ਚੋਣਾਂ ਵੇਖ ਕੇ ਬਾਦਲ ਨੂੰ ਸੰਗਤ ਦਰਸ਼ਨ ਚੇਤੇ ਆਏ : ਪੰਚ ਪ੍ਰਧਾਨੀ

ਫ਼ਤਿਹਗੜ੍ਹ ਸਾਹਿਬ (05 ਜਨਵਰੀ, 2010): 4 ਸਾਲ ਲੋਕਾਂ ਦਾ ਕਚੂਮਰ ਕੱਢਣ ਤੋਂ ਬਾਅਦ ਹੁਣ ਅੱਗੇ ਆ ਰਹੀਆਂ ਸ਼੍ਰੋਮਣੀ ਕਮੇਟੀ ਚੋਣਾਂ ਵੇਖਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੰਗਤ ਦਰਸ਼ਨ ਯਾਦ ਆ ਗਏ ਹਨ ਪਰ ਲੋਕ ਹੁਣ ਬਾਦਲਾਂ ਦੀਆਂ ਚਾਲਾਂ ਵਿਚ ਨਹੀਂ ਆਉਣਗੇ ਸਗੋਂ ਆ ਰਹੀਆਂ ਚੋਣਾਂ ਵਿਚ ਇਸ ਟੋਲੇ ਨੂੰ ਸਬਕ ਸਿਖਾ ਕੇ ਹੀ ਰਹਿਣਗੇ।

ਖੁਸ਼ਪ੍ਰੀਤ ਦੇ ਕਾਤਲਾਂ ਨੂੰ ਫ਼ੜ ਕੇ ਸਖਤ ਸਜ਼ਾਵਾਂ ਦਿਓ: ਪੰਚ ਪ੍ਰਧਾਨੀ

ਫ਼ਤਿਹਗੜ੍ਹ ਸਾਹਿਬ (6 ਜਨਵਰੀ, 2011) : ਬੁੜੈਲ (ਚੰਡੀਗੜ੍ਹ) ਤੋਂ ਅਗਵਾ ਕਰਕੇ ਫਿਰੌਤੀ ਲੈਣ ਦੇ ਬਾਵਜ਼ੂਦ ਕਤਲ ਕਰ ਦਿੱਤੇ ਗਏ 5 ਸਾਲਾ ਬੱਚੇ ਖੁਸ਼ਪ੍ਰੀਤ ਸਿੰਘ ਦੇ ਕਾਤਲਾਂ ਨੂੰ ਤੁਰੰਤ ਫੜ ਕੇ ਸਖਤ ਸਜ਼ਾਵਾਂ ਦਿੱਤੇ ਜਾਣ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਕੌਮੀ ਵਿਸ਼ੇਸ਼ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਕਿਹਾ ਕਿ ਬੱਚੇ ਦੇ ਕਤਲ ਲਈ ਚੰਡੀਗੜ੍ਹ ਪੁਲਿਸ ਜਿੰਮੇਵਾਰ ਹੈ ਜਿਸਦੀ ਨਾਲਾਇਕੀ, ਲਾਪ੍ਰਵਾਹੀ ਤੇ ਪੁਲਿਸ ਵਿਭਾਗ ਵਿੱਚ ਸ਼ਾਮਿਲ ਕਾਲੀਆ ਭੇਡਾਂ ਕਾਰਨ ਇਹ ਕਾਂਡ ਵਾਪਰਿਆ।

ਸੌਦਾ ਸਾਧ ਦੀ ਖੁਸ਼ੀ ਲਈ ਪੁਲਿਸ ਨੇ ਗੁਰੂ ਗ੍ਰੰਥ ਸਾਹਿਬ ਦਾ ਅਪਮਾਨ ਕੀਤਾ : ਪੰਚ ਪ੍ਰਧਾਨੀ

ਫ਼ਤਿਹਗੜ੍ਹ ਸਾਹਿਬ (2 ਜਨਵਰੀ, 2010) : ਭੀਖੀ ਵਿਚ ਸੰਤ ਬਲਜੀਤ ਸਿੰਘ ਦਾਦੂਵਾਲ ਦੇ ਧਾਰਮਿਕ ਦੀਵਾਨ ਵਿਚ ਪੁਲਿਸ ਵਲੋਂ ਪਾਏ ਗਏ ਵਿਘਨ ਦੀ ਸਖ਼ਤ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਪ੍ਰਜ਼ੀਡੀਅਮ ਮੈਂਬਰਾਂ ਭਾਈ ਕੁਲਬੀਰ ਸਿੰਘ ਬੜਾ ਪਿੰਡ, ਦਇਆ ਸਿੰਘ ਕੱਕੜ ਤੇ ਕੌਮੀ ਵਿਸ਼ੇਸ਼ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਇਲਜ਼ਾਮ ਲਗਾਇਆ ਕਿ ਪੁਲਿਸ ਨੇ ਬਾਦਲ-ਭਾਜਪਾ ਸਰਕਾਰ ਦੇ ਇਸ਼ਾਰੇ ’ਤੇ ਸੌਦਾ ਸਾਧ ਨੂੰ ਖੁਸ਼ ਕਰਨ ਲਈ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਵਾਲੇ ਧਾਰਮਿਕ ਦੀਵਾਨ ਵਿੱਚ ਗੁਰਬਾਣੀ ਦੀ ਹੋ ਰਹੀ ਵਿਆਖਿਆ ਵਿਚ ਵਿਘਨ ਪਾ ਕੇ ਸਿੱਖ ਮਰਿਯਾਦਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਕੀਤਾ ਹੈ।

ਫਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਮੌਕੇ ਸਜਾਏ ਨਗਰ ਕੀਰਤਨ ਦੌਰਾਨ ਲੱਖਾਂ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ

ਫਤਹਿਗੜ੍ਹ ਸਾਹਿਬ (28 ਦਸੰਬਰ): ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਵੱਲੋਂ ਮਨੁੱਖਤਾ, ਧਰਮ ਅਤੇ ਸਚਾਈ ਦੀ ਰੱਖਿਆ ਲਈ ਦਿੱਤੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਫਤਹਿਗੜ੍ਹ ਸਾਹਿਬ ਦੀ ਇਤਿਹਾਸਕ ਪਵਿੱਤਰ ਧਰਤੀ ’ਤੇ ਤਿੰਨ ਰੋਜਾ ਸਾਲਾਨਾ ਸ਼ਹੀਦੀ ਜੋੜ ਮੇਲ ਦੇ ਅੰਤਿਮ ਦਿਨ ਅੱਜ ਇੱਥੇ ਇੱਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਪ੍ਰਾਰੰਭ ਹੋਇਆ ਅਤੇ ਸਰਧਾ ਦੇ ਪ੍ਰਤੀਕ, ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਪਵਿੱਤਰ ਸਸਕਾਰ ਅਸਥਾਨ ਗੁਰਦੁਆਰਾ ਸ਼੍ਰੀ ਜਯੋਤੀ ਸਰੂਪ ਸਾਹਿਬ ਵਿਖੇ ਪਹੁੰਚਣ ’ਤੇ ਅਰਦਾਸ ਉਪਰੰਤ ਸੰਪੰਨ ਹੋਇਆ।

ਜੋੜ ਮੇਲੇ ਦੌਰਾਨ ਪਾਲਕੀ ਸਹਿਬ ਮੋਢਿਆਂ ’ਤੇ ਚੁੱਕ ਕੇ ਲਿਜਾਣ ਦੀ ਪਿਰਤ ਦੁਬਾਰਾ ਸ਼ੁਰੂ ਹੋਵੇ : ਪੰਚ ਪ੍ਰਧਾਨੀ

ਪੰਚ ਪ੍ਰਧਾਨੀ ਫ਼ਤਿਹਗੜ੍ਹ ਸਾਹਿਬ, 28 ਦਸੰਬਰ (ਪੰਜਾਬ ਨਿਊਜ਼ ਨੈੱਟ.) : ਸ਼ਹੀਦੀ ਜੋੜ ਮੇਲੇ ਮੌਕੇ ਅੱਜ ਰਾਤ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਵਲੋਂ ਸਜੇ ਧਾਰਮਿਕ ਦੀਵਾਨਾਂ ਵਿਚ ਸੰਤ ਬਾਬਾ ਬਲਜੀਤ ਸਿੰਘ ਦਾਦੂ ਸਾਹਿਬ ਵਾਲਿਆਂ ਨੇ ਇਨ੍ਹਾਂ ਅਦੁੱਤੀ ਸ਼ਹਾਦਤਾਂ ਬਾਰੇ ਚਾਣਨਾ ਪਾਇਆ। ਉਨ੍ਹਾਂ ਕਿਹਾ ਕਿ ਅਸੀਂ ਉਸ ਮਕਸਦ ਦੀ ਪੂਰਤੀ ਲਈ ਇੱਕਮੁਠ ਹੋਈਏ, ਜਿਸ ਮਕਸਦ ਲਈ ਸਾਹਿਬਜ਼ਾਦਿਆ ਨੇ ਜ਼ਿੰਦਗੀ ਦੇ ਵਿਕਲਪ ਨੂੰ ਠੁਕਰਾ ਕੇ ਸ਼ਹਾਦਤਾਂ ਦਾ ਰਾਹ ਚੁਣਿਆ ਤਾਂ ਇਹ ਸ਼ਹੀਦੀ ਦਿਹਾੜੇ ਮਨਾਉਣੇ ਸਫ਼ਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਲੀਡਰ ਸ਼ਹੀਦਾਂ ਦੇ ਨਕਸ਼ੇ-ਕਦਮਾਂ

ਕੌਮ ਗੁਲਾਮੀ ਦੀ ਮਾਨਸਿਕਤਾ ਛੱਡ ਕੇ ਆਜ਼ਾਦੀ ਦਾ ਰਾਹ ਫੜੇ: ਪੰਚ ਪ੍ਰਧਾਨੀ

ਫ਼ਤਿਹਗੜ੍ਹ ਸਾਹਿਬ (27 ਦਸੰਬਰ, 2010) : ਸ਼ਹੀਦੀ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੀ ਸਟੇਜ ਤੋਂ ਪੰਚ ਪ੍ਰਧਾਨੀ, ਖ਼ਾਲਸਾ ਐਕਸ਼ਨ ਕਮੇਟੀ, ਦਲ ਖਾਲਸਾ ਅਤੇ ਸਿੱਖ ਸਟੂਡੈਂਟ ਫ਼ੈਡਰੇਸ਼ਨ (ਪੀਰ ਮੁਹੰਮਦ) ਦੇ ਆਗੂਆਂ ਨੇ ਇੱਕ ਮੱਤ ਹੋ ਕੇ ਇਲਜ਼ਾਮ ਲਗਾਇਆ ਕਿ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੇ ਪੰਜਾਬ ਦੀ ਰਾਜਨੀਤੀ ਦਾ ਅਪਰਾਧੀਕਰਨ ਅਤੇ ਵਪਾਰੀਕਰਨ ਕਰ ਦਿੱਤਾ ਹੈ। ਉਕਤ ਜਥੇਬੰਦੀਆਂ ਨੇ ਸਿੱਖਾਂ ਦਾ ਸ੍ਵੈ ਨਿਰਣੈ ਦਾ ਹੱਕ ਪ੍ਰਾਪਤ ਕਰਨ ਲਈ ਵਚਨਵੱਧਤ ਦਾ ਪ੍ਰਗਟਾਵਾ ਕੀਤਾ।

ਸ਼ਹੀਦੀ ਜੋੜ ਮੇਲਾ ਸ਼ੁਰੂ ਪਰ ਸ਼ਰਾਬ ਦੇ ਠੇਕੇ ਅਜੇ ਵੀ ਖੁੱਲ੍ਹੇ

ਫ਼ਤਿਹਗੜ੍ਹ ਸਾਹਿਬ, 25 ਦਸੰਬਰ : ਭਲਕ ਤੋਂ ਸ਼ੁਰੂ ਹੋ ਰਹੇ ਸ਼ਹੀਦੀ ਜੋੜ ਮੇਲੇ ਸੰਗਤ ਪਹੁੰਚਣੀ ਸ਼ੁਰੂ ਹੋ ਚੁੱਕੀ ਹੈ ਪਰ ਫ਼ਤਿਹਗੜ੍ਹ ਸਾਹਿਬ ਵਿਚਲੇ ਸ਼ਰਾਬ ਦੇ ਠੇਕੇ ਅਜੇ ਤੱਕ ਬੰਦ ਨਹੀਂ ਕਰਵਾਏ ਗਏ। ਜੋਤੀ ਸਰੂਪ ਚੌਂਕ ਨਜ਼ਦੀਕ ਸਰਹਿੰਦ ਬਸੀ ਰੋਡ ’ਤੇ ਇਕ ਠੇਕਾ ਤਾਂ ਦੋਵਾਂ ਮੁੱਖ ਗੁਰਦੁਆਰਿਆਂ – ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਤੋਂ ਕ੍ਰਮਵਾਰ ਇੱਕ ਅਤੇ ਅੱਧਾ ਕਿਲੋਮੀਟਰ ਦੂਰੀ ’ਤੇ ਸਥਿਤ ਹੈ। ਜ਼ਿਕਰਯੋਗ ਹੈ ਕਿ ਇਸ ਠੇਕੇ ਅਤੇ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਦੇ ਲੱਗਭੱਗ ਇਕ ਕਿਲੋਮੀਟਰ ਦੇ ਰਸਤੇ ਵਿੱਚ ਦੋ ਹੋਰ ਇਤਿਹਾਸਕ ਗੁਰਦੁਆਰੇ ਵੀ ਆਉਂਦੇ ਹਨ। ਇਸ ਦੇ ਨਾਲ ਹੀ ਬਾਬਾ ਜੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਪਬਲਿਕ ਸਕੂਲ ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੀ ਇਸ ਠੇਕੇ ਤੋਂ ਕੁਝ ਕੁ ਗਜ਼ ਦੀ ਦੂਰੀ ’ਤੇ ਹੀ ਸਥਿਤ ਹਨ। ਮੋਹਨ ਦਾਸ ਕਰਮਚੰਦ ਗਾਂਧੀ ਦੇ ਜਨਮ ਦਿਨ ’ਤੇ ਤਾਂ ਸਾਰੇ ਠੇਕੇ ਮੁਕੰਮਲ ਤੌਰ ’ਤੇ ਬੰਦ ਰਹੇ ਪਰ ਇਸ ਮਹਾਨ ਸਾਕੇ ਦੇ ਇਨ੍ਹਾਂ ਸ਼ਹੀਦਾਂ ਦਾ ਅਪਮਾਨ ਕੀਤਾ ਜਾ ਰਿਹਾ ਹੈ।

ਪੰਚ ਪ੍ਰਧਾਨੀ ਦੀ ਕਾਨਫਰੰਸ ਲਈ ਤਿਆਰੀਆਂ ਦਾ ਜਾਇਜ਼ਾ ਲਿਆ

ਫ਼ਤਿਹਗੜ੍ਹ ਸਾਹਿਬ (17 ਦਸੰਬਰ, 2010): ਮਾਤਾ ਗੁਜਰੀ ਜੀ, ਸਾਹਿਬਜ਼ਾਦਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਫ਼ਤਿਹ ਸਿੰਘ ਅਤੇ ਬਾਬਾ ਮੋਤੀ ਮਹਿਰਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨਾਂ ਸ਼ਹੀਦੀ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵਲੋਂ 27 ਦਸੰਬਰ ਨੂੰ ਫ਼ਤਿਹਗੜ੍ਹ ਸਾਹਿਬ ਦੇ ਰੇਲਵੇ ਫ਼ਾਟਕਾਂ ਨਜ਼ਦੀਕ ਕੀਤੇ ਜਾ ਰਹੇ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਇੱਕ ਮੀਟਿੰਗ ਦਲ […]

ਜਮਹੂਰੀਅਤ ਦੀ ਝੰਡਾਬਰਦਾਰ ਬੀਬੀ ਸੂ ਕੀ ਦੀ ਰਿਹਾਈ ਦਾ ਸਵਾਗਤ

ਲੰਡਨ (17 ਨਵੰਬਰ, 2010): ਯੂਨਾਈਟਿਡ ਖਾਲਸਾ ਦਲ (ਯੂ.ਕੇ.) ਵਲੋਂ ਨੋਬਲ ਪੁਰਸਕਾਰ ਜੇਤੂ ਬਰਮਾ ਦੀ ਨੈਸ਼ਨਲ ਲੀਗ ਫਾਰ ਡੈਮੋਕ੍ਰੇਸੀ ਪਾਰਟੀ ਦੀ ਮੁਖੀ ਬੀਬੀ ਆਂਗ ਸੈਨ ਸੂ ਕੀ ਦੀ ਲੰਮੀ ਨਜ਼ਰਬੰਦੀ ਉਪਰੰਤ ਬੀਤੇ ਦਿਨੀ ਹੋਈ ਰਿਹਾਈ ਦਾ ਭਰਪੂਰ ਸਵਾਗਤ ਕੀਤਾ ਗਿਆ।

ਲੁਧਿਆਣਾ ਘਟਨਾ ਦੇ ਦੋਸ਼ੀਆਂ ਸਮੇਤ ਜਿੰਮੇਵਾਰ ਪੁਲਿਸ ਅਧਿਕਾਰੀਆਂ ਤੇ ਵੀ ਕਾਰਵਾਈ ਹੋਵੇ : ਪੰਚ ਪ੍ਰਧਾਨੀ

ਫ਼ਤਿਹਗੜ੍ਹ ਸਾਹਿਬ, 9 ਨਵੰਬਰ : ਲੁਧਿਆਣਾ ਵਿਚ ਸਿੱਖ-ਕਤਲੇਆਮ ਦੇ ਪੀੜਤਾਂ ਦੀ ਪੁਲਿਸ ਦੀ ਹਾਜ਼ਰੀ ਵਿਚ ਹੋਈ ਕੁਟਮਾਰ ਤੇ ਇਕ ਪੀੜਤ ਦੇ ਕਤਲ ਨੇ ਸਾਫ਼ ਕਰ ਦਿੱਤਾ ਹੈ ਕਿ ਪੀੜਤ ਅੱਜ ਵੀ ਭਾਰਤੀ ਨਿਜ਼ਾਮ ਹੱਥੋਂ ਸਿੱਖ ਹੋਣ ਦਾ ਸੰਤਾਪ ਝੱਲ ਰਹੇ ਹਨ ਪੰਜਾਬ ਦੀ ਬਾਦਲ ਸਰਕਾਰ ਦੌਰਾਨ ਉਨ੍ਹਾਂ ਨੂੰ ਭਾਰਤ ਵਿਚ ਗੁਲਾਮ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।