ਸਿੱਖ ਖਬਰਾਂ

ਗੁਰਬਾਣੀ ਦੀ ਬੇਅਦਬੀ ਦੇ ਮਾਮਲੇ ਵਿੱਚ ਸਿੱਧੂ ਨੂੰ ਜੱਥੇਦਾਰ ਸਜ਼ਾ ਦੇਣ: ਬਾਬਾ ਹਰਨਾਮ ਸਿੰਘ

By ਸਿੱਖ ਸਿਆਸਤ ਬਿਊਰੋ

November 26, 2014

ਜਲੰਧਰ (25 ਨਵੰਬਰ, 2014): ਭਾਜਪਾ ਦੇ ਅੰਮ੍ਰਿਤਸਰ ਤੋਂ ਰਹਿ ਚੁੱਕੇ ਐੱਮ.ਪੀ ਨਵਜੋਤ ਸਿੱਧੂ ਵੱਲੋਂ ਪਵਿੱਤਰ ਗੁਰਬਾਣੀ ਨੂੰ ਪਾਂਡਵ ਅਰਜਨ ਨਾਲ

ਜੋੜਨ ਅਤੇ ਤੋੜ ਮਰੋੜ ਕੇ ਪੇਸ਼ ਕਰਨ ਦੀ ਸਖਤ ਨਖੇਧੀ ਕਰਦਿਆਂ ਦਮਦਮੀ ਟਕਸਾਲ ਦੇ ਮੁਖੀ ਅਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਨੇ ‘ਤੇ ਭਾਰੀ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਗੁਰਬਾਣੀ ਦੀ ਦੁਰਵਰਤੋਂ ਕਰਨ ਅਥਵਾ ਤਰੋੜ-ਮਰੋੜ ਕੇ ਪੇਸ਼ ਕਰਨ ਦਾ ਕਦਾਚਿਤ ਕੋਈ ਵੀ ਅਧਿਕਾਰ ਨਹੀਂ ਹੈ।

ਉਨ੍ਹਾਂ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਜੋ ਵਿਅਕਤੀ ਸ੍ਰੀ ਅੰ ਮਿ੍ਤਸਰ ਸਾਹਿਬ ਤੋਂ ਕਈ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ ਉਨ੍ਹਾਂ ਵੱਲੋਂ ਅਜਿਹਾ ਕਰਨਾ ਬਰਦਾਸ਼ਤ ਤੋਂ ਬਾਹਰ ਹੈ।

ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਗੁਰਬਾਣੀ ਦਾ ਅਪਮਾਨ ਕਰਨ ਬਦਲੇ ਸਖਤ ਸਜ਼ਾ ਦੇਣ ਤਾਂ ਕਿ ਅੱਗੇ ਤੋਂ ਕੋਈ ਵੀ ਐਸੀ ਹਰਕਤ ਕਰਨ ਦੀ ਹਿੰਮਤ ਨਾ ਕਰੇ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: