Posts By ਸਿੱਖ ਸਿਆਸਤ ਬਿਊਰੋ

‘ਆਪ’ ਦੀ ਸਰਕਾਰ ਬਨਣ ਉੱਤੇ ਹਰ ਪਿੰਡ ਵਿੱਚ ਚੰਗੇ ਸਰਕਾਰੀ ਕਲੀਨਿਕ, ਲਾਇਬਰੇਰੀ ਅਤੇ ਖੇਡ ਮੈਦਾਨ ਬਨਣਗੇ: ਕੰਵਰ ਸੰਧੂ

ਪੰਜਾਬ ਡਾਇਲਾਗ ਪ੍ਰੋਗਰਾਮ ਦੌਰਾਨ ਪੰਜਾਬ ਦੇ ਨੌਜਵਾਨ ਵਰਗ ਨੂੰ ਵਿਸ਼ਵਾਸ ਦਵਾਉਂਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ 2017 ਵਿੱਚ 'ਆਪ' ਦੀ ਸਰਕਾਰ ਬਨਣ ਉੱਤੇ ਹਰ ਪਿੰਡ ਵਿੱਚ ਚੰਗੇ ਸਰਕਾਰੀ ਕਲੀਨਿਕ, ਲਾਇਬਰੇਰੀ ਅਤੇ ਖੇਡ ਮੈਦਾਨ ਬਣਾਇਆ ਜਾਣਗੇ। ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਪ੍ਰਾਈਵੇਟ ਸਕੂਲਾਂ ਨਾਲਂੋਂ ਬਿਹਤਰ ਅਤੇ ਔਰਤ ਸੁਰੱਖਿਆ ਲਈ ਹਰ ਸਰਕਾਰੀ ਅਤੇ ਪ੍ਰਾਈਵੇਟ ਬਸ ਵਿੱਚ ਸੀਸੀਟੀਵੀ ਕੈਮਰੇ ਲਾਜ਼ਮੀ ਕੀਤੇ ਜਾਣਗੇ।

ਇਟਲੀ ਦੇ ਸ਼ਹਿਰ ਵੀਨਸ ਵਿੱਚ ਹੋਇਆ ਖਾਲਸਾ ਸਾਜ਼ਣਾ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ (ਵਿਚੈਂਸਾ) ਵੱਲੋਂ ਸਮੂਹ ਸੰਗਤ ਦੇ ਸਹਿਯੋਗ ਦੇ ਨਾਲ ਵਿਚੈਂਸਾ ਸ਼ਹਿਰ ਵਿਖੇ ਤੀਜਾ ਮਹਾਨ ਨਗਰ ਕੀਰਤਨ ਸਜਾਇਆ ਗਿਆ। ਖ਼ਾਲਸਾ ਸਾਜਨਾ ਦਿਵਸ ਨੂੰ ਸਜਾਏ ਗਏ ਇਸ ਨਗਰ ਕੀਰਤਨ ਵਿਚ ਇਟਲੀ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਿਰਕਤ ਕੀਤੀ। ਨਗਰ ਕੀਰਤਨ ਦਾ ਆਰੰਭ ਵਿਚੈਂਸਾ ਦੀ ਐਰੋਸਪਿਨ ਮਾਰਕੀਟ ਦੇ ਨੇੜਿਉਂ ਬਹੁਤ ਹੀ ਸ਼ਰਧਾਪੂਰਵਕ ਤੇ ਸ਼ਾਨੋਂ-ਸ਼ੌਕਤ ਦੇ ਨਾਲ ਹੋਇਆ।

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂਆਂ ਲਈ ਮੁਫਤ ਵਾਈਫਾਈ ਸੇਵਾ ਸੋਮਵਾਰ ਤੋਂ ਸ਼ੁਰੂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸ਼ੋ੍ਰਮਣੀ ਕਮੇਟੀ ਅਤੇ ਵੀਡੀਓਕਾਨ ਕੰਪਨੀ ਵੱਲੋਂ ਮੁਫ਼ਤ ਵਾਈ-ਫਾਈ ਦੀ ਸਹੂਲਤ ਦਿੱਤੀ ਜਾ ਰਹੀ ਹੈ ਜਿਸ ਦਾ ਅੱਧੇ ਨਾਲੋਂ ਵਧੇਰੇ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਸੋਮਵਾਰ ਤੱਕ ਸ੍ਰੀ ਹਰਿਮੰਦਰ ਸਾਹਿਬ ਪ੍ਰਕਰਮਾ ਅਤੇ ਸੱਚਖੰਡ ਸਾਹਿਬ ਦੇ ਆਲੇ-ਦੁਆਲੇ ਇਹ ਸੇਵਾ ਸ਼ੁਰੂ ਹੋ ਜਾਵੇਗੀ

