Site icon Sikh Siyasat News

ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੀ ਅਗਵਾਈ ਵਿੱਚ ਸੰਗਤਾਂ ਨੇ ਭਵਾਨੀਗੜ੍ਹ (ਸੰਗਰੂਰ) ਵਿੱਚ ਦਿੱਤਾ ਰੋਸ ਧਰਨਾ

ਸੰਗਰੂਰ ( 18 ਅਕਤੂਬਰ, 2015): ਕੋਟਕਪੂਰਾ ਨੇੜਲੇ ਪਿੰਡ ਬਰਗਾੜੀ ਵਿੱਚ ਪਿਛਲੇ ਦਿਨੀ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਅਤੇ ਉਸਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸ਼ਾਂਤਮਈ ਰੋਸ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਪੰਜਾਬ ਦੀ ਬਾਦਲ ਸਰਕਾਰ ਦੀ ਪੁਲਿਸ ਵੱਲੋਂ ਵਰ੍ਹਾਈਆਂ ਡਾਗਾਂ ਅਤੇ ਚਲਾਈਆਂ ਗੋਲੀਆਂ ਨਾਲ ਦੋ ਸਿੰਘਾਂ ਦੇ ਸ਼ਹੀਦ ਅਤੇ ਅਨੇਕਾਂ ਹੋਰਾਂ ਦੇ ਫੱਟਣ ਹੋਣ ਦੇ ਰੋਸ ਵਜੋਂ ਸਿੱਖ ਸੰਗਤਾਂ ਵੱਲੋਂ ਪੂਰੇ ਪੰਜਾਬ ਵਿੱਚ ਹਰ ਜਿਲੇ ਵਿੱਚ ਰੋਜ਼ਾਨਾ ਇੱਕ ਥਾਂ ‘ਤੇ ਧਰਨੇ ਦਿੱਤੇ ਜਾ ਰਹੇ ਹਨ।

ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇਸੰਗਤਾਂ ਨਾਲ ਧਰਨਾ ਦਿੰਦੇ ਹੋਏ

ਮਿੱਥੇ ਪ੍ਰੋਗਰਾਮ ਮੁਤਾਬਿਕ  ਜਿਲਾ ਸੰਗਰੂਰ ਵਿੱਚ ਭਵਾਨੀਗੜ੍ਹ ਨੇੜੇ ਪਿੰਡ ਗੁਰਦਿੱਤਪੁਰ ਨੇੜੇ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੀ ਅਗਵਾਈ ਵਿੱਚ ਸੰਗਤਾਂ ਨੇ ਧਰਨਾ ਦਿੱਤਾ।ਆਮ ਲੋਕਾਂ ਅਤੇ ਬੱਚਿਆਂ ਦੀ ਪੜ੍ਹਾਈ ਨੁੰ ਮੁੱਖ ਰੱਖਦਿਆਂ ਧਰਨਿਆਂ ਦਾ ਸਮਾਂ ਦਿਨੇ 10 ਵਜੇ ਤੋਂ 1 ਵਜੇ ਤੱਕ ਰੱਖਿਆ ਗਿਆ ਹੈ।

ਧਰਨੇ ਵਿੱਚ ਸ਼ਾਮਲ ਸੰਗਤਾਂ

ਧਰਨੇ ਵਿੱਚ ਸ਼ਾਮਲ ਸੰਗਤਾਂ ਨੇ ਜਪੁਜੀ ਸਾਹਿਬ ਦਾ ਪਾਠ ਕੀਤਾ ਅਤੇ ਅਰਦਾਸ ਕੀਤੀ ਕਿ ਵਾਹਿਗੁਰੂ ਇਸ ਕੌਮੀ ਸੰਘਰਸ਼ ਨੂੰ ਫਤਹਿ ਬਖਸ਼ੇ।ਸਿੱਖ ਕੌਮ ਦੇ ਮੋਢੀ ਪ੍ਰਚਾਰਕਾਂ ਦੇ ਅਗਵਾਈ ਵਿੱਚ ਚੱਲ ਰਹੇ ਇਸ ਸੰਘਰਸ਼ ਨੂੰ ਸਿੱਖ ਸੰਗਤਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਸਿੱਖ ਸੰਗਤਾਂ ਦ੍ਰਿੜ ਇਰਾਦੇ ਨਾਲ ਡਟੀਆਂ ਹੋਈਆਂ ਹਨ ਕਿ ਜਦ ਤੱਕ ਸ਼੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਵਲਿਆਂ ਨੂੰ ਸਰਕਾਰ ਗ੍ਰਿਫਤਾਰ ਨਹੀਂ ਕਰਦੀ ਅਤੇ ਸ਼ਹੀਦ ਸਿੰਘਾਂ ਦੇ ਕਤਲਾਂ ਦੇ ਜ਼ਿਮੇਵਾਰ ਪੁਲਿਸ ਅਫਸਰਾਂ ‘ਤੇ ਧਾਰਾ 302 ਅਧੀਨ ਕਾਰਵਾਈ ਕਰਕੇ ਦੋਸ਼ੀ ਪੁਲਿਸ ਅਫਸਰਾਂ ਨੂੰ ਗ੍ਰਿਫਤਾਰ ਕਰਕੇ ਜੇਲ ਨਹੀਂ ਭੇਜਦੀ, ਰੋਸ ਧਰਨੇ ਲਗਾਤਾਰ ਜਾਰੀ ਰਹਿਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version