ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ( ਫਾਈਲ ਫੋਟੋ)

ਪੰਜਾਬ ਦੀ ਰਾਜਨੀਤੀ

ਬੈਂਸ ਭਰਾਵਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ: ਮੀਡੀਆ

By ਸਿੱਖ ਸਿਆਸਤ ਬਿਊਰੋ

August 22, 2015

ਲੁਧਿਆਣਾ ( 22 ਅਗਸਤ, 2015): ਲੁਧਿਆਣਾ ਤੋਂ ਬੈਂਸ ਭਰਾ ਪੰਜਾਬ ਵਿਧਾਨ ਸਭਾ ਦੀਆਂ 2017 ਦੀਆਂ ਚੋਣਾਂ ਦੇ ਮੱਦੇ ਨਜ਼ਰ ਆਮ ਆਦਮੀ ਪਾਰਟੀ ਵਿੱਚ ਜਾਣ ਦੀ ਤਿਆਰੀ ਵਿੱਚ ਹਨ।ਇਸ ਗੱਲ ਦੀ ਚਰਚਾ ਪਿਛਲੇ ਦਿਨਾਂ ਤੋਂ ਮੀਡੀਆ ਵਿੱਚ ਚੱਲ ਰਹੀ ਹੈ।ਦੋਵੇਂ ਬੈਂਸ ਭਰਾ ਸਿਮਰਜੀਤ ਸਿੰਘ ਅਤੇ ਬਲਵਿੰਦਰ ਸਿੰਘ ਇਸ ਸਮੇਂ ਪੰਜਾਬ ਵਿਧਾਨ ਸਭਾ ਦੇ ਮੈਂਬਰ ਹਨ।

ਮੀਡੀਆ ਵਿੱਚ ਪ੍ਰਕਾਸ਼ਿਤ ਖ਼ਬਰਾਂ ਅਨੁਸਾਰ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ “ਆਮ ਆਦਮੀ ਪਾਰਟੀ ਦੇ ਕੇਂਦਰੀ ਆਗੂ ਉਨ੍ਹਾਂ ਦੇ ਸੰਪਰਕ ਵਿੱਚ ਹਨ।ਦੋਵੇ ਪੱਖਾਂ ਤੋਂ ਹੀ ਇਸ ਪਾਸੇ ਗੱਲਬਾਤ ਜਾਰੀ ਹੈ। ਅਸੀਂ ਉਨ੍ਹਾਂ ਨਾਲ ਮਿਲਕੇ ਕੰਮ ਕਰਨ ਦੀ ਇੱਛਾ ਜ਼ਾਹਿਰ ਕੀਤੀ ਸੀ ਅਤੇ ਉਨ੍ਹਾਂ ਨੇ ਉਸ ਤੋਂ ਬਾਅਦ ਸਾਡੇ ਨਾਲ ਰਾਬਤਾ ਕਾਇਮ ਕੀਤਾ ਹੈ।

ਸਿਮਰਜੀਤ ਸਿੰਘ ਬੈਂਸ ਨੇ ਪਿਛਲੀ ਲੋਕ ਸਭਾ ਦੀਆਂ ਚੋਣ ਅਜ਼ਾਦ ਉਮੀਦਵਾਰ ਵਜੋਂ ਲੁਧਿਆਣਾ ਸੀਟ ਤੋਂ ਲੜੀ ਸੀ, ਪਰ ਉਹ ਹਾਰ ਗਏ ਸਨ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਵਿਚਾਰਧਾਰਾ ਆਮ ਆਦਮੀ ਪਾਰਟੀ ਨਾਲ ਵਿਚਾਰਧਾਰਾ ਮੇਲ ਖਾਦੀਂ ਹੈ, ਇਸ ਲਈ ਅਸੀਂ ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਰੇਤ ਮਾਫੀਆਂ ਨਾਲ ਲੜਨ ਲਈ ਇਕੱਠੇ ਹੋ ਰਹੇ ਹਾਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: