ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਗੁ: ਪਰਮੇਸ਼ਰਦਵਾਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

ਸਿੱਖ ਖਬਰਾਂ

ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਪੁਲਿਸ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ

By ਸਿੱਖ ਸਿਆਸਤ ਬਿਊਰੋ

May 20, 2016

ਪਟਿਆਲਾ: ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਗੁ: ਪਰਮੇਸ਼ਰਦਵਾਰ, ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਪੁਲਿਸ ਸੁਰੱਖਿਆ ਦੇ ਪੇਸ਼ਕਸ਼ ਨੂੰ ਮਨਾ ਕਰ ਦਿੱਤਾ। ਜ਼ਿਕਰਯੋਗ ਹੈ ਕਿ 17 ਮਈ ਦੇ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੂੰ ਪੁਲਿਸ ਸੁਰੱਖਿਆ ਦੀ ਪੇਸ਼ਕਸ਼ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ, ਸਿਰਫ 26 ਨੂੰ ਭਾਈ ਭੁਪਿੰਦਰ  ਸਿੰਘ ਢੱਕੀਵਾਲਿਆਂ ਦੇ ਭੋਗ ’ਤੇ ਹੀ ਜਾਣਗੇ।

ਭਾਈ ਢੱਡਰੀਆਂਵਾਲਿਆਂ ਨੇ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਨੂੰ ਤਕਰੀਬਨ ਸਾਰੀ ਗੱਲ ਦੱਸ ਦਿੱਤੀ ਹੈ ਪਰ ਉਹ ਖੁਦ ਕਿਸੇ ਜਥੇਬੰਦੀ ਜਾਂ ਧੜੇ ਦਾ ਨਾਂ ਨਹੀਂ ਲੈਣਗੇ। ਕਿਉਂਕਿ ਉਹ ਭਰਾ-ਮਾਰੂ ਜੰਗ ਨਹੀਂ ਚਾਹੁੰਦੇ। ਪੁਲਿਸ ਨੇ ਜੋ ਜਾਣਕਾਰੀ ਦਿੱਤੀ ਹੈ ਉਹ ਉਸਤੋਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਪੁਲਿਸ ਪ੍ਰਸ਼ਾਸਨ ਖੁਦ ਹੀ ਸਾਰੀ ਗੱਲ ਸੰਗਤਾਂ ਸਾਹਮਣੇ ਲਿਆਏ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: