July 17, 2024 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ/ਚੰਡੀਗੜ੍ਹ: ਦਲ ਖ਼ਾਲਸਾ ਜਥੇਬੰਦੀ ਦੇ ਮੋਢੀ ਸਰਪ੍ਰਸਤ ਅਤੇ ਜਲਾਵਤਨ ਸਿੱਖ ਆਗੂ ਭਾਈ ਗਜਿੰਦਰ ਸਿੰਘ ਨਮਿਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਨਜਦੀਕ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਹੋਏ ਸਮਾਗਮ ਬਾਰੇ ਦਲ ਖਾਲਸਾ ਵਲੋਂ ਭੇਜੀ ਗਈ ਲਿਖਤੀ ਜਾਣਕਾਰੀ ਹੇਠਾਂ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਇੰਨ-ਬਿੰਨ ਸਾਂਝੀ ਕੀਤੀ ਜਾ ਰਹੀ ਹੈ:-
ਸ਼੍ਰੋਮਣੀ ਕਮੇਟੀ ਭਾਈ ਗਜਿੰਦਰ ਸਿੰਘ, ਭਾਈ ਹਰਦੀਪ ਸਿੰਘ ਨਿੱਝਰ ਤੇ ਭਾਈ ਪਰਮਜੀਤ ਸਿੰਘ ਪੰਜਵੜ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਏ: ਜਥੇਦਾਰ ਅਕਾਲ ਤਖ਼ਤ
ਸ਼੍ਰੋਮਣੀ ਕਮੇਟੀ ਅਤੇ ਦਲ ਖਾਲਸਾ ਵੱਲੋਂ ਜਲਾਵਤਨ ਸਿੰਘ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਜਲੀ ਸਮਾਗਮ ਆਯੋਜਤ
ਅੰਮ੍ਰਿਤਸਰ, 13 ਜੁਲਾਈ- ਦਲ ਖ਼ਾਲਸਾ ਦੇ ਮੋਢੀ ਆਗੂ ਭਾਈ ਗਜਿੰਦਰ ਸਿੰਘ ਜੋ ਬੀਤੇ ਦਿਨੀਂ ਪਾਕਿਸਤਾਨ ਅੰਦਰ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਲ ਖ਼ਾਲਸਾ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਪੰਥਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਗਜਿੰਦਰ ਸਿੰਘ ਪੰਥਕ ਸੰਘਰਸ਼ ਦੇ ਉਹ ਯੋਧੇ ਸਨ, ਜਿਨ੍ਹਾਂ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਕੌਮ ਦੇ ਲੇਖੇ ਲਾਇਆ। ਉਨ੍ਹਾਂ ਕਿਹਾ ਕਿ ਭਾਈ ਗਜਿੰਦਰ ਸਿੰਘ ਨੇ ਜਲਾਵਤਨੀ ਭਰੀ ਜ਼ਿੰਦਗੀ ਵਿਚ ਰਹਿੰਦਿਆਂ ਵੀ ਕੌਮੀ ਅਜ਼ਾਦੀ ਦੇ ਸੰਘਰਸ਼ ਪ੍ਰਤੀ ਆਪਣੀ ਦ੍ਰਿੜ੍ਹਤਾ ਤੇ ਸਮਰਪਣ ਭਾਵਨਾ ਨਾਲ ਸਮਝੌਤਾ ਨਹੀਂ ਕੀਤਾ ਅਤੇ ਉਹ ਪੰਥਕ ਸਿਧਾਂਤਾਂ ’ਤੇ ਪਹਿਰਾ ਦਿੰਦੇ ਰਹੇ। ਉਨ੍ਹਾਂ ਕਿਹਾ ਕਿ ਕੌਮ ਨੂੰ ਇਸ ਗੱਲ ਦਾ ਦੁੱਖ ਹੈ ਕਿ ਜਿਸ ਦੇਸ਼ ਵਿਚ ਅਸੀਂ ਰਹਿ ਰਹੇ ਹਾਂ, ਉਥੋਂ ਦੀਆਂ ਸਰਕਾਰਾਂ ਨੇ ਕਦੇ ਵੀ ਸਾਡੇ ਹੱਕਾਂ ਦਾ ਖ਼ਿਆਲ ਨਹੀਂ ਕੀਤਾ। 1947 ਦੀ ਦੇਸ਼ ਵੰਡ ਤੋਂ ਬਾਅਦ ਸਾਨੂੰ ਜਰਾਇਮ ਪੇਸ਼ਾ ਕਿਹਾ ਗਿਆ ਅਤੇ ਅਜ਼ਾਦ ਖਿੱਤੇ ਦਾ ਕੀਤਾ ਵਾਅਦਾ ਵੀ ਪੂਰਾ ਨਹੀਂ ਕੀਤਾ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅੱਜ ਵੀ ਸਾਡੇ ਕਈ ਸੰਘਰਸ਼ੀ ਯੋਧੇ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਜੇਲ੍ਹਾਂ ਵਿਚ ਬੰਦ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਬੇਇਨਸਾਫ਼ੀ ਅੱਜ ਵੀ ਜਾਰੀ ਹੈ ਅਤੇ ਨਵੇਂ ਬਣਾਏ ਕਾਨੂੰਨਾਂ ਤਹਿਤ ਦੇਸ਼ ਧ੍ਰੋਹ ਦਾ ਪਹਿਲਾ ਪਰਚਾ ਵੀ ਸਿੱਖ ’ਤੇ ਹੀ ਦਰਜ ਕੀਤਾ ਗਿਆ ਹੈ। ਅਜਿਹੇ ਵਰਤਾਰੇ ਕਾਰਨ ਸਿੱਖਾਂ ਅੰਦਰ ਰੋਸ ਪੈਦਾ ਹੋਣਾ ਕੁਦਰਤੀ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਗਜਿੰਦਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਲਾਵਤਨੀ ਸਿੱਖ ਯੋਧੇ ਦਾ ਖਿਤਾਬ ਦਿੱਤਾ ਗਿਆ ਹੈ, ਜਿਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਥਕ ਪ੍ਰੰਪਰਾਵਾਂ ਅਨੁਸਾਰ ਸਮਾਗਮ ਕਰਕੇ ਇਹ ਸਨਮਾਨ ਉਨ੍ਹਾਂ ਦੇ ਪਰਿਵਾਰ ਨੂੰ ਸੌਂਪਿਆ ਜਾਵੇਗਾ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਵੀ ਅਪੀਲ ਕੀਤੀ ਕਿ ਭਾਈ ਗਜਿੰਦਰ ਸਿੰਘ, ਭਾਈ ਹਰਦੀਪ ਸਿੰਘ ਨਿੱਝਰ ਤੇ ਭਾਈ ਪਰਮਜੀਤ ਸਿੰਘ ਪੰਜਵੜ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਲਈ ਕਾਰਵਾਈ ਕਰੇ। ਇਸ ਮੌਕੇ ਦਲ ਖ਼ਾਲਸਾ ਦੇ ਆਗੂ ਭਾਈ ਕੰਵਰਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਈ ਗਜਿੰਦਰ ਸਿੰਘ ਕਿਸੇ ਇਕ ਜਥੇਬੰਦੀ ਦੇ ਨਹੀਂ, ਸਗੋਂ ਸਮੁੱਚੇ ਖਾਲਸਾ ਪੰਥ ਦੇ ਸਨ ਅਤੇ ਪੰਥ ਵੱਲੋਂ ਉਨ੍ਹਾਂ ਨੂੰ ਬਹੁਤ ਸਤਿਕਾਰ ਮਿਲਿਆ। ਭਾਈ ਗਜਿੰਦਰ ਸਿੰਘ ਨੇ 53 ਸਾਲ ਸੰਘਰਸ਼ ਦੇ ਲੇਖੇ ਲਾਏ ਅਤੇ ਅਨੇਕਾਂ ਤਸ਼ੱਦਦ ਝੱਲੇ। ਉਨ੍ਹਾਂ ਭਾਈ ਗਜਿੰਦਰ ਸਿੰਘ ਦੇ ਜੀਵਨ ਬਾਰੇ ਗੱਲ ਕਰਦਿਆਂ ਉਨ੍ਹਾਂ ਨੂੰ ਸਿੱਖ ਰਹਿਤ ਮਰਯਾਦਾ ਦਾ ਪਹਿਰੇਦਾਰ ਦੱਸਿਆ। ਉਨ੍ਹਾਂ ਸਮਾਗਮ ਵਿਚ ਪਹੁੰਚੀਆਂ ਸਮੁੱਚੀਆਂ ਜਥੇਬੰਦੀਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਭਾਈ ਗਜਿੰਦਰ ਸਿੰਘ ਦੇ ਭਰਾ ਭਾਈ ਦਰਸ਼ਨ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਸਮਾਗਮ ’ਚ ਸ਼ਾਮਲ ਹੋਣ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਈ ਗਜਿੰਦਰ ਸਿੰਘ ਨੂੰ ਸ਼ਰਧਾਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਸਿੱਖ ਕੌਮ ਨੂੰ ਸਮਰਪਿਤ ਜੀਵਨ ਦੀ ਸ਼ਲਾਘਾ ਕੀਤੀ। ਐਡਵੋਕੇਟ ਧਾਮੀ ਨੇ ਭਾਈ ਗਜਿੰਦਰ ਸਿੰਘ ਨੂੰ ਦ੍ਰਿੜ੍ਹ ਸ਼ਖ਼ਸੀਅਤ ਕਰਾਰ ਦਿੰਦਿਆਂ ਆਖਿਆ ਕਿ ਕਈ ਮੁਸੀਬਤਾਂ ਦੇ ਬਾਵਜੂਦ ਵੀ ਅਟੱਲ ਰਹੇ।
ਸਮਾਗਮ ’ਚ ਜਥੇਦਾਰ ਗਿਆਨੀ ਰਘੁਬੀਰ ਸਿੰਘ, ਜਥੇਦਾਰ ਹਰਪ੍ਰੀਤ ਸਿੰਘ, ਸ. ਹਰਜਿੰਦਰ ਸਿੰਘ ਧਾਮੀ, ਹਰਪਾਲ ਸਿੰਘ ਚੀਮਾ, ਭਾਈ ਗਜਿੰਦਰ ਸਿੰਘ ਦੇ ਭਰਾ ਦਰਸ਼ਨ ਸਿੰਘ, ਭਰਜਾਈ ਤਜਿੰਦਰ ਕੌਰ, ਭਤੀਜਾ ਕੰਵਰਇੰਦਰ ਸਿੰਘ, ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਸ. ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਦਿੱਲੀ ਅਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਭਾਈ ਕੰਵਰਪਾਲ ਸਿੰਘ ਦਲ ਖ਼ਾਲਸਾ, ਸ. ਪਰਮਜੀਤ ਸਿੰਘ ਮੰਡ, ਜਗਜੀਤ ਸਿੰਘ ਬੰਟੀ, ਸੁਖਜਿੰਦਰ ਸਿੰਘ ਪ੍ਰਿੰਸ (ਚੀਫ ਖਾਲਸਾ ਦੀਵਾਨ) ਬਾਪੂ ਗੁਰਚਰਨ ਸਿੰਘ, ਬੀਬੀ ਸੰਦੀਪ ਕੌਰ ਧਰਮ ਪਤਨੀ ਸਰਬਜੀਤ ਸਿੰਘ ਮਲੋਆ ( ਐਮ.ਪੀ) ਬਲਦੀਪ ਸਿੰਘ ਰਾਮੂਵਾਲੀਆ ( ਦਿੱਲੀ ), ਪ੍ਰੋ ਜਗਮੋਹਨ ਸਿੰਘ ਲੁਧਿਆਣਾ, ਭਾਈ ਦਲਜੀਤ ਸਿੰਘ, ਭਾਈ ਲਾਲ ਸਿੰਘ, ਭਾਈ ਹਰਨੇਕ ਸਿੰਘ ਭੱਪ, ਖਾਲਸਾ ਪੰਚਾਇਤ ਰਾਜਿੰਦਰ ਸਿੰਘ, ਮਨਜੀਤ ਸਿੰਘ ਕਰਤਾਰਪੁਰ, ਜੁਝਾਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਸ. ਕਰਨੈਲ ਸਿੰਘ ਪੰਜੋਲੀ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਜਗਜੀਤ ਸਿੰਘ ਤਲਵੰਡੀ, ਸਰਬਜੀਤ ਸਿੰਘ ਘੁਮਾਣ, ਹਰਚਰਨਜੀਤ ਸਿੰਘ ਧਾਮੀ, ਜਸਬੀਰ ਸਿੰਘ ਖਡੂਰ, ਬਾਬਾ ਹਰਦੀਪ ਸਿੰਘ ਮਹਿਰਾਜ, ਜਗਜੀਤ ਸਿੰਘ ਗਾਬਾ, ਤਰਸੇਮ ਸਿੰਘ ਜਲੂਪੁਰ ਖੇੜਾ, ਸ. ਨਰੈਣ ਸਿੰਘ ਚੌੜਾ, ਹਰਨੇਕ ਸਿੰਘ ਬਲਾਚੋਰ, ਸ. ਕਰਨੈਲ ਸਿੰਘ ਪੀਰ ਮੁਹੰਮਦ, ਸ. ਜਸਕਰਨ ਸਿੰਘ ਕਾਹਨਸਿੰਘ ਵਾਲਾ, ਗੁਰਜੰਟ ਸਿੰਘ ਕੱਟੂ, ਲਖਵਿੰਦਰ ਸਿੰਘ ਨਾਰੰਗਵਾਲ, , ਸ. ਸੁਖਵਿੰਦਰ ਸਿੰਘ ਅਗਵਾਨ, ਸ. ਪਰਮਜੀਤ ਸਿੰਘ ਟਾਂਡਾ, ਗੁਰਨਾਮ ਸਿੰਘ, ਮਾਨ ਸਿੰਘ, ਸਤਬੀਰ ਸਿੰਘ, ਭਾਈ ਸੁਖਦੇਵ ਸਿੰਘ ਦਮਦਮੀ ਟਕਸਾਲ, ਭਾਈ ਮਨਜੀਤ ਸਿੰਘ ਭੋਮਾ, ਬੀਬੀ ਸੰਦੀਪ ਕੌਰ, ਬਲਜੀਤ ਸਿੰਘ ਖਾਲਸਾ,ਭਾਈ ਦਇਆ ਸਿੰਘ ਕੱਕੜ, ਭਾਈ ਸੁਖਰਾਜ ਸਿੰਘ, ਸੁਖਦੇਵ ਸਿੰਘ ਫਗਵਾੜਾ, ਭਾਈ ਹਰਪਾਲ ਸਿੰਘ ਬਲੇਰ, ਪਰਮਪਾਲ ਸਿੰਘ ਸਭਰਾ, ਗੁਰਿੰਦਰ ਸਿੰਘ ਬਾਜਵਾ, ਬਾਬਾ ਗੁਰਮੇਜ ਸਿੰਘ, ਪਰਮਜੀਤ ਸਿੰਘ ਗਾਜੀ, ਮਨਧੀਰ ਸਿੰਘ, ਜੁਗਰਾਜ ਸਿੰਘ, ਦਵਿੰਦਰ ਸਿੰਘ ਸੇਖੋਂ, ਗੁਰਵਿੰਦਰ ਸਿੰਘ ਬਠਿੰਡਾ, ਗੁਰਦੀਪ ਸਿੰਘ ਕਾਲਕਟ, ਪ੍ਰਭਜੀਤ ਸਿੰਘ, ਕੁਲਵੰਤ ਸਿੰਘ ਫੇਰੂਮਾਨ, ਡਾ ਅਰਪਾਲ ਸਿੰਘ, ਸ ਬਲਦੇਵ ਸਿੰਘ, ਜਗਜੀਤ ਸਿੰਘ ਖੋਸਾ, ਰਾਜਿੰਦਰ ਸਿੰਘ ਮੁਗਲਵਾਲ, ਬੀਬੀ ਚਰਨਜੀਤ ਕੌਰ ਮੋਗਾ, ਪ੍ਰੋ. ਬਲਜਿੰਦਰ ਸਿੰਘ, ਰਣਜੀਤ ਸਿੰਘ ਦਮਦਮੀ ਟਕਸਾਲ, ਪਲਵਿੰਦਰ ਸਿੰਘ ਤਲਵਾੜਾ, ਬੀਬੀ ਸੰਦੀਪ ਕੌਰ, ਡਾ ਜਸਵੀਰ ਕੌਰ, ਗੁਰਜਿੰਦਰ ਕੌਰ ਮੁੰਡੀ, ਪ੍ਰਿੰਸੀਪਲ ਮਨਜਿੰਦਰ ਕੌਰ, ਪ੍ਰਿੰਸੀਪਲ ਯਸ਼ਪ੍ਰੀਤ ਕੌਰ, ਕੁਲਵਿੰਦਰ ਕੌਰ ਤੁਗਲਵਾਲ, ਆਦਿ ਮੌਜੂਦ ਸਨ।
ਬੱਬਰ ਖ਼ਾਲਸਾ ਮੁਖੀ ਭਾਈ ਵਧਾਵਾ ਸਿੰਘ ਬੱਬਰ, ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਓਰਾ ,ਭਾਈ ਜਗਤਾਰ ਸਿੰਘ ਤਾਰਾ, ਅਮਰੀਕਨ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ, ਪਾਕਿਸਤਾਨ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿਖ ਫੈਡਰੇਸ਼ਨ ਯੂਕੇ ਅਤੇ ਸਿਖ ਫੈਡਰੇਸ਼ਨ ਅਮਰੀਕਾ ਵਲੋ ਲਿਖਤੀ ਸੰਦੇਸ਼ ਭੇਜ ਕੇ ਸ਼ਰਧਾਂਜਲੀ ਭੇਟ ਕੀਤੀ ਗਈ।
Related Topics: Akal Takht Sahib, Bhai Gajinder Singh, Bhai Kanwarpal Singh, Dal Khalsa, Giani Harpreet Singh, Giani Raghbir Singh, Harjinder Singh Dhami