ਚਰਨਜੀਤ ਸ਼ਰਮਾ (ਫਾਈਲ ਫੋਟੋ)

ਖਾਸ ਖਬਰਾਂ

ਬਹਿਬਲ ਕਲਾਂ ਗੋਲੀਕਾਂਡ ਵਿਚ 10 ਪੁਲਿਸ ਅਫਸਰਾਂ ਅਤੇ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕਰਨ ਦੀ ਸਿਫਾਰਿਸ਼

By ਸਿੱਖ ਸਿਆਸਤ ਬਿਊਰੋ

August 04, 2018

ਚੰਡੀਗੜ੍ਹ: ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਸਬੰਧੀ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਆਉਣ ਤੋਂ ਬਾਅਦ ਪੰਜਾਬ ਦੇ ਗ੍ਰਹਿ ਵਿਭਾਗ ਨੇ 10 ਪੁਲਿਸ ਵਾਲਿਆਂ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ ਕਰਨ ਦੀ ਸਿਫਾਰਿਸ਼ ਕੀਤੀ ਹੈ। ਇਹਨਾਂ ਵਿਚ ਮੋਗਾ ਦਾ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਵੀ ਸ਼ਾਮਿਲ ਹੈ।

ਕਮਿਸ਼ਨ ਦੀਆਂ ਸਿਫਾਰਸ਼ਾਂ ’ਤੇ ਗ੍ਰਹਿ ਵਿਭਾਗ ਨੇ ਕੇਸ ਦਰਜ ਲਈ ਪੰਜਾਬ ਪੁਲੀਸ ਦੇ ਮੁਖੀ ਨੂੰ ਇਕ ਦਿਨ ਪਹਿਲਾਂ ਸਬੰਧਤ ਫਾਈਲ ਭੇਜ ਦਿੱਤੀ ਸੀ। ਕਮਿਸ਼ਨ ਦੀਆਂ ਸਿਫਾਰਸ਼ ਮੁਤਾਬਕ ਜਿਨ੍ਹਾਂ ਪੁਲੀਸ ਅਫਸਰਾਂ ਤੇ ਮੁਲਾਜ਼ਮਾਂ ਦੇ ਨਾਂਅ ਬਾਜਾਖਾਨਾ ਪੁਲੀਸ ਥਾਣੇ ਵਿੱਚ ਪਹਿਲਾਂ ਹੀ ਦਰਜ ਐਫ.ਆਈ.ਆਰ. ਨੰਬਰ 130 ਵਿੱਚ ਜੋੜੇ ਜਾਣੇ ਹਨ, ਉਨ੍ਹਾਂ ਵਿੱਚ ਮੋਗਾ ਜ਼ਿਲ੍ਹੇ ਦਾ ਤਤਕਾਲੀ ਐਸ.ਐਸ.ਪੀ. ਚਰਨਜੀਤ ਸ਼ਰਮਾ, ਐਸ.ਪੀ.ਬਿਕਰਮਜੀਤ ਸਿੰਘ, ਲਾਡੋਵਾਲ ਦਾ ਐਸ.ਐਸ.ਓ .ਹਰਪਾਲ ਸਿੰਘ ,ਇੰਸਪੈਕਟਰ ਪਰਦੀਪ ਸਿੰਘ, ਸਬ ਇੰਸਪੈਕਟਰ ਅਰੀਅਰਜੀਤ ਸਿੰਘ, ਹੌਲਦਾਰ ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਸਿਪਾਹੀ ਸ਼ਮਸ਼ੇਰ ਸਿੰਘ ਤੇ ਹਰਪ੍ਰੀਤ ਸਿੰਘ ਆਦਿ ਸ਼ਾਮਲ ਹਨ। ਇਨ੍ਹਾਂ ਨਾਵਾਂ ਦੀ ਚਰਚਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 30 ਜੁਲਾਈ ਨੂੰ ਕੀਤੀ ਪ੍ਰੈਸ ਕਾਨਫਰੰਸ ਵਿਚ ਕੀਤੀ ਸੀ।

ਇਸੇ ਦੌਰਾਨ ਪੀ.ਸੀ.ਐਸ.ਐਸੋਸੀਏਸ਼ਨ ਪੰਜਾਬ ਦਾ ਇੱਕ ਵਫਦ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਮਿਲਿਆ ਤੇ ਕੋਟਕਪੂਰਾ ਦੇ ਐਸ.ਡੀ.ਐਮ .ਹਰਜੀਤ ਸਿੰਘ ਸੰਧੂ ਦੀ ਗੋਲੀ ਕਾਂਡ ਵੇਲੇ ਸਥਿਤੀ ਨੂੰ ਬਿਆਨ ਕਰਦਿਆਂ ਕਾਰਵਾਈ ਨਾ ਕਰਨ ਦੀ ਅਪੀਲ ਕੀਤੀ। ਪਤਾ ਲੱਗਾ ਹੈ ਕਿ ਵਫਦ ਨੇ ਮੁੱਖ ਸਕੱਤਰ ਨੂੰ ਕਿਹਾ ਕਿ ਐੱਸ.ਡੀ.ਐੱਮ .ਨੇ ਪੁਲੀਸ ਨੂੰ ਕੇਵਲ ਹਵਾਈ ਫਾਇਰ ਕਰਨ ਦੇ ਹੁਕਮ ਦਿਤੇ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: