ਚੰਡੀਗੜ੍ਹ: ਭਾਜਪਾ ਦੇ ਸੀਨੀਅਰ ਨੇਤਾ ਅਵਿਨਾਸ਼ ਰਾਏ ਖੰਨਾ ਨੂੰ ਪੰਜਾਬ ਭਾਜਪਾ ਦੀ ਚੋਣ ਮੁਹਿੰਮ (ਕੰਪੇਨ) ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਅਵਿਨਾਸ਼ ਰਾਏ ਖੰਨਾ ਦੀ ਨਿਯੁਕਤੀ ਪੰਜਾਬ ਭਾਜਪਾ ਪ੍ਰਧਾਨ ਵੱਲੋਂ ਕੀਤੀ ਗਈ ਹੈ। ਅਵਿਨਾਸ਼ ਰਾਏ ਖੰਨਾ ਇਸ ਵੇਲੇ ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨ ਤੇ ਇਸ ਦੇ ਨਾਲ-ਨਾਲ ਜੰਮੂ-ਕਸ਼ਮੀਰ ਤੇ ਰਾਜਸਥਾਨ ਦੇ ਜਥੇਬੰਦਕ ਇੰਚਾਰਜ ਵੀ ਹਨ।
ਭਾਜਪਾ ਦੇ ਬੁਲਾਰੇ ਨੇ ਦੱਸਿਆ ਕਿ ਅਵਿਨਾਸ਼ ਰਾਏ ਖੰਨਾ ਦੀ ਸੂਬਾ ਪ੍ਰਧਾਨਗੀ ਹੇਠ ਸਾਲ 2007 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਨੇ ਆਪਣਾ ਬਿਹਤਰੀਨ ਪ੍ਰਦਰਸ਼ਨ ਕਰਦਿਆਂ 19 ਹਲਕਿਆਂ ‘ਚ ਜਿੱਤ ਦਰਜ ਕੀਤੀ ਸੀ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਲਈ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸਣਯੋਗ ਹੈ ਕਿ ਖੰਨਾ ਸਾਲ 2010 ‘ਚ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਵੀ ਬਣੇ ਸਨ।