ਚੰਡੀਗੜ੍ਹ: ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਵੀਰਵਾਰ ਨੂੰ ਤਿੰਨ ਤਖ਼ਤਾਂ ਦੇ ਕਾਰਜਕਾਰੀ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ ਨੇ ਪੰਜਾਬ ਸਰਕਾਰ ਨੂੰ ਇਕ ਮਹੀਨੇ ਦਾ ਸਮਾਂ ਦਿੱਤਾ ਕਿ ਉਹ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰੇ।
ਬਰਗਾੜੀ ਘਟਨਾ ਦੀ ਦੂਸਰੀ ਬਰਸੀ ਮੌਕੇ ਬਰਗਾੜੀ (ਫਰੀਦਕੋਟ) ਵਿਖੇ ਵੀਰਵਾਰ ਨੂੰ ਹੋਏ ਇਕੱਠ ‘ਚ ਕਾਰਜਕਾਰੀ ਜਥੇਦਾਰਾਂ ਨੇ ਪੰਜ ਮਤੇ ਪਾਸ ਕੀਤੇ ਜਿਨ੍ਹਾਂ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਯਾਦ ਕਰਵਾਇਆ ਗਿਆ ਕਿ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਉਹ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਚੋਰੀ ਹੋਏ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਬਾਰੇ, ਬਰਗਾੜੀ ‘ਚ ਹੋਈ ਬੇਅਦਬੀ ਅਤੇ ਹੋਰ ਥਾਵਾਂ ‘ਤੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣਗੇ ਅਤੇ 2015 ‘ਚ ਬਹਿਬਲ ਕਲਾਂ ਗੋਲੀਕਾਂਡ ਦੇ ਜ਼ਿੰਮੇਵਾਰਾਂ ਦੇ ਖਿਲਾਫ ਕਾਰਵਾਈ ਕਰਨਗੇ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: Beadbi Case: Acting Jathedars Sets Deadline For Amarinder Singh To Arrest The Culprits …