ਖੁਦ ‘ਤੇ ਹਮਲਾ ਕਰਵਾਉਣ ਵਾਲੇ ਸ਼ਿਵ ਸੈਨਿਕ ਆਗੂ ਦੀ ਪੁਲਿਸ ਨੇ ਸੁਰੱਖਿਆ ਵਾਪਸ ਲਈ

ਪੰਜਾਬ ਪੁਲਿਸ ਨੇ ਉੱਤਰੀ ਭਾਰਤ ਸ਼ਿਵ ਸੈਨਾ ਦੇ ਪ੍ਰਧਾਨ ਵਿਨੇ ਜਲੰਧਰੀ ਦੇ ਲੜਕੇ ਦੀਪਕ ਕੰਬੋਜ ਦੀ ਸੁਰੱਖਿਆ ਵਾਪਸ ਲੈ ਲਈ ਹੈ। ਦੀਪਕ ਕੰਬੋਜ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਿਵ ਸੈਨਾ ਪਾਰਟੀ ਵਿਚ ਆਪਣੀ ਵੁੱਕਤ ਵਧਾਉਣ ਅਤੇ ਲੋਕਾਂ ’ਤੇ ਰੋਅਬ ਜਮਾਉਣ ਲਈ ਆਪਣੇ 2 ਦੋਸਤਾਂ ਗੌਰਵ ਅਤੇ ਸੁਪਿੰਦਰ ਨਾਲ ਮਿਲ ਕੇ ਆਪਣੇ ’ਤੇ ਹੀ ਹਮਲਾ ਕਰਨ ਦੀ ਯੋਜਨਾ ਬਣਾਈ ਸੀ ਤੇ 16 ਫਰਵਰੀ ਵਾਲੇ ਦਿਨ ਦੀਪਕ ਕੰਬੋਜ ਆਪਣੇ ਸੁਰੱਖਿਆ ਗਾਰਡਾਂ ਨੂੰ ਘਰ ਛੱਡ ਕੇ ਇਕੱਲਾ ਹੀ ਸਕੂਲ ਤੋਂ ਬੱਚੇ ਲੈਣ ਚਲਾ ਗਿਆ ਸੀ।

ਪਟੌਦੀ ਸਿੱਖ ਕਤਲੇਆਮ ਦੀ ਜਾਂਚ ਪੂਰੀ ਹੋਈ

ਸਿੱਖ ਨਸਲਕੁਸ਼ੀ 1984 ਦੌਰਾਨ ਹਰਿਆਣਾ ਦੇ ਹੋਦ ਚਿੱਲੜ ਕਤਲੇਆਮ ਬਾਰੇ ਜਾਂਚ ਲਈ ਬਣੇ ਜਸਟਿਸ ਟੀ.ਪੀ. ਗਰਗ ਕਮਿਸ਼ਨ ਨੇ 1984 ਵਿੱਚ ਹਰਿਆਣਾ ਦੇ ਦੋ ਸ਼ਹਿਰਾਂ ਗੁੜਗਾਓਂ ਤੇ ਪਟੌਦੀ ਵਿੱਚ 47 ਸਿੱਖਾਂ ਨੂੰ ਮਾਰੇ ਜਾਣ ਅਤੇ ਹੋਰ ਨੁਕਸਾਨ ਦੀ ਰਿਪੋਰਟ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸੌਂਪ ਦਿੱਤੀ ਹੈ।

‘ਆਪ’ ਵੱਲੋਂ ਵਿਧਾਨ ਸਭਾ ਲਈ ਟਿਕਟਾਂ ਵੇਚੀਆਂ ਜਾ ਰਹੀਆਂ ਹਨ: ਬਾਦਲ ਦਲ

ਆਮ ਆਦਮੀ ਪਾਰਟੀ ਦੇ ਸੀਨੀਆਰ ਆਗੂ ਅਤੇ ਸੁਪਰੀਮ ਕੋਰਟ ਦੇ ਨਾਮਵਰ ਵਕੀਲ ਹਰਿੰਦਰ ਸਿੰਘ ਫੁਲਕਾ ਦੀ ਸ਼੍ਰੋਮਣੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਨੂੰ ਸਾਹਮਣੇ ਰੱਖਦਿਆਂ ਬਾਦਲ ਦਲ ਨੇ ਦੋਸ਼ ਲਾਇਆ ਕਿ ‘ਆਪ’ ਵੱਲੋਂ ਵਿਧਾਨ ਸਭਾ ਲਈ ਟਿਕਟਾਂ ਵੇਚੀਆਂ ਜਾ ਰਹੀਆਂ ਹਨ। ਦਲ ਦੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰ. ਫੂਲਕਾ ਦੀ ਗੱਲਬਾਤ ਤੋਂ ਸਪੱਸ਼ਟ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਵਿਚ ਕੁਝ ਲੋਕ ਭ੍ਰਿਸ਼ਟ ਕਾਰਵਾਈਆਂ ਵਿਚ ਸ਼ਾਮਲ ਹਨ।

ਬਿਜਲੀ ਦੇ ਪੱਖੇ ਤੋਂ ਚੰਗਿਆੜੀ ਨਿਕਲਣ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਏ

ਪਰਸੋਂ ਮੱਖੁ ਨੇੜੇ ਪਿੰਡ ਫੱਤੂ ਬਹਿਕ ਦੇ ਗੁਰਦੁਆਰਾ ਸਾਹਿਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨਭੇਟ ਹੋਣ ਤੋਂ ਬਾਅਦ ਇੱਥੋਂ ਨੇੜਲੇ ਪਿੰਡ ਕੁਲਾਣਾ ਦੇ ਗੁਰਦੁਆਰੇ ਵਿੱਚ ਅੱਜ ਬਾਅਦ ਦੁਪਹਿਰ ਪਾਲਕੀ ਵਿੱਚ ਪ੍ਰਕਾਸ਼ਿਤ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ।

ਫੂਲਕਾ ਨੇ ਆਮ ਆਦਮੀ ਪਾਰਟੀ ਵੱਲੋਂ ਨਜ਼ਰ ਅੰਦਾਜ਼ ਕਰਨ ਦਾ ਦਿੱਤਾ ਇਸ਼ਾਰਾ

ਆਮ ਆਦਮੀ ਪਾਰਟੀ ਦੇ ਮੁੱਖ ਆਗੂਆਂ ਵਿੱਚੋਂ ਸੀਨੀਅਰ ਐਡਵੋਕੇਟ ਅਤੇ ਐਚ.ਐਸ. ਫੂਲਕਾ ਵੱਲੋਂ ਆਪਣੇ ਫੇਸਬੁੱਕ ਖਾਤੇ 'ਤੇ ਜਾਰੀ ਕੀਤੀ ਵੀਡੀਓੁ ਵਿੱਚ ਉਨ੍ਹਾਂ ਨੇ ਪਾਰਟੀ ਵੱਲੋਂ ਨਜ਼ਰ ਅੰਦਾਜ਼ ਕਰਨ ਦਾ ਇਸ਼ਾਰਾ ਕੀਤਾ ਹੈ।

ਸੁਖਬੀਰ ਬਾਦਲ ਦੀ ਰਿਹਾਇਸ ‘ਤੇ ਬਾਦਲ ਦਲ ਦੇ ਦੋ ਧੜਿਆਂ ਨੇ ਕੀਤੀ ਮਾਰ ਕੁਟਾਈ

ਮਾਨਸਾ ਦੇ ਦੋ ਬਾਦਲ ਦਲ ਦੇ ਧੜਿਆਂ ਨੇ ਅੱਜ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਰਿਹਾਇਸ਼ 'ਤੇ ਖੂਬ ਮਾਰ ਕੁਟਾਈ ਕੀਤੀ। ਨਗਰ ਕੌਸਲ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਦਾ ਦੋਸ਼ ਹੈ ਕਿ ਨਗਰ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਅਤੇ ਉਸ ਦੇ ਸਾਥੀਆਂ ਨੇ ਉਸ 'ਤੇ ਹਮਲਾ ਕਰਕੇ ਉਸ ਦੀ ਮਾਰਕੁੱਟ ਕਰਦਿਆਂ ਉਸ ਦੀ ਪੱਗ ਲਾਹ ਦਿੱਤੀ ਅਤੇ ਉਸ ਦੇ ਸਾਥੀ ਕੌਾਸਲਰ ਮਨਦੀਪ ਸਿੰਘ ਗੋਰਾ ਨੂੰ ਜ਼ਖ਼ਮੀ ਕਰ ਦਿੱਤਾ ।

ਸੁਪਰੀਮ ਕੋਰਟ ਨੇ ਮੁਹੰਮਦ ਸਦੀਕ ਦੀ ਮੈਂਬਰੀ ਰੱਖੀ ਬਰਕਰਾਰ

ਕਾਂਗਰਸ ਦੀ ਟਿਕਟ ਤੇ ਹਲਕਾ ਭਦੌੜ ਤੋਂ ਵਿਧਾਇਕ ਬਣੇ ਮੁਹੰਮਦ ਸਦੀਕ ਨੂੰ ਅੱਜ ਸੁਪਰੀਮ ਕੋਰਟ ਵੱਲੋਂ ਰਾਹਤ ਦਿੰਦਿਆ ਉਨ੍ਹਾਂ ਦੀ ਵਿਧਾਇਕੀ ਬਰਕਰਾਰ ਰੱਖੀ ਗਈ ਹੈ।

« Previous PageNext Page »