ਸਿੱਖ ਖਬਰਾਂ

ਵੱਖਰੀ ਹਰਿਆਣਾ ਕਮੇਟੀ ਬਨਣਾ ਗੈਰ-ਕਾਨੂੰਨੀ, ਅਗਲਾ ਪ੍ਰੋਗਰਾਮ ਨਿਰਧਾਰਤ ਕਰਨ ਦਾ ਅਧਿਕਾਰ ਬਾਦਲਾਂ ਨੂੰ : ਮੱਕੜ

July 12, 2014 | By

ਚੰਡੀਗੜ੍ਹ(11 ਜੁਲਾਈ 2014): ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਰਕਾਰ ਵੱਲੋਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਦੀ ਸ਼ੁਰੂਆਤ ਨੂੰ “ਗੈਰ ਸੰਵਿਧਾਨਕ ਅਤੇ ਗੈਰ ਕਾਨੂੰਨੀ” ਕਰਾਰ ਦਿੰਦਿਆਂ ਗੁੱਸੇ ਦਾ ਇਜ਼ਹਾਰ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਦਖ਼ਲ ਦੇ ਕੇ ਵੱਖਰ ਹਰਿਆਣਾ ਕਮੇਟੀ ਬਨਣ ਤੋਂ ਰੋਕੇ।

ਇੱਥੇ ਇਹ ਯਾਦ ਰੱਖਣਯੋਗ  ਹੈ ਕਿ ਹਰਿਆਣਾ ਦੀ ਹੁੱਡਾ ਸਰਕਾਰਨੇ ਕੱਲ ਹਰਿਆਚਾ ਵਿਧਾਨ ਸਭਾ ਵਿੱਚ “ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਲਈ ਬਿੱਲ ਪੇਸ਼ ਕੀਤਾ ਸੀ, ਜਿਸਨੂੰ ਵਿਰੋਧੀ ਧਿਰਾਂ ਭਾਜਪਾ ਅਤੇ ਲੋਕ ਦਲ ਵੱਲੋਂ ਸਦਨ ‘ਚੋਂ ਵਾਕ ਆੳਟ ਕਰਨ ਦਰਮਿਆਨ ਪਾਸ ਕਰ ਦਿੱਤਾ।

ਸ਼੍ਰੋਮਣੀ ਗੁਰਦੁਆਰਾ ਕਮੇਟੀ ਵੱਖਰੀ ਹਰਿਆਣਾ ਕਮੇਟੀ ਦਾ ਪੁਰਜੋਰ ਵਿਰੋਧ ਕਰ ਰਹੀ ਹੈ ਅਤੇ ਇਸਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਐਲਾਨ ਕੀਤਾ ਕਿ ਉਹ ਵੱਖਰੀ ਹਰਿਆਣਾ ਕਮੇਟੀ ਬਨਣ ਤੋਂ ਰੋਕਣ ਲਈ ਕਾਨੂੰਨ ਰਾਹ ਅਖਤਿਆਰ ਕਰਨਗੇ।

ਅੰਤਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਧਿਕਾਰ ਖੇਤਰ ਵਿੱਚ ਹੈ ਕਿ ਉਹ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਨੂੰ ਰੋਕਣ ਲਈ ਕੇਂਦਰ ਸਰਕਾਰ ਅਤੇ ਰਾਸ਼ਟਰਪਤੀ ਦੇ ਦਖਲ ਲਈ ਮੰਗ ਕਰਨ। ਅਸੀਂ ਹਰਿਆਣਾ ਦੇ ਰਾਜਪਾਲ ਨੂੰ ਵੀ ਬੇਨਤੀ ਕਰਾਂਗੇ ਕਿ ਉਹ ਵੱਖਰੀ ਹਰਿਆਣਾ ਕਮੇਟੀ ਸਬੰਧੀ ਬਿੱਲ ਨੂੰ ਆਪਣੀ ਮਨਜ਼ੂਰੀ ਨਾ ਦੇਣ।

ਇਹ ਇੱਥੇ ਯਾਦ ਰੱਖਣ ਵਾਲੀ ਗੱਲ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਪਿੱਛੇ ਜਿਹੇ ਭਾਜਪਾ ਅਗੂਆਂ ਨਾਲ ਮੀਟਿੰਗ ਕਰਕੇ ਵੱਖਰੀ ਹਰਿਆਣਾ ਕਮੇਟੀ ਨੂੰ ਬਨਣ ਤੋਂ ਰੋਕਣ ਲਈ ਕੇਂਦਰ ਸਰਕਾਰ ਤੋਂ ਮੱਦਦ ਮੰਗੀ ਸੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਸੀਨੀਅਰ ਕਾਂਗਰਸੀ ਲੀਡਰ ਹਰਮੋਹਿੰਦਰ ਸਿੰਘ ਚੱਠਾ ਦੀ ਨਿੰਦਾ ਕਰਦਿਆਂ ਕਿਹਾ ਕਿ ਹੁੱਡਾ ਸਰਕਾਰ ਨੂੰ ਹਰਿਆਣਾ ਦੇ ਸਿੱਖਾਂ ਦੀ ਕਿਸਮਤ ਦਾ ਫੈਸਲਾ ਕਰਨ ਦਾ ਕੋਈ ਅਧਿਕਾਰ ਨਹੀਂ।

ਇਸ ਪੂਰੀ ਖ਼ਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਸਾਡੀ ਅੰਗਰੇਜ਼ੀ ਦੀਆਂ ਖਬਰਾਂ ਵਾਲੀ ਵੈੱਬਸਾਈਟ ‘ਤੇ ਜਾਓੁ, ਵੇਖੋ:

Avtar Singh Makkar says HSGPC move ‘illegal’ and it’s prerogative of Badals to decide next course

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,