February 18, 2016 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ (17 ਫ਼ਰਵਰ, 2016): ਸਰਬੱਤ ਖਾਲਸਾ (2015) ਦੇ ਪ੍ਰਬੰਧਕ ਆਗੂਆਂ ਵਜੋਂ ਭੁਮਿਕਾ ਨਿਭਾਉਣ ਵਾਲੇ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ।
ਉਨ੍ਹਾਂ ਨੂੰ ਪੰਜਾਬ ਸਰਕਾਰ ਨੇ ਅੰਮਿ੍ਤਸਰ ਦੇ ਪਿੰਡ ਚੱਬਾ ‘ਚ 10 ਨਵੰਬਰ ਨੂੰ ਹੋਏ ‘ਸਰਬੱਤ ਖ਼ਾਲਸਾ’ ਸਮਾਗਮ ਹਿੱਸਾ ਲੈਣ ਕਰਕੇ ਦੇਸ਼ ਧਰੋਹ ਦੇ ਕੇਸ ਵਿੱਚ ਜੇਲ ਬੰਦ ਕੀਤਾ ਹੋਇਆ ਸੀ।
ਜਸਟਿਸ ਐਮ.ਐਮ.ਐਸ. ਬੇਦੀ ਨੇ ਬਾਬਾ ਦਾਦੂਵਾਲ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਾ ਉਨ੍ਹਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦੇ ਦਿੱਤਾ ਹੈ।
ਬਾਬਾ ਦਾਦੂਵਾਲ ਨੇ ਹਾਈਕੋਰਟ ‘ਚ ਆਪਣੀ ਜ਼ਮਾਨਤ ਪਟੀਸ਼ਨ ਪਾ ਕੇ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਰੰਜ਼ਿਸ ਕਾਰਨ ਉਨ੍ਹਾਂ ਖਿ਼ਲਾਫ਼ ਇਹ ਮਾਮਲਾ ਦਰਜ ਕੀਤਾ ਹੈ।ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਨੂੰ ਗ਼ਲਤ ਕਰਾਰ ਦਿੱਤਾ ਸੀ। ਹਾਈਕੋਰਟ ਨੇ ਸੋਮਵਾਰ ਨੂੰ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਦਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।ਅੱਜ ਇਹ ਫ਼ੈਸਲਾ ਸੁਣਾਉਂਦਿਆਾ ਨੂੰ ਦਾਦੂਵਾਲ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।
Related Topics: Babu Baljit Singh Daduwal, Sarbat Kalsa(2015), Sedition Case