ਸਿੱਖ ਖਬਰਾਂ

ਲੁਧਿਆਣੇ ਦੇ ਪਿੰਡ ਦਾਦ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਦੋਸ਼ੀ ਗ੍ਰਿਫਤਾਰ

February 13, 2019 | By

ਚੰਡੀਗੜ੍ਹ: ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਾਲਮ ਵਿਹਾਰ ਕਲੋਨੀ,ਪਿੰਡ ਦਾਦ, ਪੱਖੋਵਾਲ ਸੜਕ ਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਇੱਕ ਬੰਦੇ ਨੂੰ ਪੁਲਸ ਨੇ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਦਰ ਦੇ ਥਾਣੇਦਾਰ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਬੇਅਦਬੀ ਦੇ ਦੋਸ਼ੀ ਦੀ ਸ਼ਨਾਖਤ ਗੁਰਿੰਦਰ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਪਾਲਮ ਵਿਹਾਰ ਵਜੋਂ ਹੋਈ ਹੈ। ਪੁਲਸ ਨੇ ਉਸ ਖਿਲਾਫ ਧਾਰਾ 295-ਏ ਅਧੀਨ ਪਰਚਾ ਦਰਜ ਕੀਤਾ ਗਿਆ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਦੋਸ਼ੀ ਗੁਰਿੰਦਰ ਸਿੰਘ ਪੁਲਸ ਟੋਲੇ ਨਾਲ। ਤਸਵੀਰ – ਰੋਜ਼ਾਨਾ ਅਜੀਤ

ਗੁਰਿੰਦਰ ਸਿੰਘ 12 ਫਰਵਰੀ ਨੂੰ ਗੁਰਦੁਆਰਾ ਸਾਹਿਬ ਆਇਆਂ ਤੇ ਦਰਬਾਰ ਹਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਕੁਝ ਚਿਰ ਮਗਰੋਂ ਜਦੋਂ ਗੁਰਦੁਆਰਾ ਸਾਹਿਬ ਵਿਖੇ ਸੰਗਤ ਨੂੰ ਪਤਾ ਲੱਗਿਆ ਤਾਂ ਉਹਨਾਂ ਗ੍ਰੰਥੀ ਸਿੰਘ ਭਾਈ ਜਲ ਸਿੰਘ ਨੂੰ ਦੱਸਿਆ, ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁਲਸ ਨਾਲ ਗੁਰਦੁਆਰਾ ਸਾਹਿਬ ‘ਚ ਲੱਗੇ ਕੈਮਰੇ ਚੈੱਕ ਕੀਤੇ ਅਤੇ ਦੋਸ਼ੀ ਦੀ ਸ਼ਨਾਖਤ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਪੁਲਸ ਮੁਲਾਜ਼ਮ ਸੁਖਦਿਆਲ ਸਿੰਘ ਨੇ ਦੱਸਿਆ ਕਿ ਗੁਰਿੰਦਰ ਸਿੰਘ ਜੋ ਕਿ ਫੋਟੋ ਸਟੇਟ ਦਾ ਕੰਮ ਕਰਦਾ ਹੈ, ਅਤੇ ਦੋ ਸਾਲ ਪਹਿਲਾਂ ਉਸ ਨੂੰਆਸਟ੍ਰੇਲੀਆਈ ਸਰਕਾਰ ਵਲੋਂ ਭਾਰਤ ਵਾਪਸ ਭੇਜ ਦਿੱਤਾ ਗਿਆ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,