ਸਿੱਖ ਖਬਰਾਂ

ਬਾਪੂ ਸੂਰਤ ਸਿੰਘ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿੱਚ ਪਿੰਡ ਹਸਨਪਰ ਪਹੁੰਚਾਇਆ ਗਿਆ

June 24, 2015 | By

ਚੰਡੀਗੜ੍ਹ (23 ਮਈ, 2015): ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਨੂੰ ਕੱਲ ਸ਼ਾਮੀ ਪੀਜੀਆਈ ਚੰਡੀਗੜ੍ਹ ਤੋਂ ਛੁੱਟੀ ਦੇ ਦਿੱਤੀ ਗਈ।ਇਸ ਮਹੀਨੇ ਪੁਲਿਸ ਨੇ ਉਨ੍ਹਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ, ਜਿੱਥੋਂ ਉਨ੍ਹਾਂ ਦੀ ਵਿਗੜਦੀ ਸਿਹਤ ਦੇ ਮੱਦੇਨਜ਼ਰ 18 ਜੂਨ ਨੂੰ ਪੀਜੀਆਈ ਚੰਡੀਗੜ੍ਹ ਭੇਜ ਦਿੱਤਾ ਗਿਆ ਸੀ।

ਬਾਪੂ ਸੂਰਤ ਸਿੰਘ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿੱਚ ਪਿੰਡ ਹਸਨਪਰ ਪਹੁੰਚਾਇਆ ਗਿਆ

ਬਾਪੂ ਸੂਰਤ ਸਿੰਘ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿੱਚ ਪਿੰਡ ਹਸਨਪਰ ਪਹੁੰਚਾਇਆ ਗਿਆ

ਪੀਜੀਆਈ ਦੇ ਡਾਕਟਰਾਂ ਅਨੁਸਾਰ ਬਾਪੂ ਸੂਰਤ ਸਿੰਘ ਦੀ ਹਾਲਤ ਸਥਿਰ ਹੋਣ ਕਰਕੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਹੈ।
ਪੀਜੀਆਈ ਦੀ ਪੁਲਿਸ ਚੌਕੀ ਦੇ ਮੁਲਾਜ਼ਮਾਂ ਅਨੁਸਾਰ ਬਾਪੂ ਸੂਰਤ ਸਿੰਘ ਨੂੰ ਪੁਲਿਸ ਦੀ ਨਿਗਰਾਨੀ ਵਿੱਚ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੇ ਪਿੰਡ ਹਸਨਪੂਰ ਲੈ ਗਿਆ ਹੈ।

ਜਗਰਾਉਂ ਦੇ ਐੱਸ. ਐੱਸ. ਪੀ ਰਵਚਰਨ ਸਿੰਘ ਬਰਾੜ ਜੋ ਕਿ ਬਾਪੂ ਸੂਰਤ ਸਿੰਘ ਨੂੰ ਫਿੰਡ ਹਸਨਪੁਰ ਲਿਜਾਣ ਵਾਲੀ ਪੁਲਿਸ ਪਾਰਟੀ ਦੀ ਅਗਾਵਈ ਕਰ ਰਹੇ ਸਨ, ਨੇ ਦੱਸਿਆ ਕਿ ਪੀਜੀਆਈ ਦੇ ਡਾਕਟਰਾਂ ਅਨੁਸਾਰ ਖਾਣਾ ਨਾ ਖਾਣ ਕਰਕੇ ਉਨ੍ਹਾਂ ਦੀ ਸਿਹਤ ਕਾਫੀ ਕਮਜੋਰ ਹੈ ਅਤੇ ਉਨ੍ਹਾਂ ਨੂੰ ਖਾਣਾ ਖੁਆਉਣ ਦੀ ਜਰੂਰਤ ਹੈ।

ਬੰਦੀ ਸਿੰਘ ਸੰਘਰਸ਼ ਕਮੇਟੀ ਦੇ ਆਗੂ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਬੰਦੀ ਸਿੰਘਾਂ ਦੀ ਰਿਹਾਈ ਤੱਕ ਭੁੱਖ ਹੜਤਾਲ ‘ਤੇ ਦ੍ਰਿੜ ਹਨ ਅਤੇ ਉਨ੍ਹਾਂ ਨੇ ਡਾਕਟਰਾਂ ਨੂੰ ਸਾਫ ਸ਼ਬਦਾਂ ਵਿੱਚ ਕਹਿ ਦਿੱਤਾ ਸੀ ਕਿ ਉਹ ਕੂਝ ਵੀ ਨਹੀਂ ਲੈਣਗੇ।

ਉਨ੍ਹਾਂ ਨੇ ਦੱਸਿਆ ਕਿ ਬਾਪੂ ਸੂਰਤ ਸਿੰਘ ਨੇ ਦੱਸਿਆ ਕਿ ਬਾਪੂ ਸੂਰਤ ਸਿੰਘ ਨੇ ਐਲਾਨ ਕੀਤਾ ਕਿ ਡਾਕਟਰੀ ਸਹਾਇਤਾ ਲਈ ਸੰਘਰਸ਼ ਕਮੇਟੀ ਦੈ ਫੈਸਲੇ ਅਨੁਸਾਰ ਚੱਲਣਗੇ। ਸੰਘਰਸ਼ ਕਮੇਟੀ ਨੇ ਡਾਕਟਰੀ ਸਹਾਇਤਾ ਨਾ ਲੈਣ ਦਾ ਫੈਸਲਾ ਕੀਤਾ ਅਤੇ ਇਸਤੋਂ ਥੋੜੀ ਦੇਰ ਬਾਅਦ ਹੀ ਉਨ੍ਹਾਂ ਨੂੰ ਪੀਜੀਆਈ ਤੋਂ ਪਿੰਡ ਸਹਨਪੁਰ ਪਹੁੰਚਾ ਦਿੱਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: