ਅੰਮ੍ਰਿਤਸਰ: 10 ਨਵੰਬਰ, 2015 ਨੂੰ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ‘ਚ ਚੁਣੇ ਗਏ ਤਖ਼ਤ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨੇ ਅੱਜ (13 ਨਵੰਬਰ, 2017) ਦੋ ਸਾਲਾਂ ਬਾਅਦ ਅਸਤੀਫਾ ਦੇ ਦਿੱਤਾ ਹੈ। ਮੀਡੀਆ ਨੂੰ ਸਬੰਧੋਤ ਹੁੰਦੇ ਹੋਏ ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੇ ਸਿੱਖ ਪੰਥ ਵਿਚ ਰੋਸ ਦੀ ਲਹਿਰ ਪੈਦਾ ਕੀਤੀ ਸੀ ਜਿਸਦੇ ਨਤੀਜੇ ਵਜੋਂ “ਸਰਬੱਤ ਖ਼ਾਲਸਾ” ਇਕੱਠ ਹੋਇਆ ਸੀ, ਜਿਸ ਵਿਚ ਉਨ੍ਹਾਂ ਨੂੰ ਤਖ਼ਤ ਕੇਸਗੜ੍ਹ ਸਾਹਿਬ ਦਾ ਕਾਰਜਕਾਰੀ ਥਾਪਿਆ ਲਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਉਹ ਸਿੱਖ ਸੰਗਤ ਦੀਆਂ ਆਸਾਂ ਉਮੰਗਾਂ ਨੂੰ ਪੂਰਾ ਕਰਨ ਦੇ ਸਮਰੱਥ ਨਹੀਂ ਹਨ, ਇਸ ਲਈ ਉਨ੍ਹਾਂ ਨੇ ਅਸਤੀਫਾ ਦੇਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਉਹ ਦੂਜੇ ਕਾਰਜਕਾਰੀ ਜਥੇਦਾਰਾਂ ਬਾਰੇ ਕੋਈ ਬਿਆਨ ਨਹੀਂ ਦੇਣਗੇ। ਉਨ੍ਹਾਂ ਸਿੱਖ ਸੰਗਤ ਨੂੰ ਬੇਨਤੀ ਕੀਤੀ ਕਿ ਕਿਸੇ ਹੋਰ ਕਾਬਲ ਬੰਦੇ ਨੂੰ ਜਥੇਦਾਰ ਚੁਣ ਲੈਣ।
ਦੇਖੋ ਵੀਡੀਓ: