December 2, 2015 | By ਸਿੱਖ ਸਿਆਸਤ ਬਿਊਰੋ
ਲੁਧਿਆਣਾ (1 ਦਸੰਬਰ, 2015): ਬੰਦੀ ਸਿੰਘਾਂ ਦੀ ਰਿਹਾਈ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਬਾਪੂ ਸੂਰਤ ਸਿੰਘ ਜੋ ਕਿ ਸਥਾਨਕ ਦਿਆਨੰਦ ਹਸਪਤਾਲ ਵਿਚ ਜੇਰੇ ਇਲਾਜ ਸਨ, ਨੂੰ ਅੱਜ ਦੇਰ ਸ਼ਾਮ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ ।
ਬਾਪੂ ਸੂਰਤ ਸਿੰਘ ਖਾਲਸਾ ਜੋ ਕਿ ਪਿਛਲੇ ਕਾਫੀ ਸਮੇਂ ਤੋਂ ਹਸਪਤਾਲ ਵਿਚ ਦਾਖ਼ਲ ਸਨ, ਨੂੰ ਕੱਲ੍ਹ ਡਾਕਟਰਾਂ ਨੇ ਪਾਈਪ ਰਾਹੀਂ ਖੁਰਾਕ ਦੇਣੀ ਬੰਦ ਕਰ ਦਿੱਤੀ ਸੀ, ਜਿਸ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ, ਪਰ ਅਚਾਨਕ ਹੀ ਸ਼ਾਮ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਨੂੰ ਐਬੂਲੈਂਸ ਪਾ ਕੇ ਪਿੰਡ ਹਸਨਪੁਰ ਉਨ੍ਹਾਂ ਦੇ ਘਰ ਲਿਆ ਕੇ ਛੱਡ ਦਿੱਤਾ ।
ਬਾਪੂ ਸੂਰਤ ਸਿੰਘ ਖਾਲਸਾ ਦੇ ਸਪੁੱਤਰ ਰਵਿੰਦਰਪਾਲ ਸਿੰਘ ਗੋਗੀ ਨੇ ਦੱਸਿਆ ਕਿ ਦੇਰ ਸ਼ਾਮ ਡਾਕਟਰਾਂ ਨੇ ਛੁੱਟੀ ਦੇ ਦਿੱਤੀ ਸੀ ਅਤੇ ਇਸ ਦੌਰਾਨ ਤਹਿਸੀਲਦਾਰ ਗੁਰਜਿੰਦਰ ਸਿੰਘ ਬੈਨੀਪਾਲ ਸਮੇਤ ਦੋ ਪੁਲਿਸ ਇੰਸਪੈਕਟਰਾਂ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਉਨ੍ਹਾਂ ਨੂੰ ਹਸਨਪੁਰ ਸਥਿਤ ਰਿਹਾਇਸ਼ ਵਿਖੇ ਛੱਡ ਗਈ ਹੈ ।
Related Topics: Bapu Surat Singh Khalsa