ਵੈਦਿਆ ਸਬੰਧੀ ਸਿੱਖ ਕੌਮ ਨੂੰ ਇਨਾਮ ਐਲਾਨਣ ਦੀ ਲੋੜ ਨਹੀਂ ਸੀ ਪਈ : ਪੰਚ ਪ੍ਰਧਾਨੀ
ਫ਼ਤਿਹਗੜ੍ਹ ਸਾਹਿਬ, (22 ਅਕਤੂਬਰ, 2011) : ਹਿੰਦੂ ਸੁਰੱਖਿਆ ਸੰਮਿਤੀ ਵਲੋਂ ਭਾਈ ਜਗਤਾਰ ਸਿੰਘ ਹਵਾਰਾ ’ਤੇ ਪੇਸ਼ੀ ਦੌਰਾਨ ਹਮਲਾ ਕਰਨ ਦਾ ਐਲਾਨ ਕਰਨ ਬਾਰੇ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ, ਸਕੱਤਰ ਜਨਰਲਾਂ ਅਮਰੀਕ ਸਿੰਘ ਈਸੜੂ ਤੇ ਜਸਵੀਰ ਸਿੰਘ ਖੰਡੂਰ ਨੇ ਕਿਹਾ ਕਿ ਹਿੰਦੂ ਕੱਟੜਪੰਥੀਆਂ ਨੂੰ ਅਜਿਹੇ ਐਲਾਨ ਅਪਣਾ ਇਤਿਹਾਸ ਤੇ ਔਕਾਤ ਵੇਖ ਕੇ ਜਾਰੀ ਕਰਨੇ ਚਾਹੀਦੇ ਹਨ।
ਵਿਸਫੋਟਕ ਫ਼ੜਣ ਦਾ ਦਾਅਵਾ ਭਾਰਤੀ ਪੁਲਿਸ ਦਾ ਤਿਉਹਾਰੀ ਡਰਾਮਾ : ਪੰਚ ਪ੍ਰਧਾਨੀ
ਫ਼ਤਿਹਗੜ੍ਹ ਸਾਹਿਬ (14 ਅਕਤੂਬਰ, 2011) : ਅੰਬਾਲਾ ਵਿੱਚ ਫੜੇ ਵਿਸਫੋਟਕਾਂ ਨੂੰ ਬਿਨਾਂ ਕੋਈ ਸਬੂਤ ਪੇਸ਼ ਕੀਤਿਆਂ ਬੱਬਰ ਖਾਲਸਾ ਨਾਲ ਜੋੜਣਾ ਇਹ ਗੱਲ ਸਾਬਤ ਕਰਦਾ ਹੈ ਕਿ ਭਾਰਤ ਸਰਕਾਰ ਦੇ ਨੀਤੀ ਘਾੜਿਆਂ ਦੀ ਸਿੱਖ ਵਿਰੋਧੀ ਨੀਤੀ ਵਿੱਚ ਅਜੇ ਤੱਕ ਕੋਈ ਤਬਦੀਲੀ ਨਹੀਂ ਆਈ…ਆਮ ਤੌਰ ’ਤੇ 26 ਜਨਵਰੀ, 15 ਅਗਸਤ ਜਾਂ ਦੀਵਾਲੀ ਵਰਗੇ ਕਿਸੇ ਵੱਡੇ ਤਿਉਹਾਰ ਮੌਕੇ ਵਿਸਫੋਟਕ ਜਾਂ ਵਿਸਫੋਟਕਾਂ ਸਮੇਤ ਖਾੜਕੂਆਂ ਨੂੰ ਫੜੇ ਜਾਣ ਦੇ ਡਰਾਮੇ ਭਾਰਤੀ ਪੁਲਿਸ ਰਾਹੀਂ ਅਕਸਰ ਕੀਤੇ ਜਾਂਦੇ ਹਨ ਤੇ ਤਾਜ਼ਾ ਘਟਨਾ ਵੀ ਇਸੇ ਲੜੀ ਦਾ ਹਿੱਸਾ ਜਾਪਦੀ ਹੈ।
ਈ.ਟੀ.ਟੀ. ਅਧਿਆਪਕਾਂ ਦੀਆਂ ਗ੍ਰਿਫ਼ਤਾਰੀਆਂ ਦੀ ਪੰਚ ਪ੍ਰਧਾਨੀ ਵਲੋਂ ਨਿੰਦਾ
ਫ਼ਤਿਹਗੜ੍ਹ ਸਾਹਿਬ (8 ਅਕਤੂਬਰ, 2011): ਅੱਜ ਬਠਿੰਡਾ ਵਿੱਚ ਅਪਣੀਆਂ ਮੰਗਾਂ ਨੂੰ ਲੈ ਕੇ ਇਕੱਤਰ ਹੋਏ ਈ.ਟੀ.ਟੀ. ਅੀਧਆਪਕਾਂ ਦੀ ਪੰਜਾਬ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਅਤੇ ਗ੍ਰਿਫ਼ਤਾਰੀਆਂ ਦੀ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਸਖ਼ਤ ਨਿੰਦਾ ਕੀਤੀ ਹੈ।
ਕੌਮਾਂਤਰੀ ਪਾਣੀ ਦਿਹਾੜੇ ਮੌਕੇ ਗੁਰੂ ਗ੍ਰੰਥ ਸਾਹਿਬ ਦਾ “ਪਵਣੁ ਗੁਰੂ ਪਾਣੀ ਪਿਤਾ…” ਦਾ ਸ਼ੰਦੇਸ ਦੁਨੀਆਂ ਤੱਕ ਪਹੁੰਚਾਇਆ ਜਾਵੇ
ਫ਼ਤਿਹਗੜ੍ਹ ਸਾਹਿਬ (22 ਮਾਰਚ, 2011): ਕੌਮਾਂਤਰੀ ਪਾਣੀ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਵੱਲੋਂ ਕੀਤੀ ਗਈ ਇੱਕ ਮੀਟਿੰਗ ਵਿਚ ਵਰਤੋਂ ਯੋਗ ਪਾਣੀ ਦੀ ਘਟ ਰਹੀ ਮਿਕਦਾਰ ਅਤੇ ਇਸ ਵਿੱਚ ਆ ਰਹੇ ਵਿਗਾੜਾਂ ’ਤੇ ਚਿੰਤਾ ਪ੍ਰਗਟਾਉਂਦਿਆਂ ਸਰਕਾਰਾਂ, ਸ਼੍ਰੋਮਣੀ ਕਮੇਟੀ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਸੱਦਾ ਦਿੱਤਾ ਗਿਆ ਕਿ ਉਹ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਵਾਕ “ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤੁ ਮਹਤੁ” ਦੇ ਮਹੱਤਵ ਤੋਂ ਲੋਕਾਈ ਨੂੰ ਜਾਣੂੰ ਕਰਵਾਉਣ ਅਤੇ ਇਸ ਮਹਾਂਵਾਕ ਨੂੰ ਨਾਰ੍ਹੇ ਦੇ ਰੂਪ ’ਚ ਲੋਕਾਂ ਵਿੱਚ ਲਿਜਾਣ। ਮੀਟਿੰਗ ਵਿੱਚ ਸ਼ਾਮਿਲ ਆਗੂਆ ਨੇ ਇੱਕਮਤ ਹੋ ਕੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਲੁੱਟ ਨੂੰ ਪੰਜਾਬ ਵਿਧਾਨ ਸਭਾ ਪਿਛਲੇ 4 ਦਹਾਕਿਆਂ ਦੇ ਸਾਰੇ ਸਮਝੌਤੇ ਰੱਦ ਕਰਕੇ ਹੀ ਰੋਕ ਸਕਦੀ ਹੈ ਤੇ ਇਹੋ ਇਸਦਾ ਇੱਕੋ ਇੱਕ ਹਾਲ ਹੈ।
ਪਛਾਣ ਦੀ ਸਿੱਖ ਰਾਜਨੀਤੀ ਦੇ ਖਾਤਮੇ ਦੀ ਮਹਾਂ-ਪੈਂਤੜੇਬਾਜ਼ੀ
ਪੰਜਾਬ ਦੀ ਰਾਜਨੀਤੀ ਅਤੇ ਸਿੱਖ ਰਾਜਨੀਤੀ ਦੋ ਸਮਾਨਆਰਥਕ ਸ਼ਬਦ ਹਨ। ਭਾਰਤੀ ਆਜ਼ਾਦੀ ਤੋਂ ਲੈ ਕੇ 1992 ਤਕ ਦਾ ਪੰਜਾਬ ਦੀ ਰਾਜਨੀਤੀ ਅੰਦਰਲਾ ਵਰਤਾਰਾ ਭਾਰਤੀ ਰਾਜਨੀਤਕ ਸਿਸਟਮ ਅਤੇ ਸਿੱਖ ਰਾਜਨੀਤਕ ਸਿਸਟਮ (ਜੋ ਵਿਕਾਸ ਕਰ ਰਿਹਾ ਹੈ) ਵਿਚਕਾਰ ਨਿਰੰਤਰ ਟੱਕਰ ਉਤੇ ਅਧਾਰਿਤ ਸੀ। ਅਸਲ ਵਿਚ ਇਹ ਵਰਤਾਰਾ ਸਿੱਖ ਕੌਮ ਵਲੋਂ ਵੱਧ ਤੋਂ ਵੱਧ ਰਾਜਨੀਤਕ ਤਾਕਤ ਪ੍ਰਾਪਤ ਕਰਕੇ ਸਿੱਖ ਪਛਾਣ ਦੀ ਹਰ ਹਾਲਤ ਵਿਚ ਰਾਖੀ ਕਰਨ ਉਤੇ ਅਧਾਰਤ ਸੀ …
ਭਾਈ ਬਲਵੰਤ ਸਿੰਘ ਜੀ ਰਾਜੋਆਣਾ ਨੂੰ ਅਦਾਲਤ ਵਿਚ ਮੁੜ ਪੇਸ਼ ਕੀਤਾ; ਅਗਲੀ ਪੇਸ਼ੀ 5 ਅਪ੍ਰੈਲ ਨੂੰ
ਪਟਿਆਲਾ (15 ਮਾਰਚ,2011): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ‘ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਧਮਾਕਾਖ਼ੇਜ਼ ਸਮਗਰੀ ਬਰਾਮਦਗੀ ਦੇ ਮਾਮਲੇ ‘ਚ ਅਦਾਲਤ ‘ਚ ਪੇਸ਼ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਤੇ ਤੇ ਕਾਰੋਬਾਰੀ ਸਿੱਖ ਗਿਆਸਪੁਰਾ ਨੂੰ ਦੀ ਮਦਦ ਕਰਨ ਲਈ ਅੱਗੇ ਆਉਣ
ਫ਼ਤਿਹਗੜ੍ਹ ਸਾਹਿਬ (13 ਮਾਰਚ, 2011): ਹੋਂਦ ਕਤਲੇਆਮ ਦੇ ਸਾਕੇ ਨੂੰ 26 ਵਰ੍ਹੇ ਬਾਅਦ ਦੁਨੀਆ ਸਾਹਮਣੇ ਉਜਗਰ ਕਰਨ ਵਾਲੇ ਸਿੱਖ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਨੌਕਰ ਖੁੱਸਣ ਦੇ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੀਤੇ ਦਿਨ ਮਨਵਿੰਦਰ ਸਿੰਘ ਨੇ ਖੁਦ ਕੁਝ ਅਖਬਾਰਾਂ ਨੂੰ ਇਹ ਜਾਣਕਾਰੀ ਦਿੱਤੀ ਸੀ ਕਿ ਜਦੋਂ ਉਹ ਛੁੱਟੀ ਖਤਮ ਹੋਣ ਉਪਰੰਤ ਆਪਣੀ ਨੌਕਰੀ ਉੱਤੇ ਵਾਪਸ ਪਰਤੇ ਤਾਂ ਗੁੜਗਾਵਾਂ ਸਥਿਤ ਇਸ ਫੈਕਟਰੀ ਦੀ …
ਧੱਲੇਕੇ (ਮੋਗਾ) ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ 8 ਨੂੰ
ਫ਼ਤਿਹਗੜ੍ਹ ਸਾਹਿਬ, 7 ਮਾਰਚ () : ਮੋਗਾ ਨੇੜਲੇ ਪਿੰਡ ਧੱਲੇਕੇ ਦੇ ਗੁਰਦੁਆਰਾ ਸਾਹਿਬ ’ਤੇ ਸੌਦਾ ਸਾਧ ਦੇ ਚੇਲਿਆਂ ਵਲੋਂ ਕੀਤੇ ਗਏ ਪਥਰਾਅ ਅਤੇ ਸਿੱਖਾਂ ’ਤੇ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਨੇ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੀ ਬਾਦਲ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਧਾਰਾ 295-ਏ ਤਹਿਤ ਗ੍ਰਿਫ਼ਤਾਰ ਕੀਤਾ ਜਾਵੇ ਨਹੀਂ ਤਾਂ ਭਲਕੇ 8 ਮਾਰਚ ਨੂੰ ਘਟਨਾ ਸਥਾਨ ’ਤੇ ਪਹੁੰਚੀਆਂ ਪੰਥਕ ਜਥੇਬੰਦੀਆਂ ਵਲੋਂ ਇੱਕਮੱਤ ਹੋ …
ਗਿਆਸਪੁਰਾ ਦੇ ਘਰ ’ਤੇ ਹੋਏ ਹਮਲੇ ਲਈ ਹੋਂਦ ਚਿੱਲੜ ਦੇ ਦੋਸ਼ੀ ਜਿੰਮੇਵਾਰ : ਪੰਚ ਪ੍ਰਧਾਨੀ
ਫ਼ਤਿਹਗੜ੍ਹ ਸਾਹਿਬ (5 ਮਾਰਚ, 2011): ਹੋਂਦ ਚਿੱਲੜ ਵਿੱਚ ਵਾਪਰੇ ਸਿੱਖ ਕਤਲੇਆਮ ਨੂੰ ਅਪਣੇ ਲੇਖ ਰਾਹੀਂ ਲੋਕਾਂ ਦੇ ਸਾਹਮਣੇ ਲਿਆਉਣ ਵਾਲੇ ਸ. ਮਨਵਿੰਦਰ ਸਿੰਘ ਗਿਆਸਪੁਰਾ ਦੇ ਘਰ ’ਤੇ ਹੋਏ ਹਮਲੇ ਨੂੰ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਨੇ ਸਿੱਖ ਵਿਰੋਧੀਆਂ ਦੀ ਸੋਚੀ ਸਮਝੀ ਸ਼ਾਜ਼ਿਸ ਦੱਸਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦਲ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਜਥੇਬੰਦਕ ਸਕੱਤਰ ਸ: ਸੰਤੋਖ ਸਿੰਘ ਸਲਾਣਾ ਨੇ …
ਸਾਕਾ ਨੀਲਾ ਤਾਰਾ ਦੀਆਂ ਨਿਸ਼ਾਨੀਆਂ ਅਪਣੇ ਹੱਥੀ ਮਿਟਾਉਣ ਵਾਲੇ ਹੋਂਦ ਚਿੱਲੜ ਕਾਂਡ ਦੀ ਯਾਦਗਾਰ ਕਿਵੇਂ ਬਣਾਉਣਗੇ? : ਪੰਚ ਪ੍ਰਧਾਨੀ
ਫ਼ਤਿਹਗੜ੍ਹ ਸਾਹਿਬ, 1 ਮਾਰਚ : ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਦੋਸ਼ ਲਗਾਇਆ ਹੈ ਕਿ ਪਿਛਲੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖ-ਵੱਖ ਤਰ੍ਹਾਂ ਦੇ ਐਲਾਨ ਕਰਕੇ ਸਿੱਖ ਕੌਮ ਨੂੰ ਗੁੰਮਰਾਹ ਕਰ ਰਹੀ ਹੈ ਕਿਉਂਕਿ ਕੀਤੇ ਗਏ ਐਲਾਨਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਕਦੇ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।ਉਕਤ ਆਗੂਆਂ ਨੇ ਕਿਹਾ ਕਿ ਡੇਢ ਸਾਲ ਪਹਿਲਾਂ ਸ਼੍ਰੋਮਣੀ
