ਆਮ ਖਬਰਾਂ » ਸਾਹਿਤਕ ਕੋਨਾ

ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਵੱਲੋਂ ਬਾਬਾ ਫਰੀਦ ਸਾਹਿਤ ਸਨਮਾਨ 2018 ਲਈ ਕਿਤਾਬਾਂ ਦੀ ਮੰਗ

February 27, 2018 | By

ਫਰੀਦਕੋਟ: ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਨੇ ਲੇਖਕਾਂ, ਪ੍ਰਕਾਸ਼ਕਾਂ ਕੋਲੋਂ ਬਾਬਾ ਫਰੀਦ ਸਾਹਿਤ ਸਨਮਾਨ ਲਈ ਕਿਤਾਬਾਂ ਦੀ ਮੰਗ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਊਂਡੇਸ਼ਨ ਦੇ ਪ੍ਰਧਾਨ ਕੰਵਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਕੋਈ ਵੀ ਲੇਖਕ, ਪ੍ਰਕਾਸ਼ਕ ਜਾਂ ਪਾਠਕ ਵੀ ਲੇਖਕ ਦੀ ਸਹਿਮਤੀ ਦੇ ਨਾਲ 15 ਅਪ੍ਰੈਲ 2018 ਤੱਕ ਬਾਬਾ ਫਰੀਦ ਸਾਹਿਤ ਸਨਮਾਨ 2018 ਲਈ ਨਾਮਜ਼ਦਗੀਆਂ ਭੇਜ ਸਕਦਾ ਹੈ।

ਬਾਬਾ ਫਰੀਦ ਸਾਹਿਤ ਸਨਮਾਨ 2018 ਸਬੰਧੀ ਜਾਣਕਾਰੀ ਦਿੰਦੇ ਹੋਏ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਦੇ ਅਹੁਦੇਦਾਰ।

ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਦੇ ਸਰਪ੍ਰਸਤ ਮਹੀਪ ਇੰਦਰ ਸਿੰਘ ਐਡਵੋਕੇਟ ਨੇ ਦੱਸਿਆ ਕਿ ਸਤੰਬਰ 2018 ਦੌਰਾਨ ਫਰੀਦਕੋਟ ਵਿਖੇ ਮਨਾਏ ਜਾਣ ਵਾਲੇ ਬਾਬਾ ਫਰੀਦ ਆਗਮਨ ਪੁਰਬ ਦੌਰਾਨ ਫਾਊਂਡੇਸ਼ਨ ਨੂੰ ਪ੍ਰਾਪਤ ਕਿਤਾਬਾਂ ਵਿੱਚੋਂ ਕਿਸੇ ਇੱਕ ਕਿਤਾਬ ਨੂੰ ਇਕਵੰਜ਼ਾ ਹਜਾਰ ਰੁਪਏ ਦੇ ਸਨਮਾਨ ਨਾਲ ਸਨਮਾਨਿਤ ਕੀਤਾ ਜਾਵੇਗਾ ਜਿਸ ਵਿੱਚ ਨਕਦ ਇਨਾਮ ਸਮੇਤ ਸਨਮਾਨ ਚਿੰਨ੍ਹ ਅਤੇ ਲੋਈ ਭੇਂਟ ਕੀਤੀ ਜਾਵੇਗੀ।

ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਦੇ ਜਨਰਲ ਸਕੱਤਰ ਗੁਰਅੰਮ੍ਰਿਤਪਾਲ ਸਿੰਘ ਚੰਦਬਾਜਾ ਅਤੇ ਮਨਪ੍ਰੀਤ ਸਿੰਘ ਮਲੋਟ ਨੇ ਦੱਸਿਆ ਕਿ 2018 ਦੇ ਸਨਮਾਨ ਲਈ ਭੇਜੀ ਜਾਣ ਵਾਲੀ ਕਿਤਾਬ ਸਾਲ 2016 ਜਾਂ 2017 ਦੌਰਾਨ ਛਪੀ ਹੋਣੀ ਚਾਹੀਦੀ ਹੈ ਅਤੇ ਇਹ ਗੁਰਮੁਖੀ ਪੰਜਾਬੀ ਵਿੱਚ ਛਪੀ ਹੋਈ, ਇੱਕ ਹੀ ਵਿਧਾ ਵਿੱਚ ਲੇਖਕ ਦੀ ਮੌਲਿਕ ਕਿਤਾਬ ਹੋਵੇ ਅਤੇ ਇਸ ਉੱਪਰ ਆਈ.ਐਸ.ਬੀ.ਐਨ. ਨੰਬਰ ਜ਼ਰੂਰ ਲੱਗਿਆ ਹੋਵੇ।ਸਨਮਾਨ ਲਈ ਨਾਮਜ਼ਦਗੀ ਵਾਸਤੇ ਨਾਮਜ਼ਦਗੀ ਫਾਰਮ ਸਮੇਤ ਕਿਤਾਬ ਦੀਆਂ ਤਿੰਨ ਕਾਪੀਆਂ ਭੇਜੀਆਂ ਜਾਣ।ਉਹਨਾਂ ਦੱਸਿਆ ਕਿ ਨਾਮਜ਼ਦਗੀ ਲਈ ਵਧੇਰੇ ਜਾਣਕਾਰੀ ਅਤੇ ਨਾਮਜ਼ਦਗੀ ਫਾਰਮ ਪ੍ਰਾਪਤ ਕਰਨ ਲਈ ਮੋਬਾਈਲ ਨੰਬਰ 89687 08283 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,