Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Sikh Political Prisoners Bandi Singh

ਬੰਦੀ ਸਿੰਘਾਂ ਦੀ ਰਿਹਾਈ ਲਈ 2 ਅਕਤੂਬਰ ਦੇ ਮਾਰਚ ਵਿੱਚ ਪੰਜਾਬੀਆਂ ਨੂੰ ਸ਼ਾਮਲ ਹੋਣ ਦੀ ਅਪੀਲ: ਮਿਸਲ ਸਤਲੁਜ

ਬੰਦੀ ਸਿੰਘਾਂ ਦੀ ਰਿਹਾਈ ਲਈ 2 ਅਕਤੂਬਰ ਦੇ ਮਾਰਚ ਵਿੱਚ ਪੰਜਾਬੀਆਂ ਨੂੰ ਸ਼ਾਮਲ ਹੋਣ ਦੀ ਅਪੀਲ: ਮਿਸਲ ਸਤਲੁਜ

ਮੋਹਾਲੀ: ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾ ਰਹੇ ‘ਬੰਦੀ ਸਿੰਘ ਰਿਹਾਈ ਮਾਰਚ’ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਜਾਰੀ ਬਿਆਨ ‘ਚ ਸ. ਬਰਾੜ ਨੇ ਕਿਹਾ ਕਿ ਮਿਸਲ ਸਤਲੁਜ ਪਾਰਟੀ ਇਸ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਸਰਗਰਮੀ ਨਾਲ ਭਾਗ ਲਵੇਗੀ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਲੰਮੇ ਸਮੇਂ ਤੋਂ ਵਿਚਾਰ ਅਧੀਨ ਹੈ ਅਤੇ ਇਸ ਸਬੰਧੀ ਸਰਕਾਰਾਂ ਨੂੰ ਕਾਨੂੰਨੀ, ਸੰਵਿਧਾਨਕ ਅਤੇ ਮਨੁੱਖੀ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਸੰਵੇਦਨਸ਼ੀਲਤਾ ਨਾਲ ਫ਼ੈਸਲੇ ਕਰਨੇ ਚਾਹੀਦੇ ਹਨ। ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਵਿੱਚ ਹੋ ਰਹੀ ਦੇਰੀ ਨਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਇਸ ਮਾਰਚ ਦਾ ਮੁੱਖ ਉਦੇਸ਼ ਲੋਕਾਂ ਅਤੇ ਸਰਕਾਰ ਦਾ ਧਿਆਨ ਇਸ ਅਹਿਮ ਮੁੱਦੇ ਵੱਲ ਕੇਂਦਰਿਤ ਕਰਨਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਜਨਤਕ ਜਾਗਰੂਕਤਾ ਪੈਦਾ ਕਰਨਾ ਹੈ।

Ajaypal Singh Brar Misl Satluj
ਮਿਸਲ ਸਤਲੁਜ ਦੇ ਪ੍ਰਧਾਨ ਸ. ਅਜੇਪਾਲ ਸਿੰਘ ਬਰਾੜ

ਸਰਦਾਰ ਬਰਾੜ ਨੇ ਦੱਸਿਆ ਕਿ ਮਾਰਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ, ਧਾਰਮਿਕ ਸੰਸਥਾਵਾਂ ਅਤੇ ਸੰਗਤਾਂ ਵੱਲੋਂ ਸ਼ਮੂਲੀਅਤ ਕੀਤੇ ਜਾਣ ਦੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਪਾਰਟੀ ਦੇ ਵਾਲੰਟੀਅਰਾਂ ਵੱਲੋਂ ਮਾਰਚ ਸਬੰਧੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਤਾਂ ਨਾਲ ਸੰਪਰਕ ਕਰਨ ਦਾ ਕਾਰਜ ਲਗਾਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਰਚ ਵਿੱਚ ਸ਼ਾਂਤਮਈ ਅਤੇ ਅਨੁਸ਼ਾਸਿਤ ਢੰਗ ਨਾਲ ਸ਼ਾਮਲ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਮਜ਼ਬੂਤ ਕਰਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨੀਆ ਸਰਕਾਰ ’ਤੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਨੂੰ ਨਸਲੀ ਅਤੇ ਧਾਰਮਿਕ ਨਫ਼ਰਤ ਦੇ ਆਮ ਅੰਕੜਿਆਂ ਵਿੱਚ ਲੁਕਾਉਣ ਦਾ ਦੋਸ਼ ਲਾਇਆ ਹੈ। ਲਿਵਰਪੂਲ ਵਿੱਚ ਲੇਬਰ ਪਾਰਟੀ ਦੀ
ਦਲ ਖ਼ਾਲਸਾ ਨੇ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ, ਅਟਾਰੀ-ਵਾਹਗਾ ਰਾਹੀਂ ਵਪਾਰ ਬਹਾਲ ਕਰਨ ਅਤੇ ਵਿਦੇਸ਼ਾਂ ਵਿੱਚ ਸਿੱਖ ਸਿਆਸੀ ਕਾਰਕੁਨਾਂ ਨੂੰ ਨਿਸ਼ਾਨਾ ਬਣਾਏ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਬਾਬਾ ਫਰੀਦ ਆਗਮ ਪੁਰਬ ਮੌਕੇ ਮਿਸਲ ਸਤਲੁਜ ਵੱਲੋਂ ਫਰੀਦਕੋਟ ਵਿਖੇ ਤੀਜਾ ਸਰਦਾਰ ਚੜ੍ਹਤ ਸਿੰਘ ਨਿਸ਼ਾਨੇਬਾਜ਼ੀ ਕੱਪ ਕਰਵਾਇਆ ਗਿਆ। ਇਸ ਵਿੱਚ ਵੱਖ-ਵੱਖ ਸੂਬਿਆਂ ਦੇ ਨਿਸ਼ਾਨੇਬਾਜ਼ਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: