Site icon Sikh Siyasat News

ਅਕਾਲੀ ਦਲ(ਬਾਦਲ) ਕੇਂਦਰ ਸਰਕਾਰ ਤੋਂ ’84 ਦੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਐਲਾਨ ਕਰਾਵੇ: ਸਰਨਾ

ਚੰਡੀਗੜ: ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਸ੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਕਿਹਾ ਕਿ ਉਹ ਭਾਰਤ ਦੀ ਕੇਂਦਰ(ਭਾਜਪਾ) ਸਰਕਾਰ ਤੋਂ 1984 ਸਿੱਖ ਕਤਲੇਆਮ ਨੂੰ ਸਿਖ ਨਸਲਕੁਸ਼ੀ ਐਲਾਨ ਕਰਵਾਉਣ।

ਜਾਰੀ ਬਿਆਨ ਵਿੱਚ ਸਰਨਾ ਨੇ ਮਨਜੀਤ ਸਿੰਘ ਜੀਕੇ ਵੱਲੋਂ ਜਗਦੀਸ਼ ਟਾਈਟਲਰ ਦੇ ਸਿੱਖ ਨਸਲਕੁਸ਼ੀ ਵਿਚ ਸ਼ਾਮਲ ਹੋਣ ਬਾਰੇ ਜਾਰੀ ਕੀਤੀ ਵੀਡੀਓ ’ਤੇ ਭਰੋਸਾ ਜਤਾਉਂਦਿਆਂ ਕਿਹਾ ਕਿ ਪਿਛਲੇ 30 ਸਾਲਾਂ ਤੋਂ ਕੇਂਦਰ ਦੀਆਂ ਸਰਕਾਰਾਂ ਨੇ 1984 ਵਿਚ ਹੋਈ ਸਿੱਖ ਨਸਲਕੁਸ਼ੀ ਨੂੰ ਦੰਗਿਆਂ ਵਜੋਂ ਹੀ ਮੰਨਿਆ ਹੈ ਜਦੋਂਕਿ ਇਹ ਪੂਰਨ ਤੌਰ ’ਤੇ ਸਿੱਖ ਨਸਲਕੁਸ਼ੀ ਸੀ।

ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ

ਉਨ੍ਹਾਂ ਕਿਹਾ ਕਿ ਭਾਰਤੀ ਸਰਕਾਰਾਂ ਤੇ ਮੀਡੀਆ ਦੋਵਾਂ ਨੇ ਹੁਣ ਤੱਕ ਸਿੱਖ ਨਸਲਕੁਸ਼ੀ ਨੂੰ ਸਿੱਖ ਵਿਰੋਧੀ ਦੰਗੇ ਹੀ ਪ੍ਰਚਾਰਿਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਹੁਣ ਮੌਕਾ ਹੈ ਜਦੋਂ ਕੇਂਦਰ ਵਿਚ ਭਾਜਪਾ ਤੇ ਸ੍ਰੋਮਣੀ ਅਕਾਲੀ ਦਲ(ਬਾਦਲ) ਦੀ ਭਾਈਵਾਲੀ ਵਾਲੀ ਸਰਕਾਰ ਹੈ ਤੇ ਬਾਦਲ ਦਲ ਮੋਦੀ ਸਰਕਾਰ ਤੋਂ 1984 ਦੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਐਲਾਨ ਕਰਵਾਉਣ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version