November 1, 2015 | By ਸਿੱਖ ਸਿਆਸਤ ਬਿਊਰੋ
ਲੁਧਿਆਣਾ (31 ਅਕਤੂਬਰ, 2015): ਸਿੱਖ ਸਿਆਸੀ ਨਜ਼ਰਬੰਦਾਂ ਲਈ ਦੀ ਰਿਹਾਈ ਲਈ ਸੰਘਰਸ਼ਸ਼ੀਲ ਬਾਬਾ ਸੂਰਤ ਸਿੰਘ ਦੀ ਹਾਲਤ ਗੰਭੀਰ ਹੋਣ ਕਰਕੇ ਅੱਜ ਸਵੇਰੇ ਮੁੜ ਦਿਆਨੰਦ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦੀ ਹਾਲਾਤ ਗੰਭੀਰ ਦੱਸੀ ਜਾਂਦੀ ਹੈ ।
ਜਾਣਕਾਰੀ ਅਨੁਸਾਰ ਬਾਪੂ ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਤੇ ਹੋਰ ਅਧਿਕਾਰੀ ਅੱਜ ਉਨ੍ਹਾਂ ਦੀ ਰਿਹਾਇਸ਼ ‘ਤੇ ਗਏ ਸਨ, ਜਿਥੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣ ਦਾ ਇਹ ਫੈਸਲਾ ਲਿਆ । ਅੱਜ ਸਵੇਰੇ 11 ਵਜੇ ਦੇ ਕਰੀਬ ਬਾਪੂ ਖਲਾਸਾ ਨੂੰ ਦਿਆਨੰਦ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਆਈ.ਸੀ.ਯੂ. ਵਿਚ ਰੱਖਿਆ ਗਿਆ ਤੇ ਕਿਸੇ ਵੀ ਵਿਅਕਤੀ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ ।
ਡਾਕਟਰ ਉਨ੍ਹਾਂ ਦੀ ਸਿਹਤ ‘ਤੇ ਪੂਰੀ ਤਰ੍ਹਾਂ ਨਾਲ ਨਜ਼ਰ ਰੱਖ ਰਹੇ ਹਨ । ਬਾਪੂ ਖਾਲਸਾ ਦੇ ਹਸਪਤਾਲ ‘ਚ ਦਾਖਲ ਹੋਣ ਦੀ ਸੂਚਨਾ ਮਿਲਣ ‘ਤੇ ਭਾਰੀ ਗਿਣਤੀ ਵਿਚ ਉਨ੍ਹਾਂ ਦੇ ਸਮਰਥਕ ਮੌਕੇ ‘ਤੇ ਪਹੰੁਚੇ । ਪੁਲਿਸ ਵੱਲੋਂ ਬਾਪੂ ਖਾਲਸਾ ਦੇ ਦਾਖਲ ਹੋਣ ਤੋਂ ਬਾਅਦ ਪੁਲਿਸ ਵੱਲੋਂ ਹਸਪਤਾਲ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕੀਤਾ ਗਿਆ ਹੈ ।
Related Topics: Bapu Surat Singh Khalsa