ਮੁੱਲਾਂਪੁਰ ਦਾਖਾਂ (19 ਮਈ, 2015): ਸਜ਼ਾ ਪੁਰੀ ਕਰਨ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੱਖ ਹੜਤਾਲ ‘ਤੇ ਚੱਲ ਰਹੇ ਬਾਪੂ ਸੂਰਤ ਸਿੰਘ ਦੇ ਘਰ ਅਤੇ ਪਿੰਡ ਨੂੰ ਅਰਧ ਸੁਰੱਖਿਆ ਦਸਤਿਆਂ ਅਤੇ ਪੰਜਾਬ ਪੁਲਿਸ ਵੱਲੋਂ ਪੂਰੀ ਤਰਾਂ ਘੇਰੇ ਵਿੱਚ ਲੈ ਲਿਆ ਅਤੇ ਪਿੰਡ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ‘ਤੇ ਸਖਤ ਪਹਿਰਾ ਲਾ ਦਿੱਤਾ ਹੈ ਅਤੇ ਕਿਸੇ ਨੂੰ ਪਿੰਡ ਵਿੱਚ ਵੜਨ ਨਹੀਂ ਦਿੱਤਾ ਜਾ ਰਿਹਾ।
ਬਾਪੂ ਸੂਰਤ ਸਿੰਘ ਖਾਲਸਾ ਵੱਲੌ ਆਰੰਭੇ ਸੰਘਰਸ਼ ਦੀ ਹਮਾਇਤੀ ਅਤੇ ਸ਼ੰਘਰਸ਼ ਦੇ ਦੇਖ ਰੇਖ ਕਰ ਰਹੀ ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਹੋਰ ਪੰਥਕ ਜੱਥੇਬੰਦੀਆਂ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਦੇ ਵਿਸ਼ਾਲ ਰੋਸ ਮਾਰਚ ਫਰੀਦਕੋਟ , ਕਪੂਰਥਲਾ , ਅਜਨਾਲਾ , ਲੁਧਿਆਣਾ , ਕਾਲਾ ਸੰਘਿਆ ਆਦਿ ਅਤੇ ਹੋਰ ਅਨੇਕਾ ਥਾਵਾ ਤੋ ਹਸਨਪੁਰ ਆਉਣੇ ਸਨ, ਪਰ ਪੁਲਿਸ ਨੇ ਮਾਰਚਾਂ ਦੀ ਅਗਵਾਈ ਕਰਨ ਵਾਲੇ ਸਿੱਖ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਵਧੇਰੇ ਵਿਸਤਾਰ ਲਈ ਵੇਖੋ:
ਪੁਲਿਸ ਵੱਲੋ ਪੰਜਾਬ ਭਰ ਵਿੱਚੋ ਸੰਘਰਸ਼ ਕਮੇਟੀ ਮੈਬਰਾ ਅਤੇ ਹੋਰ ਪੰਥਕ ਜੱਥੇਬੰਧੀਆਂ ਦੇ ਆਗੂਆਂ ਦੇ ਘਰ ਛਾਪੇਮਾਰੀ ਕਰਕੇ ਵੱਡੀ ਗਿਣਤੀ ਵਿੱਚ ਗ੍ਰਿਫਤਾਰ ਕੀਤ ਗਿਆ ਹੈ।
ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਆਗੂਆਂ ਵਿੱਚ ਭਾਈ ਗੁਰਦੀਪ ਸਿੰਘ ਬਠਿੰਡਾ ਭਾਈ ਮੋਹਕਮ ਸਿੰਘ ਪ੍ਰਧਾਨ ਯੂਨਾਈਟਿਡ ਅਕਾਲੀ ਦਲ ਭਾਈ ਵੱਸਣ ਸਿੰਘ ਜੱਫਰਵਾਲ ਯੂਨਾਈਟਿਡ ਅਕਾਲੀ ਦਲ , ਭਾਈ ਅਮਰੀਕ ਸਿੰਘ ਅਜਨਾਲਾ ,ਭਾਈ ਕੁਲਬੀਰ ਸਿੰਘ ਬੜਾ ਪਿੰਡ, ਮੈਂਬਰ ਸ਼੍ਰੋਮਣੀ ਕਮੇਟੀ, ਐਡਵੋਕੇਟ ਹਰਪਾਲ ਸਿੰਘ ਚੀਮਾ, ਫੈਡਰੇਸ਼ਨ ਆਗੂ ਭਾਈ ਕਰਨੈਲ ਸਿੰਘ ਪੀਰ ਮੁਹੰਮਦ, , ਸ ਗੁਰਮੁੱਖ ਸਿੰਘ ਸੰਧੂ, ਜਸਬੀਰ ਸਿੰਘ ਖਡੂਰ,ਦਲੇਰ ਸਿੰਘ ਡੋਡ, ਭਾਈ ਸੂਬਾ ਸਿੰਘ, ਬਾਬਾ ਅਵਤਾਰ ਸਿੰਘ ਸਾਧਾਵਾਲਾ ਫਰੀਦਕੋਟ, ਭਾਈ ਮਨਜਿੰਦਰ ਸਿੰਘ ਗਿਆਸਪੁਰਾ ਲੁਧਿਆਣਾ ਆਦਿ ਸ਼ਾਮਲ ਹਨ।