ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਵਲੋਂ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ

ਪੰਜਾਬ ਦੀ ਰਾਜਨੀਤੀ

ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਵਲੋਂ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ

By ਸਿੱਖ ਸਿਆਸਤ ਬਿਊਰੋ

May 25, 2016

ਪਟਿਆਲਾ: ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨਾਲ ਗੁਰਦੁਆਰਾ ਪਰੇਸ਼ਵਰ ਦੁਆਰ ਵਿਖੇ ਮੁਲਾਕਾਤ ਕੀਤੀ। ਕੇਜਰੀਵਾਲ ਦੇ ਨਾਲ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਆਗੂ ਸੁੱਚਾ ਸਿੰਘ ਛੋਟੇਪੁਰ, ਸੁਖਪਾਲ ਖਹਿਰਾ, ਕੰਵਰ ਸੰਧੂ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਵੀ ਸਨ।

ਇਸ ਦੌਰਾਨ ਪੱਤਕਾਰਾਂ ਅਤੇ ਆਪ ਸਮਰਥਕਾਂ ਵਿਚ ਧੱਕਾ-ਮੁੱਕੀ ਵੀ ਹੋਈ। ਕੇਜਰੀਵਾਲ ਨੇ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਅਤੇ ਬਿਨਾਂ ਕੋਈ ਸ਼ਬਦ ਬੋਲੇ ਹੀ ਉਥੋਂ ਚਲੇ ਗਏ।

ਪੰਜਾਬੀ ਦੇ ਇਕ ਪ੍ਰਮੁੱਖ ਨਿਊਜ਼ ਚੈਨਲ ਦੇ ਪੱਤਰਕਾਰ ਵਲੋਂ ਵਾਰ-ਵਾਰ ਇਹ ਕਹਿ ਕੇ ਸਵਾਲ ਪੁੱਛੇ ਗਏ ਅਤੇ ਜਵਾਬ ਦੇਣ ਲਈ ਕਿਹਾ ਗਿਆ ਕਿ ਜੇ ਪੰਜਾਬ ਵਿਚ ਸਿਆਸਤ ਕਰਨੀ ਹੈ ਤਾਂ ਸਾਡੇ ਸਵਾਲਾਂ ਦਾ ਜਵਾਬ ਦੇਣਾ ਹੀ ਪੈਣਾ ਹੈ।

ਇਸ ਦੌਰਾਨ ਪੱਤਰਕਾਰਾਂ ਵਲੋਂ ਕੱਲ੍ਹ ਦੇ ਪ੍ਰੋਗਰਾਮ ਬਾਰੇ ਪੁੱਛਣ ’ਤੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਕਿਹਾ ਕਿ ਕੱਲ ਦੇ ਪ੍ਰੋਗਰਾਮ ਬਾਰੇ ਕੱਲ੍ਹ ਹੀ ਦੱਸਾਂਗੇ। ਭਾਈ ਢੱਡਰੀਆਂਵਾਲਿਆਂ ਨੇ ਇਹ ਵੀ ਕਿਹਾ ਕਿ ਅਸੀਂ ਕਿਸੇ ਵੀ ਤਰ੍ਹਾਂ ਦੀ ਹਿੰਸਾ ਦਾ ਸਮਰਥਨ ਨਹੀਂ ਕਰਦੇ, ਕਿਸੇ ਵੀ ਤਰ੍ਹਾਂ ਦੀ ਹਿੰਸਾ ਵਿਚ ਸ਼ਾਮਲ ਬੰਦਾ ਸਾਡਾ ਸਮਰਥਕ ਨਹੀਂ ਹੋਊਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: