Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੀ.ਸੀ. ਵਿਧਾਨ ਸਭਾ ਵਿੱਚ 1984 ਦੇ ਸਿੱਖ ਕਤਲੇਆਮ ਨੂੰ ‘ਨਸਲਕੁਸ਼ੀ’ ਵਜੋਂ ਮਾਨਤਾ ਦੇਣ ਲਈ ਮਤਾ ਪੇਸ਼

ਬੀ.ਸੀ. ਵਿਧਾਨ ਸਭਾ ਵਿੱਚ 1984 ਦੇ ਸਿੱਖ ਕਤਲੇਆਮ ਨੂੰ ‘ਨਸਲਕੁਸ਼ੀ’ ਵਜੋਂ ਮਾਨਤਾ ਦੇਣ ਲਈ ਮਤਾ ਪੇਸ਼

ਵਿਕਟੋਰੀਆ, ਬੀ.ਸੀ. — ਸਰੀ ਨਾਰਥ ਤੋਂ ਬੀਸੀ ਕੰਜ਼ਰਵੇਟਿਵ ਪਾਰਟੀ ਦੇ ਐਮ.ਐਲ.ਏ ਮਨਦੀਪ ਧਾਲੀਵਾਲ ਨੇ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਵਿੱਚ ਇੱਕ ਤਜਵੀਜ਼ ਮਤਾ (ਐਮ 213) ਪੇਸ਼ ਕਰਨ ਲਈ ਨੋਟਿਸ ਦਿੱਤਾ ਹੈ। ਇਸ ਮੋਸ਼ਨ (ਤਜਵੀਜ਼ ਮਤੇ) ਵਿੱਚ ਬ੍ਰਿਟਿਸ਼ ਕੋਲੰਬੀਆ ਵੱਲੋਂ 1984 ਦੇ ਸਿੱਖ ਕਤਲੇਆਮ ਨੂੰ ਸਰਕਾਰੀ ਤੌਰ ‘ਤੇ ‘ਨਸਲਕੁਸ਼ੀ’ ਵਜੋਂ ਮਾਨਤਾ ਦੇਣ ਦੀ ਮੰਗ ਕੀਤੀ ਗਈ ਹੈ।

ਵਿਧਾਨ ਸਭਾ, ਬ੍ਰਿਟਿਸ਼ ਕੋਲੰਬੀਆ

ਇਸ ਵਿੱਚ 1984 ਦੌਰਾਨ ਇੰਡੀਆ ਭਰ ਵਿੱਚ ਸਿੱਖਾਂ ਖਿਲਾਫ ਹੋਈ ਵਿਆਪਕ ਤੇ ਵਿਓਂਤਬੱਧ ਸਰਕਾਰੀ ਹਿੰਸਾ ਦੇ ਤੱਥ ਨੂੰ ਮੰਨਿਆ ਗਿਆ ਹੈ, ਜਿਸ ਵਿੱਚ ਵੱਡੇ ਪੱਧਰ ‘ਤੇ ਸਿੱਖਾਂ ਨੂੰ ਕਤਲ ਕਰ ਦਿੱਤਾ ਗਿਆ ਸੀ, ਸਿੱਖ ਪਰਿਵਾਰਾਂ ਨੂੰ ਮਿੱਥ ਕੇ ਬੇਰਹਿਮ ਜ਼ੁਰਮਾਂ ਦਾ ਨਿਸ਼ਾਨਾ ਬਣਾਇਆ ਗਿਆ ਅਤੇ ਘਰਾਂ, ਕਾਰੋਬਾਰਾਂ ਅਤੇ ਗੁਰਦੁਆਰਿਆਂ ਦੀ ਤਬਾਹੀ ਕੀਤੀ ਗਈ ਸੀ। ਮਤੇ ਵਿੱਚ ਨਸਲਕੁਸ਼ੀ ਵਿਚੋਂ ਜਿੰਦਾ ਬਚਣ ਵਾਲਿਆਂ ਅਤੇ ਉਹਨਾ ਦੇ ਪਰਿਵਾਰਾਂ ਵੱਲੋਂ ਪੀੜ੍ਹੀ-ਦਰ-ਪੀੜ੍ਹੀ ਸਹੇ ਜਾ ਰਹੇ ਮਨੋਵਿਗਿਆਨਕ ਸਦਮੇ ਅਤੇ ਦੁੱਖ ਨੂੰ ਵੀ ਉਜਾਗਰ ਕੀਤਾ ਗਿਆ ਹੈ।

ਮਨਦੀਪ ਧਾਲੀਵਾਲ (ਐਮ.ਐਲ.ਏ)

ਮਨਦੀਪ ਧਾਲੀਵਾਲ ਨੇ ਬੁੱਧਵਾਰ (20 ਮਈ) ਨੂੰ ਕਿਹਾ, “ਇਹ ਪ੍ਰਸਤਾਵ ਮਾਨਤਾ ਦੇਣ, ਯਾਦ ਰੱਖਣ ਅਤੇ ਉਸ ਭਾਈਚਾਰੇ ਨਾਲ ਖੜ੍ਹੇ ਹੋਣ ਬਾਰੇ ਹੈ, ਜੋ ਕਿ ਅੱਜ ਵੀ 1984 ਦੇ ਦਰਦ ਅਤੇ ਸਦਮੇ ਨੂੰ ਝੱਲ ਰਿਹਾ ਹੈ। ਬ੍ਰਿਟਿਸ਼ ਕੋਲੰਬੀਆ ਸਿੱਖ ਭਾਈਚਾਰੇ ਦਾ ਘਰ ਹੈ। ਸਿੱਖ ਭਾਈਚਾਰੇ ਨੇ ਸਾਡੇ ਸੂਬੇ ਦੀ ਸਮਾਜਿਕ, ਸੱਭਿਆਚਾਰਕ, ਆਰਥਿਕ ਜ਼ਿੰਦਗੀ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਦਾ ਇਤਿਹਾਸ, ਉਨ੍ਹਾਂ ਦਾ ਦੁੱਖ ਅਤੇ ਉਨ੍ਹਾਂ ਦੀਆਂ ਆਵਾਜ਼ਾਂ ਨੂੰ ਇੱਜ਼ਤ ਅਤੇ ਸਨਮਾਨ ਨਾਲ ਸਵੀਕਾਰਿਆ ਜਾਣਾ ਚਾਹੀਦਾ ਹੈ।”

1984 ਦੇ ਸਿੱਖ ਕਤਲੇਆਮ ਨੂੰ ‘ਨਸਲਕੁਸ਼ੀ’ ਵਜੋਂ ਮਾਨਤਾ ਦੇਣ ਲਈ ਮਤਾ ਪੇਸ਼

ਵੀਰਵਾਰ, 21 ਮਈ ਦੇ ਨੋਟਿਸ ਆਫ ਮੋਸ਼ਨਜ ਦੇ ਅਨੁਸਾਰ, ਇਹ ਮਤਾ ਵਿਧਾਨ ਸਭਾ ਨੂੰ ਹੋਕਾ ਦਿੰਦਾ ਹੈ ਕਿ 1984 ਦੀਆਂ ਘਟਨਾਵਾਂ ਵਿੱਚ ਮਾਰੇ ਗਏ ਲੋਕਾਂ, ਬਚੇ ਹੋਏ ਪਰਿਵਾਰਾਂ ਅਤੇ ਉਨ੍ਹਾਂ ਸਾਰਿਆਂ ਨੂੰ ਸਨਮਾਨ ਦਿੱਤਾ ਜਾਵੇ ਜਿਨ੍ਹਾਂ ਦੀ ਜ਼ਿੰਦਗੀ ਹਮੇਸ਼ਾਂ ਲਈ ਬਦਲ ਗਈ। ਇਸ ਤੋਂ ਇਲਾਵਾ, ਪ੍ਰਸਤਾਵ ਵਿੱਚ ਸਿੱਖ-ਵਿਰੋਧੀ ਨਫਰਤ ਅਤੇ ਨਸਲਕੁਸ਼ੀ ਤੋਂ ਮੁਨਕਰ ਹੋਣ ਵਰਗੀਆਂ ਕਾਰਵਾਈਆਂ ਦਾ ਟਾਕਰਾ ਕਰਨ ਲਈ ਸਿੱਖਿਆ ਅਤੇ ਜਾਗਰੂਕਤਾ ਦੀ ਅਹਿਮੀਅਤ ‘ਤੇ ਜ਼ੋਰ ਦਿੱਤਾ ਗਿਆ ਹੈ।

BC MLA Mandeep Dhaliwal Moves Motion to Recognize 1984 Sikh Genocide

ਜ਼ਿਕਰਯੋਗ ਹੈ ਕਿ ਕੈਨੇਡਾ ਦੇ ਸੂਬੇ ਓਂਟਾਰੀਓ ਦੀ ਵਿਧਾਨ ਸਭਾ ਪਹਿਲਾਂ ਹੀ 1984 ਦੇ ਘੱਲੂਘਾਰੇ ਨੂੰ ‘ਸਿੱਖ ਨਸਲਕੁਸ਼ੀ’ ਵਜੋਂ ਮਾਨਤਾ ਦੇਣ ਵਾਲਾ ਮਤਾ ਪਾਸ ਕਰ ਚੁੱਕੀ ਹੈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿੱਚ ਬੀ.ਸੀ. ਵਿਧਾਨ ਸਭਾ ਵਿੱਚ ਇਸ ਮਤੇ ਦੀ ਹਿਮਾਇਤ ਕੌਣ-ਕੌਣ ਕਰਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: