ਰਾਜਪਾਲ ਨਾਲ ਮੁਲਾਕਾਤ ਕਰਨ ਪੁੱਜਿਆ ਅਕਾਲੀ-ਭਾਜਪਾ ਵਫ਼ਦ

ਖਾਸ ਖਬਰਾਂ

ਵਿਵਾਦਿਤ ਕਿਤਾਬ ਮਾਮਲੇ ਵਿਚ ਬਾਦਲ ਦਲ ਤੇ ਭਾਜਪਾਈਆਂ ਨੇ ਰਾਜਪਾਲ ਦੇ ਦਖ਼ਲ ਦੀ ਮੰਗ ਕੀਤੀ

By ਸਿੱਖ ਸਿਆਸਤ ਬਿਊਰੋ

May 05, 2018

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ (ਪੰਜਾਬ ਇਕਾਈ) ਨੇ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੂੰ ਆਖਿਆ ਹੈ ਕਿ ਉਹ ਆਉਣ ਵਾਲੀਆਂ ਪੀੜ੍ਹੀਆਂ ਦੇ ਮਨਾਂ ਤੋਂ ਸਿੱਖ ਇਤਿਹਾਸ ਦੂਰ ਕਰਨ ਦੀ ਸਾਜ਼ਿਸ਼ ਵਿਰੁੱਧ ਤੁਰੰਤ ਦਖ਼ਲ ਦੇਣ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਨੇ ਇਸ ਮੁੱਦੇ ’ਤੇ ਹੰਗਾਮੀ ਇਕੱਤਰਤਾ 7 ਮਈ ਨੂੰ ਸੱਦੀ ਹੈ।

ਸਬੰਧਿਤ ਖ਼ਬਰ: ਮਿਥਹਾਸ ਨੂੰ ਇਤਿਹਾਸ ਅਤੇ ਇਤਿਹਾਸ ਦੇ ਤੱਥਾਂ ਦੀ ਤੋੜ-ਭੰਨ ਕਰਦੀ ਹੈ 12ਵੀਂ ਦੀ ਨਵੀਂ ਕਿਤਾਬ: ਤੱਥ ਪੜਚੋਲ ਕਮੇਟੀ

ਦੋਵੇਂ ਪਾਰਟੀਆਂ ਦਾ ਉੱਚ ਪੱਧਰੀ ਵਫ਼ਦ ਅੱਜ ਸਵੇਰੇ ਪੰਜਾਬ ਰਾਜ ਭਵਨ ਵਿੱਚ ਰਾਜਪਾਲ ਨੂੰ ਮਿਲਿਆ। ਵਫ਼ਦ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਨੇ ਵਫ਼ਦ ਵੱਲੋਂ ਪੇਸ਼ ਕੀਤੇ ਹਰ ਪਹਿਲੂ ਨੂੰ ਸੁਣਿਆ ਤੇ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ ਦਿੱਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: