਕਾਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: